ਕਿਸਾਨਾਂ ਦੇ ਝੋਨੇ ਦੀ ਰੋਕੀ ਜਾਵੇਗੀ ਅਦਾਇਗੀ | Sarpanch
ਚੰਡੀਗੜ੍ਹ। ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਝੋਨੇ ਦੀ ਕਟਾਈ ਸ਼ੁਰੂ ਹੋ ਚੁਕੀ ਹੈ। ਇੱਕ ਅਕਤੂਬਰ ਤੋਂ ਪੰਜਾਬ ਦੀਆ ਮੰਡੀਆਂ ਵੀ ਸ਼ੁਰੂ ਹੋ ਰਹੀਆਂ ਹਨ। ਇਸ ਦੇ ਨਾਲ ਹੀ ਇਸ ਵਾਰ ਪ੍ਰਸ਼ਾਨ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ ਹੈ। ਪਾਣੀਪਤ ਪ੍ਰਸ਼ਾਸਨ ਵੀ ਇਸ ਦਿਸ਼ਾ ਵਿੱਚ ਲਗਾਤਾਰ ਸਖ਼ਤ ਕਦਮ ਚੁੱਕ ਰਿਹਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਮਾਧਿਅਮਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। (Sarpanch)
ਇਸ ਦੇ ਨਾਲ ਹੀ ਹੁਣ ਹਰਿਆਣਾ ਦੇ ਪਾਣੀਪਤ ਦੇ ਡਿਪਟੀ ਕਮਿਸ਼ਨਰ ਡਾ. ਵਰਿੰਦਰ ਕੁਮਾਰ ਦਹੀਆ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ’ਚਜ ਕਿਹਾ ਕਿ ਖੇਤਾਂ ’ਚ ਝੋਨੇ ਦੀ ਰਹਿੰਦ ਖੂੰਹਦ ਨੂੰ ਸਾੜਨ ਵਾਲੇ ਕਿਸਾਨਾਂ ਦੀ ਅਦਾਇਗੀ ਰੋਕੀ ਜਾ ਸਕਦੀ ਹੈ, ਜੋ ਕਮਿਸ਼ਨ ਏਜੰਟਾਂ ਦੀ ਅਦਾਇਗੀ ਕਰਨਗੇ। ਬਿਨਾ ਜਾਂਚ ਕੀਤੇ ਕਿਸਾਨਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ। ਨਾਲ ਹੀ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ | Sarpanch
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਛੁੱਟੀ ਵਾਲੇ ਦਿਨ ਵੀ ਰਾਤ 10 ਵਜੇਤੋਂ ਸ਼ਾਮ 4 ਵਜੇ ਤੱਕ ਅਲਰਟ ਮੋਡ ’ਤੇ ਰਹਿਣਗੇ ਅਤੇ ਛੁੱਟੀ ਜਾਣ ’ਤੇ ਉਨ੍ਹਾਂ ਦੀ ਜਗ੍ਹਾ ਕੋਈ ਹੋਰ ਅਧਿਕਾਰੀ ਤਾਇਨਾਤ ਕੀਤਾ ਜਾਵੇਗਾ। ਇਹ ਸਿਲਸਿਲਾ ਪੂਰੇ ਝੋਨੇ ਦੇ ਸੀਜ਼ਨ ਦੌਰਾਨ ਜਾਰੀ ਰਹੇਗਾ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਪਰਾਲੀ ਨਾ ਸਾੜਨ ਸਬੰਧੀ ਆਡੀਓ ਚਲਾਈ ਜਾਵੇ।
ਇਹ ਵੀ ਪੜ੍ਹੋ : ਭਾਦਸੋਂ ਤੋਂ ਸਰਕਾਰੀ ਬੱਸਾਂ ਦੇ ਟਾਇਮ ਮਿਸ ਰਹਿਣ ਕਾਰਨ ਸਵਾਰੀਆਂ ਤੇ ਵਿਦਿਆਰਥੀ ਪ੍ਰੇਸ਼ਾਨ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਜਿਨ੍ਹਾਂ ਪਿੰਡਾਂ ਵਿੱਚ ਜਾਗਰੂਕਤਾ ਵੈਨ ਨਹੀਂ ਪਹੁੰਚੀ, ਉਹ ਵੈਨ ਲੈ ਕੇ ਲੋਕਾਂ ਨੂੰ ਜਾਗਰੂਕ ਕਰਨ। ਨਾਲ ਹੀ ਜੇਕਰ ਕਿਸਾਨ ਖੇਤਾਂ ਵਿੱਚ ਪਰਾਲੀ ਸਾੜਦੇ ਹਨ ਤਾਂ ਉਨ੍ਹਾਂ ਨੂੰ 15000 ਰੁਪਏ ਤੱਕ ਦਾ ਜ਼ੁਰਮਾਨਾ ਕੀਤਾ ਜਾਵੇ। ਜੇਕਰ ਕਿਸੇ ਪਿੰਡ ਦਾ ਸਰਪੰਚ ਇਸ ਕੰਮ ਵਿੱਚ ਸਹਿਯੋਗ ਨਹੀਂ ਦਿੰਦਾ ਤਾਂ ਉਸ ਨੂੰ ਮੁਅੱਤਲ ਵੀ ਕੀਤਾ ਜਾ ਸਕਦਾ ਹੈ।