ਰਾਜਪੁਰਾ ਵਿੱਚ 138 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਨੀਦਰਲੈਂਡ ਅਧਾਰਿਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਿਆ
- ਇਹ ਪਲਾਂਟ ਉਨ੍ਹਾਂ ਦੇ ਮੂੰਹ ’ਤੇ ਚਪੇੜ, ਜਿਹੜੇ ਕਹਿੰਦੇ ਸੀ ਕਿ ਪੰਜਾਬ ਵਿੱਚ ਕੋਈ ਨਿਵੇਸ਼ ਨਹੀਂ ਹੋਵੇਗਾ : ਮੁੱਖ ਮੰਤਰੀ
ਪਟਿਆਲਾ/ਰਾਜਪੁਰਾ (ਖੁਸ਼ਵੀਰ ਸਿੰਘ ਤੂਰ/ਅਜਯ ਕਮਲ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਦੁਨੀਆ ਭਰ ਦੇ ਮੋਹਰੀ ਸਨੱਅਤਕਾਰ ਹੁਣ ਸੂਬੇ ਦਾ ਰੁਖ਼ ਕਰਨ ਲੱਗੇ ਹਨ ਰਾਜਪੁਰਾ ਵਿਖੇ ਨੀਦਰਲੈਂਡ ਆਧਾਰਿਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਫ਼ਸਲਾਂ ਦੀ ਖੇਤੀ ਕਰ ਰਹੇ ਪੰਜਾਬ ਤੇ ਹਰਿਆਣਾ ਦੇ ਕਿਸਾਨ ਫ਼ਸਲੀ ਵਿਭਿੰਨਤਾ ਲਈ ਨਵੇਂ ਰਾਹ ਤਲਾਸ਼ ਰਹੇ ਹਨ ਜਾਂ ਉਹ ਬਿਹਤਰ ਕਮਾਈ ਲਈ ਬਾਗ਼ਬਾਨੀ, ਡੇਅਰੀ ਆਦਿ ਕਿੱਤਿਆਂ ਵੱਲ ਜਾ ਰਹੇ ਹਨ। (Netherlands Cattle Feed Plant)
ਉਨ੍ਹਾਂ ਕਿਹਾ ਕਿ ਪਸ਼ੂਆਂ ਦੀ ਫੀਡ ਬਣਾਉਣ ਵਾਲੀਆਂ ਦੁਨੀਆ ਭਰ ਦੀਆਂ 10 ਮੋਹਰੀ ਕੰਪਨੀਆਂ ਵਿੱਚੋਂ ਇੱਕ ਡੀ ਹਿਊਜ਼ ਨੇ ਇੱਥੇ ਪਲਾਂਟ ਸਥਾਪਤ ਕਰਨ ਜਾ ਰਹੀ ਹੈ ਅਤੇ 138 ਕਰੋੜ ਰੁਪਏ ਦੀ ਲਾਗਤ ਨਾਲ ਰਾਜਪੁਰਾ ਵਿੱਚ ਬਣ ਰਹੇ ਇਸ ਨਾਲ ਪਲਾਂਟ ਨਾਲ ਅਜਿਹੇ ਕਿਸਾਨਾਂ ਦੀਆਂ ਉਮੀਦਾਂ ਜਗੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨੀਦਰਲੈਂਡ ਦੀ ਕਿਸੇ ਇੱਕ ਕੰਪਨੀ ਦਾ ਪੰਜਾਬ ’ਚ ਪਹਿਲਾ ਵੱਡਾ ਨਿਵੇਸ਼ ਹੈ, ਨੀਦਰਲੈਂਡ ਨੂੰ ਵਿਸ਼ਵ ਭਰ ’ਚ ਖੇਤੀਬਾੜੀ ਉਤਪਾਦਾਂ ਦਾ ਸਭ ਤੋਂ ਵੱਡਾ ਬਰਾਮਦਕਾਰ ਮੰਨਿਆ ਜਾਂਦਾ ਹੈ। (Netherlands Cattle Feed Plant)
ਇਹ ਵੀ ਪੜ੍ਹੋ : ਪੰਜਾਬ ’ਚ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ, ਵੇਖੋ ਨਵਾਂ ਸ਼ੈਡਊਲ
ਭਗਵੰਤ ਮਾਨ ਨੇ ਕਿਹਾ ਕਿ ਇਹ ਪਲਾਂਟ ਪਸ਼ੂਆਂ ਲਈ ਹਰੇਕ ਤਰ੍ਹਾਂ ਦੇ ਉਤਪਾਦ ਬਣਾਏਗਾ, ਜਿਨ੍ਹਾਂ ਵਿੱਚ ਕੰਪਾਊਂਡ ਫੀਡ, ਕਨਸਟਰੇਟਸ, ਬੇਸ ਮਿਕਸ ਤੇ ਡੇਅਰੀ ਮਿਨਰਲ ਮਿਕਸ ਸ਼ਾਮਲ ਹਨ। ਇਸ ਪਲਾਂਟ ਦਾ ਪਹਿਲਾ ਪੜਾਅ ਸਾਲ 2025 ਦੀ ਪਹਿਲੀ ਤਿਮਾਹੀ ਤੱਕ ਮੁਕੰਮਲ ਹੋ ਜਾਵੇਗਾ, ਜਿਹੜਾ 180 ਕਿੱਲੋ ਮੀਟਰਿਕ ਟਨ ਪਸ਼ੂਆਂ ਦੀ ਫੀਡ ਤਿਆਰ ਕਰੇਗਾ ਇਸ ਸਮਰੱਥਾ ਵਿੱਚ 240 ਕਿੱਲੋ ਮੀਟਰਿਕ ਟਨ ਤੱਕ ਵਾਧਾ ਕੀਤਾ ਜਾ ਸਕੇਗਾ ਇਸ ਮੌਕੇ ਵਿਧਾਇਕ ਨੀਨਾ ਮਿੱਤਲ , ਵਿਧਾਇਕ ਗੁਰਲਾਲ ਘਨੌਰ ਆਦਿ ਵੀ ਮੌਜ਼ੂਦ ਸਨ। (Netherlands Cattle Feed Plant)
ਪੰਜਾਬ ’ਚ 50840 ਕਰੋੜ ਦਾ ਨਿਵੇਸ਼ ਆਇਆ | Netherlands Cattle Feed Plant
ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਨਾਲ ਹੁਣ ਤੱਕ ਪੰਜਾਬ ਵਿੱਚ 50840 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ ਉਨ੍ਹਾਂ ਕਿਹਾ ਕਿ ਟਾਟਾ ਸਟੀਲ ਨੇ ਜਮਸ਼ੇਦਪੁਰ ਤੋਂ ਬਾਅਦ ਪੰਜਾਬ ਵਿੱਚ ਸਭ ਤੋਂ ਵੱਡਾ ਨਿਵੇਸ਼ ਕੀਤਾ ਹੈ ਉਨ੍ਹਾਂ ਨਾਲ ਹੀ ਆਖਿਆ ਕਿ ਜਿੰਦਲ ਸਟੀਲ, ਵਰਬੀਓ, ਕਲਾਸ, ਟੈਫੇ, ਹਿੰਦੋਸਤਾਨ ਲਿਵਰ ਤੇ ਹੋਰ ਕੰਪਨੀਆਂ ਵੀ ਪੰਜਾਬ ਵਿੱਚ ਨਿਵੇਸ਼ ਕਰ ਰਹੀਆਂ ਹਨ ਇਸ ਨਾਲ ਪੰਜਾਬ ਦੇ 2.25 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਉਨ੍ਹਾਂ ਕਿਹਾ ਕਿ ਇਹ ਪਲਾਂਟ ਉਨ੍ਹਾਂ ਦੇ ਮੂੰਹ ਉਤੇ ਵੱਡੀ ਚਪੇੜ ਹੈ, ਜਿਹੜੇ ਕਹਿੰਦੇ ਸੀ ਕਿ ਪੰਜਾਬ ਵਿੱਚ ਕੋਈ ਵੱਡਾ ਨਿਵੇਸ਼ ਨਹੀਂ ਹੋਵੇਗਾ। (Netherlands Cattle Feed Plant)