ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਪੁਲਿਸ ਨੂੰ ਉਸ ਵੇਲੇ ਇੱਕ ਵੱਡੀ ਸਫਲਤਾ ਮਿਲੀ ਹੈ ਜਦੋਂ ਏਟੀਜੀਐਫ ਨੇ ਮੋਹਾਲੀ ਪੁਲਿਸ ਨਾਲ ਕੀਤੇ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗੈਂਗ ਦੇ ਦੋ ਗੈਂਗਸਟਰ (Gangster) ਅਵਤਾਰ ਸਿੰਘ ਉਰਫ ਗੋਰਾ ਅਤੇ ਅਜੇ ਕੁਮਾਰ ਉਰਫ ਪ੍ਰੀਤ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਹੈ। ਅਵਤਾਰ ਉਰਫ ਗੋਰਾ ਗੈਂਗਸਟਰ ਗੁਰਬਖਸ਼ ਸੇਵੇਵਾਲ ਦਾ ਕਰੀਬੀ ਸਾਥੀ ਹੈ।
ਅਵਤਾਰ ਸਨਸਨੀਖੇਜ਼ ਦੋਹਰੇ ਕਤਲ ਕਾਂਡ ਦਾ ਮੁਲਜ਼ਮ ਹੈ ਅਤੇ ਉਦੋਂ ਤੋਂ ਹੀ ਫਰਾਰ ਸੀ। ਉਸ ਨੂੰ ਅਦਾਲਤਾਂ ਵੱਲੋਂ 2 ਅਪਰਾਧਿਕ ਮਾਮਲਿਆਂ ਵਿੱਚ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਦੋਵੇਂ ਮੁਲਜ਼ਮ ਬੰਬੀਹਾ ਗਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਪੋਰਟ, ਲੁਕਣ ਦੇ ਅੱਡੇ ਅਤੇ ਹਥਿਆਰ ਮੁਹੱਈਆ ਕਰਵਾਉਣ ਵਿਚ ਸ਼ਾਮਲ ਸਨ ਅਤੇ ਸੂਬੇ ਵਿਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਕੋਲ਼ੋਂ 4 ਪਿਸਤੌਲ ਅਤੇ 16 ਜਿੰਦਾ ਕਾਰਤੂਸ ਬਰਾਮਦ ਕੀਤੇ।