ਕੇਸ ’ਚ ਫਸਾਉਣ ਦੀ ਧਮਕੀ ਦੇ ਕੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸਆਈ ਗ੍ਰਿਫਤਾਰ

Bribe
ਵਿਜੀਲੈਂਸ ਦਫ਼ਤਰ ਰੇਂਜ ਲੁਧਿਆਣਾ ਵੱਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ ਐਸਆਈ।

ਸ਼ਿਕਾਇਤਕਰਤਾ ਮੁਤਾਬਕ ਪਹਿਲਾਂ ਵੀ ਲੈ ਚੁੱਕਾ ਹੈ 15 ਹਜ਼ਾਰ ਰੁਪਏ ਦੀ ਰਿਸ਼ਵਤ | Bribe

ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਿਜੀਲੈਂਸ ਬਿਊਰੋ ਨੇ ਜ਼ਿਲਾ ਖੰਨਾ ਦੇ ਥਾਣਾ ਮਲੌਦ ਵਿਖੇ ਤਾਇਨਾਤ ਇੱਕ ਸਬ- ਇੰਸਪੈਕਟਰ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਸਬ ਇੰਸਪੈਕਟਰ ਇਸ ਤੋਂ ਪਹਿਲਾਂ ਵੀ ਕਾਇਤਕਰਤਾ ਪਾਸੋਂ 15 ਹਜ਼ਾਰ ਰੁਪਏ ਹਾਸ਼ਲ ਕਰ ਚੁੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਹਰਦੀਪ ਸਿੰਘ ਵਾਸੀ ਪਿੰਡ ਸੇਖਾਂ (ਲੁਧਿਆਣਾ) ਨੇ ਵਿਜੀਲੈਂਸ ਬਿਓਰੋ ਦੇ ਦਫਤਰ ਲੁਧਿਆਣਾ ਵਿਖੇ ਬਿਆਨ ਦਰਜ ਕਰਵਾਏ ਕਿ 28 ਸਤੰਬਰ 2023 ਨੂੰ ਉਸਦਾ ਭਰਾ ਜਗਤਾਰ ਸਿੰਘ ਸਿਵਲ ਹਸਪਤਾਲ ਮਲੌਦ ਵਿਖੇ ਮੋਟਰਸਾਇਕਲ ਨੰਬਰ ਪੀਬੀ- 10- ਐੱਚ ਵਾਈ 4663 ’ਤੇ ਨਸ਼ਾ ਛੁਡਾਊ ਕੇਂਦਰ ਤੋਂ ਦਵਾਈ ਲੈਣ ਗਿਆ ਸੀ। (Bribe)

ਇਹ ਵੀ ਪੜ੍ਹੋ : ਪਾਕਿਸਤਾਨ ਹੋਵੇਗਾ ਤਬਾਹ, ਇਸ Scientist ਨੇ ਦਿੱਤੇ ਭਿਆਨਕ ਭੂਚਾਲ ਦੇ ਸੰਕੇਤ

ਉਸ ਨੂੰ ਪਤਾ ਲੱਗਾ ਕਿ ਉਸ ਦੇ ਭਰਾ ਜਗਤਾਰ ਸਿੰਘ ਦੇ ਖਿਲਾਫ ਥਾਣਾ ਮਲੌਦ ਵਿਖੇ ਐਨਡੀਪੀਐਸ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਉਹ (ਸ਼ਿਕਾਇਤਕਰਤਾ) ਪਰਮਜੀਤ ਸਿੰਘ ਨੂੰ ਨਾਲ ਲੈ ਕੇ ਐਸ.ਆਈ. ਜਗਜੀਤ ਸਿੰਘ ਨੂੰ ਮਿਲਿਆ, ਜਿਸ ਨੇ ਉਨਾਂ ਨੂੰ ਦੱਸਿਆ ਕਿ ਜਗਤਾਰ ਸਿੰਘ ਵਿਰੁੱਧ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਐਸਆਈ ਜਗਜੀਤ ਸਿੰਘ ਨੇ ਉਸ ਨੂੰ ਵੀ ਇਸ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ ਅਤੇ ਉਸ ਕੋਲੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈ ਲਈ ਸੀ। ਇਸ ਤੋਂ ਇਲਾਵਾ ਐਸ.ਆਈ.ਜਗਜੀਤ ਸਿੰਘ ਨੇ ਉਨਾਂ ਨੂੰ ਦੱਸਿਆ ਕਿ ਮੋਟਰਸਾਈਕਲ ਨੂੰ ਅਜੇ ਤੱਕ ਕੇਸ ਵਿੱਚ ਸਾਮਲ ਨਹੀਂ ਕੀਤਾ ਗਿਆ। (Bribe)

ਜੇਕਰ ਉਹ ਉਸਨੂੰ 20 ਹਜ਼ਾਰ ਰੁਪਏ ਦਿੰਦੇ ਹਨ, ਤਾਂ ਮੋਟਰਸਾਈਕਲ ਨੂੰ ਕੇਸ ਵਿੱਚ ਸਾਮਲ ਨਹੀਂ ਕੀਤਾ ਜਾਵੇਗਾ। ਸ਼ਿਕਾਇਤਕਰਤਾ ਮੁਤਾਬਕ ਇਸ ਪਿੱਛੋਂ ਉਸਨੇ ਰੇਂਜ ਦਫਤਰ ਲੁਧਿਆਣਾ ਵਿਖੇ ਪਹੁੰਚ ਕਰਕੇ ਸ਼ਿਕਾਇਤ ਕੀਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਥਾਣਾ ਮਲੌਦ ਵਿਖੇ ਤਾਇਨਾਤ ਐਸ. ਆਈ. ਜਗਜੀਤ ਸਿੰਘ (ਖੰਨਾ / 462) ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਇਸ ਸਬੰਧ ਵਿਚ ਉਕਤ ਪੁਲਿਸ ਮੁਲਾਜਮ ਦੇ ਖਿਲਾਫ ਥਾਣਾ ਵਿਜੀਲੈਂਸ ਰੇਂਜ ਲੁਧਿਆਣਾ ਵਿਖੇ ਭਿ੍ਰਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਇਹ ਵੀ ਦੱਸਿਆ ਕਿ ਫੜੇ ਗਏ ਮੁਲਜਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। (Bribe)