ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁੱਠਭੇੜ, ਚੱਲੀਆਂ ਅੰਨ੍ਹੇਵਾਹ ਗੋਲੀਆਂ

Ludhiana News
(ਸੰਕੇਤਕ ਫੋਟੋ)।

ਫਿਰੋਜ਼ਪੁਰ (ਸੱਤਪਾਲ ਥਿੰਦ)। ਸੀਆਈਏ ਸਟਾਫ਼ ਫਿਰੋਜ਼ਪੁਰ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਠਭੇੜ ਹੋਣ ਦੀ ਖਬਰ ਮਿਲੀ ਹੈ। ਫਿਰੋਜ਼ਪੁਰ ’ਚ ਬਦਮਾਸ਼ਾਂ ਦਾ ਪਿੱਛਾ ਕਰਦਾ ਹੋਏ ਸੀਆਈਏ ਸਟਾਫ ਫਿਰੋਜ਼ਪੁਰ ਪੁਲਿਸ ਤੇ ਬਦਮਾਸ਼ਾਂ ’ਚ ਗੋਲੀਆਂ ਚੱਲੀਆਂ ਹਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸੀਆਈਏ ਸਟਾਫ ਫਿਰੋਜ਼ਪੁਰ ਪੁਲਿਸ ਗੁਪਤ ਸੂਚਨਾ ਮਿਲਣ ਤੇ ਸ਼ਰਾਰਤੀ ਅਨਸਰਾਂ ਦਾ ਪਿੱਛਾ ਕਰ ਰਹੀ ਸੀ ਤਾਂ ਬਦਮਾਸ਼ਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ, ਪੁਲਿਸ ਪਾਰਟੀ ਨੇ ਵੀ ਸ਼ਰਾਰਤੀ ਅਨਸਰਾਂ ’ਤੇ ਜਵਾਬੀ ਕਾਰਵਾਈ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਕ ਬਦਮਾਸ਼ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ ਪੁਲਿਸ ਨੇ ਫੜਿਆ ਅਣਅਧਿਕਾਰਤ ਪਟਾਕਿਆਂ ਦਾ ਗੁਦਾਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਬਲਰਾਜ ਸਿੰਘ ਸੰਧੂ ਨੇ ਦੱਸਿਆ ਕਿ ਇਹ ਦਬਮਾਸ਼ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਰਨਾਲ ਕਲੌਨੀ ਵੱਲ ਭੱਜ ਰਹੇ ਸਨ ਪਿੱਛੇ ਪੁਲਿਸ ਸੀ। ਬਦਮਾਸ਼ਾਂ ਨੇ ਪੁਲਿਸ ’ਤੇ ਫਾਇਰਿੰਗ ਕੀਤੀ ਅਤੇ ਜਵਾਬੀ ਕਾਰਵਾਈ ’ਚ ਪੁਲਿਸ ਨੇ ਵੀ ਗੋਲੀ ਚਲਾ ਦਿੱਤੀ। ਇਸ ਦੌਰਾਨ ਇੱਕ ਬਦਮਾਸ਼ ਜਖਮੀ ਹੋ ਗਿਆ। ਇਹ ਬਦਮਾਸ਼ ਲੁੱਟਖੋਹ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਸਨ ਤੇ ਇਹ ਪੁਲਿਸ ਨੂੰ ਪਹਿਲਾਂ ਹੀ ਲੋੜੀਂਦੇ ਸਨ।