ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਇੱਕ ਲੱਖ ਰੁਪਏ ...

    ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਪੱਤਰਕਾਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

    crotitpon
    ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਕਾਬੂ ਕੀਤਾ ਗਿਆ ਪੱਤਰਕਾਰ।

    ਆਪਣੀ ਜ਼ਮੀਨ ’ਚੋਂ ਲੰਘਦੇ ਪੱਕੇ ਰਸਤੇ ਨੂੰ ਨਾ ਢਾਹੁਣ ਬਦਲੇ ਗਲਾਡਾ ਅਧਿਕਾਰੀਆਂ ਤੇ ਖੁਦ ਲਈ ਮੰਗੇ ਤਿੰਨ ਲੱਖ (Bribe)

    (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਅੰਦਰ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸਨਅੱਤੀ ਸ਼ਹਿਰ ਲੁਧਿਆਣਾ ਤੋਂ ਪ੍ਰਕਾਸ਼ਿਤ ਹੋਣ ਵਾਲੇ ਇੱਕ ਅਖਬਾਰ ਦੇ ਪੱਤਰਕਾਰ ਨੂੰ ਇੱਕ ਲੱਖ ਰੁਪਏ ਰਿਸ਼ਵਤ (Bribe) ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੱਤਰਕਾਰ ਅਨਿਲ ਵਿੱਜ ਨੂੰ ਰਿਸੀ ਬਾਲਮੀਕ ਨਗਰ ਲੁਧਿਆਣਾ ਦੇ ਰਹਿਣ ਵਾਲੇ ਸੁਰਿੰਦਰ ਅਰੋੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗਿ੍ਰਫਤਾਰ ਕੀਤਾ ਗਿਆ ਹੈ।

    ਇਹ ਵੀ ਪੜ੍ਹੋ : ਨਾਨੋਵਾਲ ਕਲਾਂ ਦੇ ਗੁਰਪ੍ਰੀਤ ਸਿੰਘ ਕਿਸਾਨਾਂ ਲਈ ਬਣੇ ਪ੍ਰੇਰਨਾ ਸਰੋਤ, ਐਵਾਰਡ ਨਾਲ ਸਨਮਾਨਿਆ

    ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪੱਤਰਕਾਰ ਉਸ ਦੇ ਮਕਾਨ ਨੂੰ ਜਾਣ ਵਾਲੇ ਪੱਕਾ ਰਸਤੇ, ਜੋ ਉਕਤ ਪੱਤਰਕਾਰ ਦੀ ਵਾਹੀਯੋਗ ਜ਼ਮੀਨ ’ਚੋਂ ਲੰਘਦਾ ਹੈ, ਨੂੰ ਨਾ- ਢਾਹੁਣ ਦੇ ਬਦਲੇ ਉਸ ਤੋਂ ਤਿੰਨ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮੁਲਜ਼ਮ ਪੱਤਰਕਾਰ ਨੇ ਇੱਕ- ਇੱਕ ਲੱਖ ਰੁਪਏ ਐਸ.ਡੀ.ਓ ਗਲਾਡਾ ਅਤੇ ਜੂਨੀਅਰ ਇੰਜੀਨੀਅਰ ਗਲਾਡਾ ਲਈ ਅਤੇ ਇੱਕ ਲੱਖ ਰੁਪਏ ਆਪਣੇ ਲਈ ਮੰਗੇ ਹਨ ਅਤੇ ਉਸ ਨੂੰ ਇਹ ਕਿਹਾ ਗਿਆ ਹੈ ਕਿ ਜੇ ਉਹ ਪੈਸੇ ਨਹੀਂ ਦਿੰਦਾ ਤਾਂ ਇਹ ਪੱਕਾ ਰਸਤਾ ਢਾਹ ਦਿੱਤਾ ਜਾਵੇਗਾ। (Bribe)

    ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਕੇ ਜਾਲ ਵਿਛਾਇਆ ਅਤੇ ਉਕਤ ਰਿਪੋਰਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ। ਇਸ ਸਬੰਧੀ ਪੱਤਰਕਾਰ ਖਿਲਾਫ਼ ਭਿ੍ਰਸਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਦੀ ਅਗਲੇਰੀ ਜਾਂਚ ਜਾਰੀ ਹੈ।

    LEAVE A REPLY

    Please enter your comment!
    Please enter your name here