Weather Update : ਮੌਸਮ ਵਿਭਾਗ ਵੱਲੋਂ ਇੱਕ ਨਵਾਂ ਅਪਡੇਟ ਆਇਆ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਦਿੱਲੀ ਦੇ ਨਾਲ ਲੱਗਦੇ ਨੋਇਡਾ ਵਿੱਚ ਸ਼ਨਿੱਚਰਵਾਰ ਨੂੰ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਹੋ ਸਕਦਾ ਹੈ। ਜਦੋਂ ਕਿ ਗਾਜੀਆਬਾਦ ਵਿੱਚ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਹੋ ਸਕਦਾ ਹੈ। ਪਿਛਲੇ ਕਈ ਦਿਨਾਂ ਤੋਂ ਮੌਸਮ ਵਿੱਚ ਬਦਲਾਅ ਆਇਆ ਹੈ। ਸਵੇਰ ਤੇ ਸ਼ਾਮ ਦੇ ਤਾਪਮਾਨ ਵਿੱਚ ਗਿਰਾਵਟ ਆਈ ਹੈ।
ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ? | Weather Update
ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਪੰਜਾਬ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਤਾਪਮਾਨ ’ਚ ਵੀ ਗਿਰਾਵਟ ਦੇਖਣ ਨੂੰ ਮਿਲੇਗੀ। ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿੱਚ ਅਗਲੇ 5 ਦਿਨਾਂ ਤੱਕ ਬਰਫਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। 16 ਅਕਤੂਬਰ ਨੂੰ ਹਿਮਾਚਲ ਪ੍ਰਦੇਸ਼ ਦੇ 7 ਸ਼ਹਿਰਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਉੱਤਰਾਖੰਡ ਵਿੱਚ ਮੌਸਮ ਵਿੱਚ ਬਦਲਾਅ ਹੋ ਸਕਦਾ ਹੈ ਅਤੇ ਅੰਸਕ ਤੌਰ ’ਤੇ ਬੱਦਲ ਛਾਏ ਰਹਿਣਗੇ।
ਕੇਰਲ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ + Weather Update
ਮੌਸਮ ਵਿਭਾਗ ਮੁਤਾਬਕ ਅੱਜ ਅੰਡੇਮਾਨ ਅਤੇ ਨਿਕੋਬਾਦ ਟਾਪੂ, ਲਕਸਦੀਪ ਅਤੇ ਕੇਰਲ ਵਿੱਚ ਹਲਕੀ ਦਰਮਿਆਨੀ ਬਾਰਿਸ ਹੋ ਸਕਦੀ ਹੈ। ਦੂਜੇ ਪਾਸੇ ਜੰਮੂ ਕਸਮੀਰ, ਗਿਲਗਿਤ-ਬਾਲਟਿਸਤਾਨ, ਮੁਜੱਫਰਾਬਾਦ ਅਤੇ ਲੱਦਾਖ ਦੇ ਕੁਝ ਹਿੱਸਿਆਂ ’ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
ਕਿਹੋ ਜਿਹਾ ਰਹੇਗਾ ਹਰਿਆਣਾ ਦਾ ਮੌਸਮ
ਮੌਸਮ ਵਿਭਾਗ ਅਨੁਸਾਰ ਉੱਤਰੀ ਹਰਿਆਣਾ, ਉੱਤਰ-ਪੂਰਬੀ ਭਾਰਤ, ਸਿੱਕਮ, ਤੱਟਵਰਤੀ ਕਰਨਾਟਕ ਅਤੇ ਦੱਖਣੀ ਕੋਂਕਣ ਅਤੇ ਗੋਆ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਤਾਜਾ ਪੱਛਮੀ ਗੜਬੜੀ ਕਾਰਨ ਪੱਛਮੀ ਹਿਮਾਲਿਆ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ‘ਚ ਮਾਨਸੂਨ ਬਿਹਾਰ, ਝਾਰਖੰਡ, ਛੱਤੀਸਗੜ੍ਹ ਦੇ ਨਾਲ-ਨਾਲ ਬੰਗਾਲ ਅਤੇ ਉੜੀਸਾ ਤੋਂ ਹਟ ਜਾਵੇਗਾ।