ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤੀ, ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ 23 ਕਿਸਾਨਾਂ ਵਿਰੁੱਧ ਕਾਰਵਾਈ

Stubble Burning

ਪਰਾਲੀ ਫੂਕਣ ਵਾਲਿਆਂ ਦੇ ਅਸਲਾ ਲਾਇਸੈਂਸ ਨਾ ਬਨਣਗੇ ਨਵੇਂ, ਨਾ ਰਿਨੀਊ ਹੋਣਗੇ ਤੇ ਬਣੇ ਹੋਏ ਰੱਦ ਹੋਣਗੇ (Stubble Burning)

ਅੱਗ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਹੋਇਆ ਪੱਬਾ ਭਾਰ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਜ਼ਿਲ੍ਹਾ ਪਟਿਆਲਾ ਅੰਦਰ ਕਿਸਾਨਾਂ ਵੱਲੋਂ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਿਰੁੱਧ ਪ੍ਰਸ਼ਾਸਨ ਵੱਲੋਂ ਸਖ਼ਤ ਰੁਖ ਅਪਣਾਇਆ ਹੋਇਆ ਹੈ। ਹੁਣ ਤੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 23 ਕਿਸਾਨਾਂ ਦੇ ਚਲਾਨ ਕੱਟ ਕੇ ਕਾਨੂੰਨੀ ਕਾਰਵਾਈ ਕਰਵਾਉਣ ਦਾ ਦਾਅਵਾ ਕੀਤਾ ਗਿਆ ਹੈ। ਕੁਝ ਦਿਨ ਪਹਿਲਾ ਪ੍ਰਸ਼ਾਸਨ ਵੱਲੋਂ 15 ਕਿਸਾਨਾਂ ਵਿਰੁੱਧ ਪਰਾਲੀ ਨੂੰ ਅੱਗ ਲਾਉਣ ਸਬੰਧੀ ਚਲਾਨ ਕੱਟੇ ਗਏ ਸਨ, ਉਥੇ ਹੀ ਹੁਣ 8 ਹੋਰਾਂ ਸਮੇਤ ਕੁਲ 23 ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨੀ ਅਰੰਭੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੇ ਕਿਸਾਨਾਂ ਦੇ ਅਸਲਾ ਲਾਇਸੈਂਸਾਂ ਦੇ ਰਿਨੀਊ, ਨਵੇਂ ਆਦਿ ਬਣਾਉਣ ’ਤੇ ਰੋਕ ਪਹਿਲਾਂ ਹੀ ਲਗਾਈ ਜਾ ਚੁੱਕੀ ਹੈ। (Stubble Burning)

23 ਥਾਵਾਂ ’ਤੇ ਅੱਗ ਲਾਉਣ ਦੀ ਪੁਸ਼ਟੀ ਹੋਈ ਹੈ ਤੇ ਇਨ੍ਹਾਂ ਕਿਸਾਨਾਂ ਦੇ ਚਲਾਨ ਕੀਤੇ

ਪਟਿਆਲਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 23 ਥਾਵਾਂ ’ਤੇ ਅੱਗ ਲਾਉਣ ਦੀ ਪੁਸ਼ਟੀ ਹੋਈ ਹੈ, ਅਤੇ ਇਨ੍ਹਾਂ ਕਿਸਾਨਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿਸਾਨਾਂ ਵਿੱਚ ਕਸਿਆਣਾ ਦਾ ਕਿਸ਼ਨ ਚੰਦ, ਲਲੌਛੀ ਦਾ ਅਮਰਜੀਤ ਸਿੰਘ, ਮੌਲਵੀਵਾਲਾ ਦਾ ਜਰਨੈਲ ਸਿੰਘ, ਮਵੀ ਕਲਾਂ ਦਾ ਪਰਗਟ ਸਿੰਘ ਤੇ ਕਰਨੈਲ ਸਿੰਘ, ਭਾਨਰਾ ਦੇ ਰੁਪਿੰਦਰ ਸਿੰਘ, ਦਰਸ਼ਨ ਸਿੰਘ ਤੇ ਕੁਲਵਿੰਦਰ ਸਿੰਘ ਤੋਂ ਇਲਾਵਾ ਧੂਹੜ ਦਾ ਇਕ ਹੋਰ ਕਿਸਾਨ ਵੀ ਸ਼ਾਮਲ ਹੈ। ਜਦਕਿ ਪਹਿਲਾਂ ਸੰਗਤਪੁਰਾ ਦੇ ਚੰਦ ਸਿੰਘ, ਅਰਾਈ ਮਾਜਰਾ ਦੇ ਹਰਪ੍ਰੀਤ ਸਿੰਘ, ਦੁਗਾਲ ਕਲਾਂ ਦੇ ਰਣਧੀਰ ਸਿੰਘ, ਦੁਗਾਲ ਖੁਰਦ ਦੇ ਜਮੀਨ ਮਾਲਕ ਗੁਰਮੀਤ ਕੌਰ, ਘੰਗਰੋਲੀ ਦੇ ਜਮੀਨ ਮਾਲਕ ਬਲਵੀਰ ਕੌਰ, ਅਤਾਲਾਂ ਦੇ ਸੁੱਚਾ ਸਿੰਘ, ਲਾਲਵਾ ਦੇ ਜੈਮਲ ਸਿੰਘ, ਮਰੌੜੀ ਦੇ ਕਪੂਰ ਸਿੰਘ, ਅਗੇਤਾ ਦਾ ਬਲਜਿੰਦਰ ਸਿੰਘ, ਹੱਲਾ ਦਾ ਜਸਦੀਪ ਸਿੰਘ, ਹਰਵਿੰਦਰ ਸਿੰਘ, ਹਰਿਆਊ ਖੁਰਦ ਦੇ ਜਸਪਾਲ ਸਿੰਘ ਤੇ ਗੁਰਮੀਤ ਸਿੰਘ ਵਿਰੁੱਧ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ 18 IAS ਅਤੇ 2 PCS ਅਧਿਕਾਰੀ ਬਦਲੇ

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਅਤਿ-ਆਧੁਨਿਕ ਮਸ਼ੀਨਰੀ ਦੇ ਪੂਰੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ, ਇਸ ਦੇ ਬਾਵਜੂਦ ਵੀ ਕਈ ਕਿਸਾਨ ਜਾਣਬੁੱਝ ਕੇ ਖੇਤਾਂ ਵਿੱਚ ਅੱਗ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਨ੍ਹਾਂ ਦੇ ਵੱਲ ਵਾਤਾਵਰਣ ਲਾਗਤ (ਈਸੀ) ਨੂੰ ਬਕਾਇਆਾ ਦਿਖਾਇਆ ਜਾਵੇਗਾ ਤੇ ਕੋਈ ਐਨ.ਓ.ਸੀ. ਜਾਰੀ ਨਹੀਂ ਕੀਤੀ ਜਾਵੇਗੀ। (Stubble Burning)

ਦੂਜੇ ਪਾਸੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਲੱਗੀ ਅੱਗ ਬੁਝਾਉਣ ਲਈ ਤੁਰੰਤ ਮੌਕੇ ’ਤੇ ਵੀ ਪੁੱਜ ਰਿਹਾ ਹੈ। ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪਰਾਲੀ ਸਾੜਨ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ। ਇਸੇ ਤਹਿਤ ਹੀ ਵਾਤਾਵਰਣ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੀਮਤ ਉਤੇ ਖੇਤਾਂ ਵਿੱਚ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ।

ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਅਨੇਕਾ ਪ੍ਰਬੰਧ Stubble Burning

ਪ੍ਰਸ਼ਾਸਨ ਅਨੁਸਾਰ ਜ਼ਿਲ੍ਹੇ ਵਿੱਚ ਸਰਫੇਸ ਸੀਡਰ, ਸੁਪਰ ਸੀਡਰ, ਮਲਚਰ ਆਦਿ ਮਸ਼ੀਨਾਂ ਉਪਲੱਬਧ ਹੋਣ ਸਮੇਤ ਬੇਲਰਾਂ ਆਦਿ ਨਾਲ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕੋਈ ਵੀ ਕਿਸਾਨ ਅਗਲੀ ਫ਼ਸਲ ਬੀਜਣ ਲਈ ਕਾਹਲੀ ਵਿੱਚ ਖੇਤਾਂ ’ਚ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ ਉਨ੍ਹਾਂ ਨੂੰ ਸਨਮਾਨਤ ਕੀਤਾ ਜਾਵੇਗਾ।