ਕਿਹਾ, ਜੇਕਰ ਇਸ ਮਾਮਲੇ ਵਿੱਚ Kulbir Zira ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਸੂਬੇ ਭਰ ਵਿੱਚ ਸੰਘਰਸ ਵਿੱਢਿਆ ਜਾਵੇਗਾ
ਗੁਰੂਹਰਸਹਾਏ (ਸੱਤਪਾਲ ਥਿੰਦ)। ਜੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ (Kulbir Zira) ਖਿਲਾਫ਼ ਸਰਕਾਰ ਦੇ ਦਬਾਅ ਹੇਠ ਅਤੇ ਕਥਿਤ ਸੋਚੀ ਸਮਝੀ ਸਾਜਿਸ਼ ਤਹਿਤ ਦਰਜ ਕੀਤਾ ਗਿਆ ਕੇਸ ਨਿੰਦਣਯੋਗ ਹੈ। ਜੀਰਾ ਪੁਲਿਸ ਵੱਲੋਂ ਦਰਜ ਕੀਤੇ ਗਏ ਇਸ ਕੇਸ ਨੂੰ ਲੈ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਰੋਸ ਹੈ।
ਇਹ ਵਿਚਾਰ ਪ੍ਰਗਟ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਮਨ ਬਹਿਲ ਨੇ ਕਿਹਾ ਕਿ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਕਾਂਗਰਸੀ ਆਗੂਆਂ ’ਤੇ ਝੂਠੇ ਪਰਚੇ ਦਰਜ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸਤ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਕਾਰਵਾਈਆਂ ਦਾ ਸਖਤ ਵਿਰੋਧ ਕੀਤਾ ਜਾਵੇਗਾ। ਰਮਨ ਬਹਿਲ ਨੇ ਕਿਹਾ ਕਿ ਜੇਕਰ ਪੁਲਿਸ ਉਕਤ ਮਾਮਲੇ ’ਚ ਸਾਬਕਾ ਵਿਧਾਇਕ ਕੁਲਬੀਰ ਜੀਰਾ ਨੂੰ ਗਿ੍ਫਤਾਰ ਕਰਦੀ ਹੈ ਜਾਂ ਕੋਈ ਕਾਰਵਾਈ ਕਰਦੀ ਹੈ ਤਾਂ ਕਾਂਗਰਸੀ ਆਗੂ ਤੇ ਵਰਕਰ ਉਸ ਖਿਲਾਫ ਸੰਘਰਸ ਕਰਨਗੇ। ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।
ਇਹ ਵੀ ਪੜ੍ਹੋ : ਦਰਦਨਾਕ ਸੜਕ ਹਾਦਸੇ ਨੇ ਲਈ 12 ਜਣਿਆਂ ਦੀ ਜਾਨ, ਜਾਣੋ ਕਿਵੇਂ ਹੋਇਆ ਹਾਦਸਾ
ਉਨ੍ਹਾਂ ਕਿਹਾ ਕਿ ਸਾਰੇ ਕਾਂਗਰਸੀ ਆਗੂ ਕੁਲਬੀਰ ਜੀਰਾ ਦੇ ਨਾਲ ਹਨ ਅਤੇ ਉਨ੍ਹਾਂ ਦਾ ਹਰ ਕਦਮ ’ਤੇ ਸਾਥ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਆਗੂ ਲਾਡੀ ਧਵਨ, ਬਗੀਚਾ ਸਿੰਘ ਸਾਬਕਾ ਸਰਪੰਚ, ਹਰਬੰਸ ਲਾਲ, ਭੋਲਾ ਬਹਿਲ ਲੋਪੋ, ਕੁਲਵਿੰਦਰ ਬਹਿਲ ਆਦਿ ਹਾਜ਼ਰ ਸਨ।