(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਮ ਆਦਮੀ ਪਾਰਟੀ (Aam Aadmi Party) ਪੰਜਾਬ ਨੇ ਨਵੇਂ 1619 ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਹੈ। (ਆਪ) ਨੇ ਜ਼ਿਲ੍ਹਾ ਪੱਧਰ ’ਤੇ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਹ ਸੂਚੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਗਠਨ ਡਾ: ਸੰਦੀਪ ਪਾਠਕ, ਸੀ.ਐਮ ਭਗਵੰਤ ਸਿੰਘ ਮਾਨ ਅਤੇ ਕਾਰਜਕਾਰੀ ਪ੍ਰਧਾਨ ਬੁੱਧਰਾਮ ਦੇ ਦਸਤਖਤਾਂ ਨਾਲ ਜਾਰੀ ਕੀਤੀ ਗਈ ਹੈ। ਆਮ ਆਦਮੀ ਪਾਰਟੀ ਪੰਜਾਬ ਨੇ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ, ਖਡੂਰ ਸਾਹਿਬ, ਹੁਸ਼ਿਆਰਪੁਰ, ਗੁਰਦਾਸਪੁਰ, ਫਿਰੋਜ਼ਪੁਰ, ਫਰੀਦਕੋਟ, ਫਤਿਹਗੜ੍ਹ ਸਾਹਿਬ, ਸੰਗਰੂਰ, ਸ੍ਰੀ ਆਨੰਦਪੁਰ ਸਾਹਿਬ, ਬਠਿੰਡਾ ਅਤੇ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਕੁੱਲ 1619 ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। (Aam Aadmi Party)
ਇਹ ਵੀ ਪੜ੍ਹੋ : ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਗ੍ਰਿਫ਼ਤਾਰ
ਜਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਪਾਰਟੀ ਦੇ ਕਾਰਜਕਾਰੀ ਮੁਖੀ ਪ੍ਰਿੰਸੀਪਲ ਬੁੱਧਰਾਮ ਨੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਸਨ ਅਤੇ ਹੁਣ ਇੱਕ ਦਿਨ ਬਾਅਦ ਹੀ ਆਮ ਆਦਮੀ ਪਾਰਟੀ ਪੰਜਾਬ ਨੇ ਨਵੇਂ ਨੇ ਜ਼ਿਲ੍ਹਾ ਪੱਧਰ ’ਤੇ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ ।