ਚੰਡੀਗੜ੍ਹ। ਹਰਿਆਣਾ ’ਚ ਅੱਜ ਸਵੇਰੇ ਅਚਾਨਕ ਮੌਸਮ ਬਦਲ ਗਿਆ ਅਤੇ ਹਨੇ੍ਹਰੀ ਦੇ ਨਾਲ ਮੀਂਹ ਪਿਆ। ਮੌਸਮ ਵਿਭਾਗ ਨੇ ਮੀਂਹ ਸਬੰਧੀ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਸਰਸਾ, ਅੰਬਾਲਾ, ਕਾਲਕਾ, ਨਰਾਇਣਗੜ੍ਹ, ਪੰਚਕੂਲਾ ਵਿੱਚ ਹਲਕੀ ਤੋਂ ਦਰਮਿਆਨੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। (weather Alert)
ਮੌਸਮ ਵਿਭਾਗ ਨੇ ਪੱਛਮੀ ਗੜਬੜੀ ਦੇ ਅੰਸ਼ਕ ਪ੍ਰਭਾਵ ਕਾਰਨ 15 ਅਕਤੂਬਰ ਦੀ ਰਾਤ ਤੋਂ ਹਵਾਵਾਂ ਵਿੱਚ ਤਬਦੀਲੀ ਦੀ ਭਵਿੱਖਬਾਣੀ ਕੀਤੀ ਸੀ। ਮੌਸਮ ਵਿੱਚ ਆਈ ਇਸ ਤਬਦੀਲੀ ਕਾਰਨ 16 ਅਤੇ 17 ਅਕਤੂਬਰ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਮੌਸਮ ਦੇ ਅੰਸਕ ਖਰਾਬ ਰਹਿਣ ਦੀ ਸੰਭਾਵਨਾ ਹੈ। ਮੌਸਮ ਮਾਹਿਰਾਂ ਅਨੁਸਾਰ ਮੀਂਹ ਪੈਣ ਨਾਲ ਸਹਿਰਾਂ ਵਿੱਚ ਪ੍ਰਦੂਸ਼ਣ ਘਟੇਗਾ ਅਤੇ ਤਾਪਮਾਨ ਵਿੱਚ ਵੀ ਗਿਰਾਵਟ ਆ ਸਕਦੀ ਹੈ।
ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਪੰਜਾਬ ਨੇ 1600 ਤੋਂ ਵੱਧ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ
ਚੰਡੀਗੜ੍ਹ ਮੌਸਮ ਵਿਭਾਗ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ 15 ਅਤੇ 16 ਅਕਤੂਬਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਉੱਤਰੀ ਹਰਿਆਣਾ ਦੇ ਨਾਲ-ਨਾਲ ਦੱਖਣ ਅਤੇ ਦੱਖਣ-ਪੂਰਬੀ ਹਰਿਆਣਾ ਅਤੇ ਪੱਛਮੀ ਅਤੇ ਦੱਖਣ-ਪੱਛਮੀ ਹਰਿਆਣਾ ਦੇ ਜ਼ਿਲ੍ਹਿਆਂ ਵਿੱਚ ਗਰਜ ਦੇ ਨਾਲ ਹਲਕੇ ਮੀਂਹ ਹੋਣ ਦੀ ਸੰਭਾਵਨਾ ਹੈ।