(ਸੁਖਜੀਤ ਮਾਨ) ਮਾਨਸਾ। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਨੂੰ ਵੱਡੀ ਰਾਹਤ ਮਿਲੀ ਹੈ। ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਜਮਾਨਤ ਮਿਲੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨਪ੍ਰੀਤ ਬਾਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਕੁਝ ਸ਼ਰਤਾਂ ਤਹਿਤ ਜਮਾਨਤ ਦਿੱਤੀ ਹੈ। ਮਨਪ੍ਰੀਤ ਬਾਦਲ ਨੇ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।
ਜਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਤਹਿਤਾ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ( Manpreet Badal ) ਅਤੇ ਚਾਰ ਹੋਰਾਂ ਖ਼ਿਲਾਫ਼ ਅਪਰਾਧਿਕ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਮਨਪ੍ਰੀਤ ਬਾਦਲ ਨੂੰ ਫੜਨ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ ਮੁੱਖ ਮੰਤਰੀ ਮਾਨ, ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ
ਉਪਰੋਕਤ ਮਾਮਲਾ ਬਠਿੰਡਾ ਸ਼ਹਿਰੀ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਅਤੇ ਹੋਰਾਂ ਖਿਲਾਫ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2018 ਤੋਂ 2021 ਤੱਕ ਵਿੱਤ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਆਪਣੇ ਸਿਆਸੀ ਦਬਾਅ ਅਤੇ ਪ੍ਰਭਾਵ ਸਦਕਾ ਮਾਡਲ ਟਾਊਨ ਫੇਜ਼-1 ਬਠਿੰਡਾ ਨੇੜੇ ਟੀ.ਵੀ. ਟਾਵਰ ਵਿਖੇ 1560 ਵਰਗ ਗਜ ਦੇ ਦੋ ਪਲਾਂਟ ਖਰੀਦੇ ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ।