ਚੰਡੀਗੜ੍ਹ (ਸੱਚ ਕਹੂੰ ਬਿਊਰੋ) । ਆਪਣੇ ਇਕ ਹੋਰ ਚੁਣਾਵੀ ਵਾਅਦੇ ਨੂੰ ਪੂਰਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਮੀਡੀਆ ਕਰਮੀਆਂ ਨੂੰ ਸੂਬੇ ਦੇ ਸਾਰੇ ਰਾਜ ਮਾਰਗਾਂ ‘ਤੇ ਟੋਲ ਟੈਕਸ ਤੋਂ ਛੋਟ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਵੱਲੋਂ ਸ਼ਨਿੱਚਰਵਾਰ ਨੂੰ ਲਿਆ ਗਿਆ, ਜਿਨ੍ਹਾਂ ਨੇ ਟੋਲ ਟੈਕਸ ਤੋਂ ਛੋਟ ਦੇਣ ਸਬੰਧੀ ਪ੍ਰਵਾਨਗੀ ਦਿੱਤੀ।
ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਲੋੜੀਂਦੀ ਅਧਿਸੂਚਨਾ ਲੋਕ ਨਿਰਮਾਣ ਵਿਭਾਗ, ਪੰਜਾਬ ਵੱਲੋਂ ਜਾਰੀ ਕੀਤਾ ਜਾ ਰਿਹਾ ਹੈ ਇਹ ਫੈਸਲੇ ਅਨੁਸਾਰ ਸਮੂਹ ਪ੍ਰਮਾਣਿਕ (ਐਕਰੀਡੇਟਿਡ) ਮੀਡੀਆ ਕਰਮੀਆਂ ਅਤੇ ਜਿਨ੍ਹਾਂ ਕੋਲ ਪੀਲਾ ਸ਼ਨਾਖ਼ਤੀ ਕਾਰਡ ਹੈ, ਨੂੰ ਰਾਜ ਮਾਰਗਾਂ ‘ਤੇ ਆਉਣ-ਜਾਣ ਸਮੇਂ ਟੋਲ ਟੈਕਸ ਦੇਣ ਤੋਂ ਛੋਟ ਦਿੱਤੀ ਜਾਵੇਗੀ। ਪੱਤਰਕਾਰਾਂ ਦੀ ਭਲਾਈ ਲਈ ਟੋਲ ਟੈਕਸ ਤੋਂ ਛੋਟ ਦੇਣਾ, ਉਨ੍ਹਾਂ ਵਾਅਦਿਆਂ ‘ਚੋਂ ਇਕ ਹੈ ਜੋ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਸਨ। ਬੁਲਾਰੇ ਨੇ ਅੱਗੇ ਦੱਸਿਆ ਕਿ ਕਾਂਗਰਸ ਚੋਣ ਮਨੋਰਥ ਪੱਤਰ ‘ਚ ਪੱਤਰਕਾਰਾਂ ਨਾਲ ਕੀਤੇ ਗਏ ਹੋਰ ਵਾਅਦੇ ਵੀ ਜਲਦ ਹੀ ਲਾਗੂ ਕਰ ਦਿੱਤੇ ਜਾਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube ‘ਤੇ ਫਾਲੋ ਕਰੋ।