ਕਿਸਾਨਾਂ ਵੱਲੋਂ ਖੇਤਾਂ ਦੀ ਪਰਾਲੀ ਨੂੰ ਅੱਗ ਲਾਉਣਾ ਅਜੇ ਤੱਕ ਵੀ ਉਲਝੀ ਤੰਦ ਬਣਿਆ ਹੋਇਆ ਹੈ। ਕਿਸਾਨ ਤੇ ਸਰਕਾਰਾਂ ਇਸ ਮੁੱਦੇ ’ਤੇ ਆਹਮੋ-ਸਾਹਮਣੇ ਹਨ। ਕਿਸਾਨ ਆਰਥਿਕ ਮੰਦਹਾਲੀ ਤੇ ਪਰਾਲੀ ਖਤਮ ਕਰਨ ਲਈ ਸਰਕਾਰ ਵੱਲੋਂ ਮਸ਼ੀਨਰੀ ਉਪਲੱਬਧ ਨਾ ਕਰਾਉਣ ਦਾ ਵਾਸਤਾ ਪਾ ਕੇ ਪਰਾਲੀ ਸਾੜਨ ਨੂੰ ਆਪਣੀ ਮਜਬੂਰੀ ਦੱਸ ਰਹੇ ਹਨ ਜਦਕਿ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਵਾਤਾਵਰਨ ਪ੍ਰਤੀ ਸੁਚੇਤ ਹੋਣ ਦਾ ਪ੍ਰਗਟਾਵਾ ਕਰਦਿਆਂ ਸਰਕਾਰਾਂ ਨੂੰ ਇਸ ਪ੍ਰਤੀ ਸਖਤਾਈ ਕਰਨ ਦੀ ਹਦਾਇਤ ਕੀਤੀ ਹੋਈ ਹੈ। ਪਰ ਸਰਕਾਰਾਂ ਅਜੇ ਤੱਕ ਇਸ ਮੁੱਦੇ ਪ੍ਰਤੀ ਅਵੇਸਲੀਆਂ ਹਨ। ਇਸ ਮੁੱਦੇ ਪ੍ਰਤੀ ਵੱਖ-ਵੱਖ ਵਿਚਾਰਕਾਂ ਦੀਆਂ ਵਿਚਾਰਾਂ/ਰਿਪੋਰਟਾਂ ਸਾਨੂੰ ਸਾਡੇ ਸੁਵੱਲੇ, ਉੱਜਲੇ ਤੇ ਸੁਰੱਖਿਅਤ ਭਵਿੱਖ ਲਈ ਸੋਚਣ ਲਈ ਮਜਬੂਰ ਕਰਦੀਆਂ ਹਨ। (Straw)
ਨੈਸ਼ਨਲ ਗ੍ਰੀਨ ਟਿ੍ਰਬਿਊਨਲ ਵੱਲੋਂ ਝੋਨੇ ਦੇ ਖੇਤਾਂ ਨੂੰ ਅੱਗ ਲਾਉਣ ’ਤੇ ਕੀਤੀ ਸਖ਼ਤੀ ਪ੍ਰਤੀ ਵਾਦ-ਵਿਵਾਦਾਂ ਵਿੱਚ ਕਿਸਾਨਾਂ ਦੀ ਆਰਥਿਕ ਮੰਦਹਾਲੀ ਦੇ ਹਵਾਲੇ ਨਾਲ ਖੇਤਾਂ ’ਚ ਅੱਗ ਲਾਉਣ ਨੂੰ ਕਿਸਾਨਾਂ ਦੀ ਮਜਬੂਰੀ ਵਜੋਂ ਪੇਸ਼ ਕੀਤਾ ਜਾਂਦਾ ਹੈ, ਪਰ ਸੋਚਣ ਵਾਲੀ ਗੱਲ ਇਹ ਹੈ ਜੇਕਰ ਕੋਈ ਮਜਬੂਰੀ ਆਮ ਲੋਕਾਂ ਲਈ ਮਾਰੂ ਸਾਬਤ ਹੋਵੇ ਤਾਂ ਕੀ ਉਹ ਮਜਬੂਰੀ ਜਾਇਜ਼ ਹੈ? ਇੱਕ ਰਿਪੋਰਟ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਜਹਿਰੀਲੀਆਂ ਅਤੇ ਘਾਤਕ ਗੈਸਾਂ ਪੈਦਾ ਹੁੰਦੀਆਂ ਹਨ। ਪੰਜਾਬ ਵਿੱਚ ਲਗਭਗ 65 ਲੱਖ ਏਕੜ ਜ਼ਮੀਨ ਵਿਚ ਝੋਨੇ ਦੀ ਖੇਤੀ ਹੁੰਦੀ ਹੈ। ਇੱਕ ਏਕੜ ਖੇਤ ’ਚੋਂ ਇੱਕ ਅੰਦਾਜੇ ਅਨੁਸਾਰ ਢਾਈ ਤੋਂ ਤਿੰਨ ਟਨ ਪਰਾਲੀ ਪੈਦਾ ਹੁੰਦੀ ਹੈ। ਇਸ ਤਰ੍ਹਾਂ ਇਕੱਲੇ ਪੰਜਾਬ ’ਚ ਲਗਭਗ 17.87 ਕਰੋੜ ਟਨ ਪਰਾਲੀ ਸਾੜ ਦਿੱਤੀ ਜਾਂਦੀ ਹੈ। (Straw)
ਇਹ ਵੀ ਪੜ੍ਹੋ : ਵਿਸ਼ਵ ਸ਼ਾਂਤੀ ਲਈ ਹੋਣ ਸਾਰਥਿਕ ਯਤਨ
ਜੋ ਸਾਡੇ ਵਾਤਾਵਰਨ ਨੂੰ ਜਹਿਰੀਲੀਆਂ ਗੈਸਾਂ ਨਾਲ ਭਰ ਦਿੰਦੀ ਹੈ। ਇਹਨਾਂ ਜਹਿਰੀਲੀਆਂ ਗੈਸਾਂ ਦਾ ਪ੍ਰਭਾਵ ਸਭ ਤੋਂ ਵੱਧ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ’ਤੇ ਪੈਂਦਾ ਹੈ। ਵਾਤਾਵਰਨ ’ਚ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਜ਼ਹਿਰੀਲਾ ਧੂੰਆਂ, ਜ਼ਹਿਰੀਲੀਆਂ ਤੇ ਹਾਨੀਕਾਰਕ ਗੈਸਾਂ ਦੇ ਪ੍ਰਭਾਵ ਨਾਲ ਹੋਣ ਵਾਲੀਆਂ ਬਿਮਾਰੀਆਂ ਸਾਹ, ਦਮਾ, ਬਲੱਡ ਪ੍ਰੈਸ਼ਰ, ਘਬਰਾਹਟ, ਸਿਰ ਦਰਦ, ਦਿਲ ਦੇ ਰੋਗ, ਚਮੜੀ ਦੇ ਰੋਗ, ਅੰਦਰੂਨੀ ਰੋਗਾਂ ਆਦਿ ਦੇ ਸਾਰੇ ਲੋਕ ਸ਼ਿਕਾਰ ਹੁੰਦੇ ਹਨ। ਆਮ ਦਿਨਾਂ ’ਚ ਸਾਡੇ ਸਾਹ ਨਾਲ ਸਰੀਰ ਅੰਦਰ ਜਾਣ ਵਾਲੇ ਮਹੀਨ ਧੂੜ ਕਣਾਂ ਦੀ ਮਾਤਰਾ 60 ਮਿਲੀਗ੍ਰਾਮ ਪ੍ਰਤੀ ਘਣ ਮੀਟਰ ਹੁੰਦੀ ਹੈ, ਪਰ ਪਰਾਲੀ ਸਾੜਨ ਦੇ ਦਿਨਾਂ ’ਚ ਇਹ 425 ਮਿ.ਗ੍ਰਾ. ਘਣ ਮੀਟਰ ਤੱਕ ਹੋ ਜਾਂਦੀ ਹੈ। ਉਸਦੇ ਜੋ ਆਮ ਲੋਕਾਂ ਦੀ ਜ਼ਿੰਦਗੀ ’ਤੇ ਮਾਰੂ ਅਤੇ ਖਤਰਨਾਕ ਪ੍ਰਭਾਵ ਪੈਂਦੇ ਹਨ ਜਾਂ ਬਿਮਾਰੀਆਂ ਲੱਗਦੀਆਂ ਹਨ, ਕੀ ਕਿਸਾਨਾਂ ਦੇ ਪਰਿਵਾਰ ਇਸ ਪ੍ਰਭਾਵ ਹੇਠ ਨਹੀਂ ਆਉਦੇ।
ਇਹ ਵੀ ਪੜ੍ਹੋ : MSP News: ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਖੁਸ਼ਖਬਰੀ, ਕਣਕ ਤੇ ਮਸੂਰ ਦੀ ਫਸਲ ’ਤੇ ਹੋ ਗਈ ਚਾਂਦੀ, ਇੰਨਾ ਵਧਿਆ MSP
ਪਰਾਲੀ ਸਾੜਨ ਨਾਲ ਪੈਦਾ ਹੋਏ ਧੂੰਏਂ ਨਾਲ ਅਨੇਕਾਂ ਸੜਕੀ ਹਾਦਸੇ ਵਾਪਰਦੇ ਹਨ ਤੇ ਬਹੁਤ ਮਨੁੱਖੀ ਜਾਨਾਂ ਚਲੀਆਂ ਜਾਦੀਆਂ ਹਨ, ਕੀ ਇਸ ਪ੍ਰਤੀ ਸਾਡੀ ਜਿੰਮੇਵਾਰੀ ਨਹੀਂ ਬਣਦੀ? ਇਸ ਤੋਂ ਇਲਾਵਾ ਅਨੇਕਾਂ ਜੀਵ-ਜੰਤੂ, ਪਸ਼ੂ-ਪੰਛੀ, ਕੀੜੇ-ਮਕੌੜੇ, ਕੀਟ-ਪਤੰਗੇ, ਫੁੱਲ-ਬੂਟੇ, ਦਰੱਖਤ ਆਦਿ ਦਾ ਵੀ ਅੱਗ ਨਾਲ ਸੜ ਜਾਂਦੇ ਹਨ, ਕੀ ਇਹ ਕੁਦਰਤ ਨਾਲ ਸਰਾਸਰ ਅਨਿਆਂ ਨਹੀਂ ਹੈ? ਪਰਾਲੀ ਦੇ ਧੂੰਏਂ ਨਾਲ ਜੋ ਬਿਮਾਰੀਆਂ ਪੈਦਾ ਹੁੰਦੀਆਂ ਹਨ, ਕੀ ਉਸਦਾ ਸ਼ਿਕਾਰ ਕਿਸਾਨ ਦੇ ਪਰਿਵਾਰ ਨਹੀਂ ਹੁੰਦੇ? ਉਸ ਬਿਮਾਰੀ ’ਤੇ ਹੋਣ ਵਾਲਾ ਖਰਚਾ ਵੀ ਕਿਸਾਨ ਲਈ ਹੋਰ ਆਰਥਿਕ ਮੰਦਹਾਲੀ ਦਾ ਕਾਰਨ ਬਣਦਾ ਹੈ। ਖੇਤੀਬਾੜੀ ਮਾਹਿਰਾਂ ਮੁਤਾਬਿਕ ਪਰਾਲੀ ਸਾੜਨ ਨਾਲ ਲਗਭਗ 32 ਕਿੱਲੋ ਯੂਰੀਆ, 5.5 ਕਿਲੋ ਡੀਪੀਏ, 51 ਕਿਲੋ ਪੋਟਾਸ਼ ਸੜ ਜਾਂਦੀ ਹੈ, ਸਾਡੀ ਜਮੀਨ ਦੀ ਉਪਜਾਊ ਸ਼ਕਤੀ ਨੂੰ ਘਟਾ ਦਿੰਦੀ ਹੈ ਤੇ ਇਸ ਦੀ ਪੂਰਤੀ ਲਈ ਲੋੜ ਤੋਂ ਜਿਆਦਾ ਖਾਦਾਂ ਦੀ ਵਰਤੋਂਂ ਕਰਨੀ ਕਿਸਾਨੀ ਆਰਥਿਕਤਾ ਨੂੰ ਢਾਹ ਹੈ।
ਇਹ ਵੀ ਪੜ੍ਹੋ : ਸ੍ਰੀ ਰਾਮ ਕਲਾ ਮੰਚ ਵੱਲੋਂ ਸੋਭਾ ਯਾਤਰਾ ਕੱਢੀ
ਦੂਸਰੇ ਮਨੁੱਖ ਨੇ ਵਿਕਾਸ ਦੇ ਨਾਂ ਤੇ ਨਿਰਦਈ ਬਿਰਤੀ ਨਾਲ ਦਰੱਖਤਾਂ ਉੱਪਰ ਕੁਹਾੜਾ ਚਲਾ ਕੁਦਰਤੀ ਪ੍ਰਤੀ ਬਿਗਾਨੇਪਣ ਦਾ ਅਹਿਸਾਸ ਕਰਵਾਇਆ ਹੈ। ਇਸ ਕਿਰਿਆ ਲਈ ਪੰਜਾਬ ਦੇਸ਼ ਦਾ ਦੂਜਾ ਸੂਬਾ ਹੈ, ਜਿੱਥੇ ਦਰੱਖਤਾਂ ਦੀ ਸਭ ਤੋਂ ਵੱਧ ਕਟਾਈ ਹੋਈ ਹੈ। ਵਾਤਾਵਰਨ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਪੰਜਾਬ ’ਚੋਂ ਅਕਤੂਬਰ 1980 ਤੋਂ ਫਰਵਰੀ 2018 ਤੱਕ 1.72 ਲੱਖ ਏਕੜ ਜ਼ਮੀਨ ਤੋਂ ਹਰਿਆਲੀ ਦਾ ਸਫਾਇਆ ਹੋ ਗਿਆ ਹੈ। ਪੰਜਾਬ ਨੇ ਇੱਕ ਅੰਦਾਜੇ ਅਨੁਸਾਰ ਪਿਛਲੇ 37 ਵਰ੍ਹਿਆਂ ’ਚ ਵਿਕਾਸ ਦੀ ਆੜ ’ਚ 5.12 ਕਰੋੜ ਦਰੱਖਤਾਂ ਦੀ ਬਲੀ ਦਿੱਤੀ ਹੈ। ਬੀਤੇ ਵਰ੍ਹੇ ਵੀ ਸਰਕਾਰ ਨੇ 1415 ਏਕੜ ਜਮੀਨ ’ਚੋਂ ਹਰਿਆਲੀ ਸਾਫ ਕਰਕੇ 4 ਲੱਖ ਤੋਂ ਜਿਆਦਾ ਦਰੱਖਤ ਆਰੇ ਦੀ ਭੇਂਟ ਚਾੜ੍ਹੇ ਹਨ। ਕੇਂਦਰੀ ਵਾਤਾਵਰਨ ਅਤੇ ਜੰਗਲਾਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਪੰਜਾਬ ’ਚ ਜੰਗਲਾਂ ਹੇਠੋਂ ਰਕਬਾ ਦਿਨ-ਪ੍ਰਤੀਦਿਨ ਘਟ ਰਿਹਾ ਹੈ, ਜੋ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ। (Straw)
ਸੜਕਾਂ ਨੂੰ ਚੌੜੀਆਂ ਕਰਨ ਲਈ ਵੀ ਬੇਸ਼ੁਮਾਰ ਦਰੱਖਤ ਕੱਟ ਕੇ ਮਨੁੱਖ ਨੇ ਕੁਦਰਤੀ ਸੁੰਦਰਤਾ ਨੂੰ ਢਾਹ ਲਾਈ ਹੈ
ਇਕੱਲੇ ਜਨਵਰੀ 2015 ਤੋਂ ਹੀ ਅੰਕੜਿਆਂ ਨੂੰ ਵਾਚੀਏ ਤਾਂ ਪਤਾ ਚੱਲਦਾ ਹੈ ਕਿ ਪੰਜਾਬੀਆਂ ਨੇ ਹੁਣ ਤੱਕ ਕਰੀਬ 50 ਲੱਖ ਰੁੱਖਾਂ ਤੋਂ ਧਰਤੀ ਨੂੰ ਵਿਹੂਣੀ ਕਰਕੇ 2280 ਏਕੜ ਜ਼ਮੀਨ ਨੂੰ ਜੰਗਲ ਮੁਕਤ ਕਰ ਦਿੱਤਾ ਹੈ। ਸੜਕਾਂ ਨੂੰ ਚੌੜੀਆਂ ਕਰਨ ਲਈ ਵੀ ਬੇਸ਼ੁਮਾਰ ਦਰੱਖਤ ਕੱਟ ਕੇ ਮਨੁੱਖ ਨੇ ਕੁਦਰਤੀ ਸੁੰਦਰਤਾ ਨੂੰ ਢਾਹ ਲਾਈ ਹੈ। ਬਠਿੰਡਾ-ਅੰਮਿ੍ਰਤਸਰ ਸੜਕ ਨੇ ਆਪਣੇ ਫੈਲਾਅ ਲਈ 30 ਹਜ਼ਾਰ, ਜਲੰਧਰ-ਦਿੱਲੀ ਸੜਕ ਨੇ 1.10 ਲੱਖ ਦਰੱਖਤਾਂ ਦੀ ਬਲੀ ਲਈ ਹੈ। ਇਸੇ ਤਰ੍ਹਾਂ ਲੁਧਿਆਣਾ-ਫਿਰੋਜ਼ਪੁਰ ਨੇ 500 ਏਕੜ ਅਤੇ ਬਠਿੰਡਾ ਜ਼ੀਰਕਪੁਰ ਸੜਕ ਨੇ 281 ਹੈਕਟਰ ਜ਼ਮੀਨ ਦਰੱਖਤਾਂ ਹੇਠੋਂ ਖੋਹੀ ਹੈ। ਮਨੁੱਖ ਕੁਦਰਤੀ ਆਬੋ ਹਵਾ ਤੋਂ ਵਿਰਵਾ ਹੋ ਰਿਹਾ ਹੈ। ਇੱਕ ਪਾਸੇ ਅਸੀਂ ਫੈਕਟਰੀਆਂ, ਥਰਮਲ ਪਲਾਂਟਾਂ, ਇੱਟਾਂ ਦੇ ਭੱਠਿਆਂ, ਗੱਡੀਆਂ ਅਤੇ ਪਰਾਲੀ ਸਾੜਨ ਆਦਿ ਦੇ ਧੂੰਏਂ ਨਾਲ ਜਹਿਰੀਲੀਆਂ ਅਤੇ ਹਾਨੀਕਾਰਕ ਗੈਸਾਂ ਵਾਤਾਵਰਨ ਵਿੱਚ ਛੱਡ ਕੇ ਇਸਨੂੰ ਪਲੀਤ ਕਰ ਰਹੇ ਹਾਂ। (Straw)
ਦੂਜੇ ਪਾਸੇ ਵਿਕਾਸ ਦੀ ਆੜ ’ਚ ਪੰਜਾਬ ਦੀ ਧਰਤੀ ਤੋਂ ਦਰੱਖਤਾਂ ਦਾ ਕਤਲ ਕਰਕੇ ਹਰਿਆਲੀ ਨੂੰ ਖਤਮ ਕਰਨ ’ਚ ਕੋਈ ਕਸਰ ਛੱਡ ਰਹੇ। ਪਲੀਤ ਹੋਏ ਵਾਤਾਵਰਣ ਨੂੰ ਸਾਫ ਕਰਨ ਲਈ ਰੁੱਖਾਂ ਦਾ ਬਹੁਤ ਵੱਡਾ ਯੋਗਦਾਨ ਹੈ। ਜਿਉਂਦੇ ਰਹਿਣ ਲਈ ਮਨੁੱਖ ਨੂੰ ਆਕਸੀਜਨ ਦੀ ਲੋੜ ਹੈ, ਜਿਸ ਦਾ ਸਾਧਨ ਸਿਰਫ ਤੇ ਸਿਰਫ ਦਰੱਖਤ ਹਨ। ਸੋ ਧਰਤੀ ਤੋਂ ਰੁੱਖ ਖਤਮ ਕਰਕੇ ਅਸੀਂ ਆਪਣੇ-ਆਪ ਨੂੰ ਖਤਮ ਕਰਨ ਵੱਲ ਧੱਕ ਰਹੇ ਹਾਂ। ਸ਼ਾਇਦ ਉਹ ਦਿਨ ਦੂਰ ਨਹੀਂ ਜਦੋਂ ਪੀਣ ਵਾਲੇ ਪਾਣੀ ਦੀਆਂ ਬੋਤਲਾਂ ਵਾਂਗ ਆਕਸੀਜਨ ਦੇ ਸਿਲੰਡਰ ਨਾਲ ਰੱਖਣੇ ਪਿਆ ਕਰਨਗੇ ਤੇ ਅਸੀਂ ਆਪਣੀ ਗਲਤੀ ਤੇ ਮੂਰਖਤਾ ’ਤੇ ਪਛਤਾਵਾ ਕਰਿਆ ਕਰਾਂਗੇ। ਆਉਣ ਵਾਲੀਆਂ ਪੀੜ੍ਹੀਆਂ ਸਾਨੂੰ ਪਾਣੀ ਪੀ-ਪੀ ਕੋਸਿਆ ਕਰਨਗੀਆਂ। ਜਦਕਿ ਉਦੋਂ ਕੋਈ ਹੱਲ ਵੀ ਨਜਰ ਨਹੀਂ ਆਵੇਗਾ। (Straw)
ਕੁਦਰਤ ਦੀ ਦੇਣ ਹਨ ਰੁੱਖ
ਕੁਦਰਤ ਦੀ ਦੇਣ ਰੁੱਖਾਂ ਨੂੰ ਖਤਮ ਕਰਕੇ ਸ਼ਾਇਦ ਅਸੀਂ ਆਪਣੀ ਹੋਂਦ ਨੂੰ ਖਤਮ ਕਰਨ ਦੇ ਰਾਹ ਪੈ ਗਏ ਹਾਂ। ਮੌਕੇ ਦੀਆਂ ਸਰਕਾਰਾਂ ਨੂੰ ਵੋਟ ਬੈਂਕ ਤੋਂ ਉੱਪਰ ਉੱਠ ਕੇ ਮਨੁੱਖ ਦੀ ਭਲਾਈ ਪ੍ਰਤੀ ਸੁਹਿਰਦ ਹੁੰਦਿਆਂ ਨੇਕ-ਨੀਅਤੀ ਨਾਲ ਪਰਾਲੀ ਨੂੰ ਸਾੜਨ ਤੋਂ ਬਚਾਉਣ ਲਈ ਪ੍ਰਬੰਧਾਂ ਹਿੱਤ ਅਗੇਤੇ ਯਤਨ ਕਰਨੇ ਚਾਹੀਦੇ ਹਨ।ਪਰਾਲੀ ਦੇ ਖਾਤਮੇ ਲਈ ਲੋੜੀਂਦੀ ਮਸ਼ੀਨਰੀ ਖਰੀਦਣ ਲਈ ਮਹਿਕਮਿਆਂ ਨੂੰ ਅਗਾਊਂ ਪ੍ਰਬੰਧ ਕਰਨ ਚਾਹੀਦੇ ਹਨ। ਨਹੀਂ ਤਾਂ ਮੌਕਾ ਆਉਣ ’ਤੇ ‘ਵਿਹੜੇ ਆਈ ਜੰਝ, ਵਿੰਨ੍ਹੋ ਕੁੜੀ ਦੇ ਕੰਨ’ ਵਾਲੀ ਸਥਿਤੀ ਬਣ ਜਾਂਦੀ ਹੈ । ਪੰਜਾਬ ਸਰਕਾਰ ਨੂੰ ਬਜਟ ਵਿੱਚ ਹੀ ਇਸ ਕੰਮ ਲਈ ਫੰਡ ਰਾਖਵੇਂ ਰੱਖਣੇ ਚਾਹੀਦੇ ਹਨ।ਨਹੀਂ ਤਾਂ ਫਿਰ ਐਨ.ਜੀ.ਟੀ. ਦੇ ਰੁੱਖੇ ਅਤੇ ਸਖਤਾਈ ਭਰੇ ਰੁਖ ਦਾ ਸਾਹਮਣਾ ਕਰਨਾ ਪਵੇਗਾ।
ਕਿਸਾਨਾਂ ਨੂੰ ਜੁਰਮਾਨਾ ਕਰਨਾ ਜਾਂ ਕੇਸ ਦਰਜ ਕਰਨਾ ਇਸ ਮਸਲੇ ਦਾ ਠੋਸ ਹੱਲ ਨਹੀਂ ਹੈ, ਲੋੜ ਪਰਾਲੀ ਦੇ ਠੋਸ ਪ੍ਰਬੰਧਨ ਦੀ ਹੈ। ਸੋ ਸਾਨੂੰ ਵੀ ਸਾਰਿਆਂ ਨੂੰ ਆਰਥਿਕ ਮੰਦਹਾਲੀ ਦੀ ਸੋਚ ਤੋਂ ਉੱਪਰ ਉੱਠ ਕੇ ਪੂਰੀ ਮਾਨਵਤਾ ਦੇ ਭਲੇ ਲਈ ਇਸ ਤੋਂ ਬਚਾਅ ਲਈ ਰਲ ਕੇ ਹੰਭਲਾ ਮਾਰਨ ਤੇ ਲੋਕ ਲਹਿਰ ਬਣਾਉਣ ਦੀ ਲੋੜ ਹੈ। ਕਿਸਾਨਾਂ ਲਈ ਵੀ ਖੇਤਾਂ ਵਿੱਚ ਪ੍ਰਤੀ ਏਕੜ ਪੰਜ ਬੂਟੇ ਲਾਉਣਾ ਜਰੂਰੀ ਕਰ ਦੇਣਾ ਚਾਹੀਦਾ ਹੈ। ਸ਼ਹਿਰੀ ਘਰਾਂ ਦੇ ਨਕਸ਼ਿਆਂ ’ਚ ਘਰੇ ਰੁੱਖ ਲਾਉਣਾ ਲਾਜ਼ਮੀ ਕਰ ਦੇਣਾ ਚਾਹੀਦਾ ਹੈ। ਪਿੰਡਾਂ ਚ ਵੀ ਸਰਕਾਰੀ ਸਹੂਲਤਾਂ ਲੈਣ ਵਾਲੇ ਲਾਭਪਾਤਰੀਆਂ ਲਈ ਘਰ ’ਚ ਇੱਕ ਬੂਟਾ ਲਾਉਣ ਦੀ ਸ਼ਰਤ ਲਾ ਦੇਣੀ ਚਾਹੀਦੀ ਹੈ। ਨੈਸ਼ਨਲ ਗ੍ਰੀਨ ਟਿ੍ਰਬਿਊਨਲ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਪ੍ਰਦੂਸ਼ਣ ਮੁਕਤ ਵਾਤਾਵਰਨ ਸਿਰਜਣ ਲਈ ਤੇ ਧਰਤੀ ਦੀ ਹਰਿਆਵਲ ਬਰਕਰਾਰ ਰੱਖਣ ਲਈ ਸਮਾਜਿਕ, ਧਾਰਮਿਕ, ਰਾਜਨੀਤਕ ਸੰਸਥਾਵਾਂ, ਨੌਜਵਾਨ ਕਲੱਬਾਂ, ਸਾਹਿਤਕ ਤੇ ਵਿੱਦਿਅਕ ਅਦਾਰਿਆਂ ਦੀ ਸਹਾਇਤਾ ਨਾਲ ਵੱਧ ਤੋਂ ਵੱਧ ਬੂਟੇ ਲਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ। (Straw)