ਮੰਤਰੀ ਕੁਲਦੀਪ ਧਾਲੀਵਾਲ ਨੇ ਹਵਾਈ ਅੱਡੇ ਤੇ ਕੀਤਾ ਸਵਾਗਤ | Nitin Gadkari
ਅੰਮ੍ਰਿਤਸਰ (ਰਾਜਨ ਮਾਨ)। ਕੇਂਦਰੀ ਸੜਕ ਆਵਾਜਾਈ ਬਾਰੇ ਮੰਤਰੀ ਨਿਤਿਨ ਗਡਕਰੀ ਨੇ ਅੱਜ ਇਥੇ ਦਿੱਲੀ -ਅੰਮ੍ਰਿਤਸਰ- ਕਟੜਾ ਹਾਈਵੇਅ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ। ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਉਪਰ ਉਹਨਾਂ ਦਾ ਪੰਜਾਬ ਦੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਭਜਨ ਸਿੰਘ ਈਟੀਓ ਅਤੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ ।
ਦਾਣਾ ਮੰਡੀ ‘ਚ ਆੜ੍ਹਤੀਆਂ ਦੇ ਪ੍ਰਬੰਧਾਂ ‘ਚ ਊਣਤਾਈਆਂ ਦਾ ਸਖ਼ਤ ਨੋਟਿਸ, ਲਾਇਸੰਸ ਸਸਪੈਂਡ
ਹਵਾਈ ਅੱਡੇ ਤੋਂ ਸਿੱਧੇ ਉਹ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਉਹਨਾਂ ਨੂੰ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਗਿਆ । ਮੱਥਾ ਟੇਕਣ ਉਪਰੰਤ ਉਹ ਦਿੱਲੀ -ਅੰਮ੍ਰਿਤਸਰ- ਕਟੜਾ ਹਾਈਵੇਅ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਲਈ ਅਜਨਾਲਾ ਰੋਡ ਉਪਰ ਹਰਸ਼ਾ ਛੀਨਾ ਪਿੰਡ ਨੇੜੇ ਗਏ। ਸ਼ਾਮ ਨੂੰ ਉਹ ਅਟਾਰੀ ਸਰਹੱਦ ਤੇ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ ਝੰਡਾ ਲਹਿਰਾਉਣਗੇ । ਇਹ ਝੰਡਾ ਇਥੇ ਅਟਾਰੀ ਵਾਹਗਾ ਸਾਂਝੀ ਚੈੱਕ ਪੋਸਟ ਦੇ ਨੇੜੇ ਸਥਾਪਿਤ ਕੀਤਾ ਗਿਆ ।