ਸਰਸਾ (ਰਵਿੰਦਰ ਸ਼ਰਮਾ)। ਡੇਰਾ ਸੱਚਾ ਸੌਦਾ ਦੇ ਸਰਧਾਲੂ ਆਏ ਦਿਨ ਮਾਨਵਤਾ ਭਲਾਈ ਦੇ ਕਾਰਜਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਇਸੇ ਲੜੀ ਤਹਿਤ ਬਲਾਕ ਸ਼ਾਹ ਸਤਿਨਾਮ ਜੀ ਪੁਰਾ, ਜ਼ਿਲ੍ਹਾ ਸਰਸਾ ਦੇ ਡੇਰਾ ਸ਼ਰਧਾਲੂ ਪਰਿਵਾਰ ਨੇ ਮੋਨਿਕਾ ਇੰਸਾਂ ਦੇ ਜਨਮ ਦਿਨ ਦੀ ਖੁਸ਼ੀ ’ਚ ਪੂਜਨੀਕ ਬਾਪੂ ਮੱਘਰ ਸਿੰਘ ਜੀ ਇੰਟਰਨੈਸ਼ਨਲ ਬਲੱਡ ਸੈਂਟਰ, ਸਰਸਾ ਵਿਖੇ ਲੋੜਵੰਦ ਮਰੀਜ਼ਾਂ ਲਈ ਖ਼ੂਨਦਾਨ (Donating Blood) ਕਰਕੇ ਉਨ੍ਹਾਂ ਦੇ ਇਲਾਜ਼ ਵਿੱਚ ਸਹਾਇਤਾ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਦੀਪ ਇੰਸਾਂ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਮੋਨਿਕਾ ਇੰਸਾਂ ਦਾ ਜਨਮ ਦਿਨ ਭਲਾਈ ਕਾਰਜ ਕਰਕੇ ਮਨਾਉਣ ਵਿੱਚ ਜੋ ਖੁਸ਼ੀ ਹੋਈ ਉਹ ਕਿਸੇ ਹੋਰ ਤਰੀਕੇ ਨਾਲ ਨਹੀਂ ਮਿਲ ਸਕਦੀ ਸੀ। ਮਨਦੀਪ ਇੰਸਾਂ ਤੇ ਉਨ੍ਹਾਂ ਦੀ ਪਤਨੀ ਮੋਨਿਕਾ ਇੰਸਾਂ ਇੱਕ-ਇੱਕ ਯੂਨਿਟ ਖ਼ੂਨਦਾਨ ਕਰਕੇ ਲੋੜਵੰਦ ਮਰੀਜ਼ ਦੇ ਇਲਾਜ਼ ਵਿੱਚ ਸਹਾਇਤਾ ਕੀਤੀ।
ਇਸ ਸਬੰਧੀ ਮਨਦੀਪ ਇੰਸਾਂ ਨੇ ਕਿਹਾ ਕੇ ਇਹ ਸਭ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਅਤੇ ਆਸ਼ੀਰਵਾਦ ਸਦਕਾ ਹੀ ਹੋ ਰਿਹਾ ਹੈ। ਜੋ ਡੇਰਾ ਸ਼ਰਧਾਲੂ ਕਿਸੇ ਵੀ ਸਮੇਂ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੇ ਵਿੱਚ ਮੂਹਰੇ ਹੋ ਕੇ ਆ ਖੜ੍ਹਦੇ ਹਨ। ਉਨ੍ਹਾਂ ਦੱਸਿਆ ਕਿ ਡੇਰਾ ਸ਼ਰਧਾਲੂ ਕਿਸੇ ਵੀ ਖੁਸ਼ੀ ਦੇ ਮੌਕੇ ’ਤੇ ਲੋੜਵੰਦਾਂ ਦੀ ਮੱਦਦ ਕਰਨ ਵਿੱਚ ਹਮੇਸ਼ਾ ਤੱਤਪਰ ਰਹਿੰਦੇ ਹਨ।