ਬਰਨਾਲਾ ਹੌਲਦਾਰ ਕਤਲ ਕੇਸ ਨਾਲ ਜੁੜੀ ਵੱਡੀ ਖਬਰ

Barnala New
ਬਰਨਾਲਾ ਹੌਲਦਾਰ ਕਤਲ ਕੇਸ ਨਾਲ ਜੁੜੀ ਵੱਡੀ ਖਬਰ

ਬਰਨਾਲਾ ਹੌਲਦਾਰ ਦੇ ਕਾਤਲ 24 ਘੰਟਿਆਂ ਅੰਦਰ ਗ੍ਰਿਫਤਾਰ

  • ਪੁਲਿਸ ਨੇ 24 ਘੰਟਿਆਂ ਅੰਦਰ ਮੁੱਖ ਮੁਲਜ਼ਮ ਪੰਮਾ ਸਮਤੇ 4 ਜਣੇ ਕੀਤੇ ਗ੍ਰਿਫਤਾਰ

(ਸੱਚ ਕਹੂੰ ਨਿਊਜ਼) ਬਰਨਾਲਾ। ਬਰਨਾਲਾ ਹੌਲਦਾਰ ਕਤਲ ਕੇਸ ਨਾਲ ਜੁੜੀ ਵੱਡੀ ਖਬਰ ਆਈ ਹੈ। ਪੁਲਿਸ ਨੇ ਬਰਨਾਲਾ ਹੌਲਦਾਰ ਦੇ ਕਾਤਲ ਨੂੰ 24 ਘੰਟਿਆਂ ਅੰਦਰ ਗ੍ਰ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਹੌਲਦਾਰ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਤੇ ਕਾਤਲਾਂ ਦੌਰਾਨ ਮੁਕਾਬਲਾ ਹੋ ਗਿਆ। ਮੁਕਾਬਲੇ ਦੌਰਾਨ ਇੱਕ ਮੁਲਜ਼ਮ ਜਖਮੀ ਹੋ ਗਿਆ। ਪੁਲਿਸ ਨੇ ਮੁੱਖ ਮੁਲਜ਼ਮ ਪੰਮਾ ਸਮੇਤ 4 ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਦਿੱਤੀ। ਡੀਜੀਪੀ ਨੇ ਦੱਸਿਆ ਕਿ ਬਰਨਾਲਾ ਐਚਸੀ ਦਰਸ਼ਨ ਸਿੰਘ ਦੀ ਹੱਤਿਆ ਵਿੱਚ ਸ਼ਾਮਲ ਸਾਰੇ 4 ਮੁਲਜ਼ਮਾਂ ਨੂੰ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਵਿੱਚ ਇੱਕ ਮੁਲਜ਼ਮ ਜ਼ਖ਼ਮੀ ਹੋ ਗਿਆ ਹੈ। ਮੁਲਜ਼ਮਾਂ ਕੋਲੋਂ 1 ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ : ਅਫਗਾਨਿਸਤਾਨ ਨੇ ਪਾਕਿਸਤਾਨ ਨੂੰ ਹਰਾ ਕੇ ਕੀਤਾ ਵੱਡਾ ਉਲਟਫੇਰ, ਸੈਮੀਫਾਈਨਲ ਦੀ ਰਾਹ ਪਾਕਿ ਲਈ ਮੁਸ਼ਕਿਲ

ਜਿਕਰਯੋਗ ਹੈ ਕਿ ਨਸ਼ੇ ’ਚ ਧੁੱਤ ਹੋਏ ਕਬੱਡੀ ਖਿਡਾਰੀਆਂ ਨੇ ਹੌਲਦਾਰ ਨਾਲ ਬੁਰੀ ਤਰਾਂ ਮਾਰਕੁੱਟ ਕੀਤੀ ਸੀ ਜਿਸ ਦੌਰਾਨ ਹੌਲਦਾਰ ਦੀ ਮੌਤ ਹੋ ਗਈ। ਪੁਲਿਸ ਨੇ ਕਬੱਡੀ ਖਿਡਾਰੀਆਂ ਸਮੇਤ ਕਈ ਜਣਿਆਂ ’ਤੇ ਕਤਲ ਦਾ ਮੁਕੱਦਮਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਸਬੰਧੀ ਐਸ.ਐਸ.ਪੀ. ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਐਤਵਾਰ ਦੀ ਰਾਤ ਚਾਰ ਕਬੱਡੀ ਖਿਡਾਰੀ ਜਿਹੜੇ ਸ਼ਰਾਬ ਦੇ ਨਸ਼ੇ ਦੀ ਹਾਲਤ ਵਿੱਚ ਸਨ ਅਤੇ ਸਥਾਨਕ 25 ਏਕੜ ਇਲਾਕੇ ਦੇ ਇੱਕ ਰੈਸਟੋਰੈਂਟ ਵਿਖੇ ਬੈਠੇ ਖਾਣਾ ਖਾ ਰਹੇ ਸਨ ਕਿ ਉਨਾਂ ਦੀ ਰੈਸਟੋਰੈਂਟ ਦੇ ਮਾਲਕ ਨਾਲ ਕਿਸੇ ਗੱਲੋਂ ਝਗੜਾ ਹੋ ਗਿਆ ਅਤੇ ਮਾਲਕ ਨੇ ਪੁਲਿਸ ਨੂੰ ਇਤਲਾਹ ਕਰ ਦਿੱਤੀ।

ਪੁਲਿਸ ਮੁਖੀ ਨੇ ਦੱਸਿਆ ਕਿ ਉਹ ਏਨੇ ਨਸ਼ੇ ਵਿੱਚ ਸਨ ਕਿ ਉਨਾਂ ਪੁਲਿਸ ਦੀ ਟੀਮ ’ਤੇ ਹੀ ਹਮਲਾ ਕਰ ਦਿੱਤਾ ਤਾਂ ਟੀਮ ਵਿੱਚ ਸ਼ਾਮਿਲ ਹੈਡ ਕਾਂਸਟੇਬਲ ਦਰਸ਼ਨ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਹ ਦਮ ਤੋੜ ਗਿਆ। ਦੂਜੇ ਪਾਸੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਥਾਣਾ ਸਿਟੀ 1 ਦੇ ਇੰਚਾਰਜ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਨੇ ਇਸ ਸਬੰਧੀ ਜਗਰਾਜ ਸਿੰਘ ਰਾਜਾ ਵਾਸੀ ਰਾਏਸਰ, ਪਰਮਜੀਤ ਸਿੰਘ ਪੰਮਾ ਵਾਸੀ ਠੀਕਰੀਵਾਲ, ਗੁਰਮੀਤ ਸਿੰਘ ਅਤੇ ਵਜੀਰ ਸਿੰਘ ਸਮੇਤ 5-6 ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਧਾਰਾ 302, 148, 149 ਆਈਪੀਸੀ ਤਹਿਤ ਮੁਕੱਦਮਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ।