ਡੀਏਪੀ ਖਾਦ ਬਿਨਾ ਕਿਸਾਨ ਔਖੇ, ਤਿੱਖੇ ਸੰਘਰਸ਼ ਦੀ ਚਿਤਾਵਨੀ

DAP Fertilizer

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੀ ਮੀਟਿੰਗ ਬਲਾਕ ਜਨਰਲ ਸਕੱਤਰ ਰਾਮਸਰਨ ਸਿੰਘ ਉਗਰਾਹਾਂ ਦੀ ਹਾਜ਼ਰੀ ਹੇਠ ਸੁਨਾਮ ਵਿਖੇ ਹੋਈ, ਅੱਜ ਮੀਟਿੰਗ ਨੂੰ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ। (DAP Fertilizer)

ਇਹ ਵੀ ਪੜ੍ਹੋ : NCERT Books India Name Change : ਇੰਡੀਆ ਤੋਂ ਭਾਰਤ ਨਾਂਅ ਬਦਲਣ ਦੀ ਪ੍ਰਕਿਰਿਆ ਸ਼ੁਰੂ

ਇਸ ਮੌਕੇ ਆਗੂਆਂ ਨੇ ਕਿਹਾ ਕਿ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਸਰਕਾਰ ਝੋਨੇ ਦੀ ਖਰੀਦ ਨੂੰ ਲੈਕੇ ਤਰ੍ਹਾਂ ਤਰ੍ਹਾਂ ਦੀਆਂ ਸ਼ਰਤਾਂ ਮੜ ਰਹੀ ਹੈ, DAP Fertilizer ਇਸ ਲਈ ਝੋਨੇ ਦੀ ਖਰੀਦ ਤੇ ਲਾਈਆਂ ਸਾਰੀਆਂ ਸ਼ਰਤਾਂ ਖਤਮ ਕੀਤੀਆਂ ਜਾਣ, ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਕਣਕ ਦੀ ਬਿਜਾਈ ਦਾ ਸੀਜ਼ਨ ਸਿਰ ਤੇ ਖੜ੍ਹਾ ਹੈ, ਪਰ ਪੰਜਾਬ ਸਰਕਾਰ ਨੇ ਅਜੇ ਤੱਕ ਡੀ,ਏ,ਪੀ ਖਾਦ ਦਾ ਪ੍ਰਬੰਧ ਨਹੀਂ ਕੀਤਾ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਡੀ,ਏ,ਪੀ ਖਾਦ ਦਾ ਪ੍ਰਬੰਧ ਨਾ ਕੀਤਾ ਤਾਂ ਸਖ਼ਤ ਸੰਘਰਸ਼ ਕੀਤੇ ਜਾਣਗੇ, ਆਗੂਆਂ ਨੇ ਕਿਹਾ ਕਿ ਮਿਤੀ 1-11-23 ਨੂੰ ਜਲੰਧਰ ਵਿਖੇ ਗ਼ਦਰੀ ਬਾਬਿਆਂ ਦੇ ਮੇਲੇ ‘ਚ ਸੁਨਾਮ ਬਲਾਕ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਸੁਨਾਮ ਬਲਾਕ ਦੇ ਪ੍ਰੈਸ ਸਕੱਤਰ ਸੁਖਪਾਲ ਮਾਣਕ ਕਣਕਵਾਲ, ਗੋਬਿੰਦ ਸਿੰਘ ਚੱਠਾ, ਅਜੈਬ ਸਿੰਘ ਜਖੇਪਲ, ਮਹਿੰਦਰ ਸਿੰਘ ਨਮੋਲ, ਮਨੀ ਸਿੰਘ ਭੈਣੀ, ਯਾਦਵਿੰਦਰ ਸਿੰਘ ਚੱਠਾ, ਮਨੀ ਸਿੰਘ ਰਟੌਲ ਵੀ ਹਾਜ਼ਰ ਸਨ।