ਸ਼ਿਮਲਾ (ਸੱਚ ਕਹੂੰ ਨਿਊਜ਼)। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਅੰਤੜੀਆਂ ’ਚ ਇਨਫੈਕਸ਼ਨ ਦੇ ਇਲਾਜ ਲਈ ਇੰਦਰਾ ਗਾਂਧੀ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਆਈਜੀਐਮਸੀ ਸ਼ਿਮਲਾ) ਵਿੱਚ ਦਾਖਲ ਕਰਵਾਇਆ ਗਿਆ ਹੈ। ਆਈਜੀਐਮਸੀਐਚ ਦੇ ਸੀਨੀਅਰ ਮੈਡੀਕਲ ਸੁਪਰਡੈਂਟ ਡਾਕਟਰ ਰਾਹੁਲ ਰਾਓ ਨੇ ਵੀਰਵਾਰ ਸਵੇਰੇ ਜਾਰੀ ਇੱਕ ਬਿਆਨ ਵਿੱਚ ਇਸਦੀ ਪੁਸ਼ਟੀ ਕੀਤੀ। ਡਾ: ਰਾਓ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਦੀ ਸਿਹਤ ਫਿਲਹਾਲ ਸਥਿਰ ਹੈ।
ਇਹ ਵੀ ਪੜ੍ਹੋ : ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ’ਤੇ ਪਟਿਆਲਾ ਜ਼ਿਲ੍ਹੇ ’ਚ ਰਹੇਗੀ ਡਰੋਨ ਦੀ ਬਾਜ ਅੱਖ
ਉਨਾਂ ਕਿਹਾ ਕਿ “ਸੱਖੂ ਦੀ ਅਲਟਰਾਸਾਊਂਡ ਰਿਪੋਰਟ ਆਮ ਹੈ, ਅਤੇ ਸਾਰੀਆਂ ਮੈਡੀਕਲ ਜਾਂਚਾਂ ਦੇ ਨਤੀਜੇ ਨਾਰਮਲ ਹਨ,” ਸੁੱਖੂ ਆਈਜੀਐਮਸੀ ਸ਼ਿਮਲਾ ਦੀ ਨਿਗਰਾਨੀ ਹੇਠ ਹੈ, ਜਿੱਥੇ ਉਨਾਂ ਦੀ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਦਫ਼ਤਰ (ਸੀਐਮਓ) ਅਨੁਸਾਰ ਸੁੱਖੂ ਨੂੰ ਪੇਟ ਵਿੱਚ ਇਨਫੈਕਸ਼ਨ ਦੀ ਸ਼ਿਕਾਇਤ ਤੋਂ ਬਾਅਦ ਅੱਜ ਤੜਕੇ 3 ਵਜੇ ਦੇ ਕਰੀਬ ਆਈਜੀਐਮਸੀ ਲਿਜਾਇਆ ਗਿਆ। ਮੁੱਖ ਮੰਤਰੀ ਦੀ ਸਥਿਤੀ ‘ਤੇ ਹੋਰ ਅੱਪਡੇਟ ਦੀ ਉਮੀਦ ਹੈ। ਮੈਡੀਕਲ ਟੀਮ ਲਗਾਤਾਰ ਉਸ ਦੀ ਦੇਖਭਾਲ ਕਰ ਰਹੀ ਹੈ।