Diwali: ਘੱਟ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕੇ ਹੀ ਚਲਾ ਸਕਣਗੇ ਲੋਕ
(ਸੱਚ ਕਹੂੰ ਨਿਊਜ਼) ਮੋਹਾਲੀ। ਪੰਜਾਬ ‘ਚ ਦੀਵਾਲੀ, ਕ੍ਰਿਸਮਿਸ ਅਤੇ ਨਵੇਂ ਸਾਲ ’ਤੇ ਪਟਾਕੇ ਚਲਾਉਣ ਨੂੰ ਲੈ ਕੇ ਆਈ ਵੱਡੀ ਅਪਡੇਟ ਆਈ ਹੈ। ਪ੍ਰਦੂਸ਼ਣ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਗਰੀਨ ਪਟਾਕੇ ਚਲਾਉਣ ਦੀ ਇਜਾਜਤ ਦਿੱਤੀ ਹੈ ਉਹ ਕੁਝ ਸਮੇਂ ਲਈ। ਇਸ ਵਾਰ ਦੀਵਾਲੀ ‘ਤੇ ਸਿਰਫ ਗਰੀਨ ਪਟਾਕੇ ਹੀ ਚਲਾਏ ਜਾ ਸਕਣਗੇ। ਸਰਕਾਰ ਘੱਟ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ। (Diwali)
ਇਹ ਵੀ ਪੜ੍ਹੋ : ਇਹ ਸਬਜ਼ੀ ਚੁਟਕੀਆਂ ’ਚ ਦੂਰ ਕਰ ਦੇਵੇਗੀ ਤੁਹਾਡੀ ਯੂਰਿਕ ਐਸਿਡ ਦੀ ਸਮੱਸਿਆ!
ਜਾਣਕਾਰੀ ਦਿੰਦਿਆਂ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਰਕਾਰ ਵੱਲੋਂ ਦੀਵਾਲੀ, ਗੁਰੂਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ‘ਤੇ ਬਹੁਤ ਘੱਟ ਸਮੇਂ ਲਈ ਘੱਟ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਦੀ ਵਰਤੋਂ ਦੀ ਸਰਕਾਰ ਇਜਾਜ਼ਤ ਦੇਵੇਗੀ। ਉਨਾਂ ਕਿਹਾ ਕਿ ਦੀਵਾਲੀ-ਗੁਰੂਪੁਰਬ ‘ਤੇ 2 ਘੰਟੇ, ਕ੍ਰਿਸਮਿਸ-ਨਵੇਂ ਸਾਲ ‘ਤੇ 35 ਮਿੰਟਾਂ ਲਈ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੈ। (Diwali)