(ਨਰੇਸ਼ ਕੁਮਾਰ) ਸੰਗਰੂਰ। ਵਿਧਾਇਕ ਨਰਿੰਦਰ ਕੌਰ ਭਰਾਜ (Narendra Kaur Bharaj) ਵੱਲੋਂ ਵਾਰ ਹੀਰੋਜ ਸਟੇਡੀਅਮ ਵਿਖੇ ਆਰੰਭ ਹੋਈਆਂ 67ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਐਥਲੈਟਿਕਸ (ਅੰਡਰ-14) ਤਹਿਤ ਲੜਕੇ ਅਤੇ ਲੜਕੀਆਂ ਦੇ ਖੇਡ ਮੁਕਾਬਲੇ ਖਿੱਚ ਦਾ ਕੇਂਦਰ ਬਣੇ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰੀਤਇੰਦਰ ਘਈ ਦੀ ਅਗਵਾਈ ਵਿੱਚ ਹੋ ਰਹੀਆਂ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈ ਰਹੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਭਾਗ ਲੈਣ ਅਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ : ਆਪ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ : ਵਿਧਾਇਕ ਗੈਰੀ ਬੜਿੰਗ
ਇਨ੍ਹਾਂ ਮੁਕਾਬਲਿਆਂ ਬਾਰੇ ਨਰੇਸ਼ ਸੈਣੀ ਜ਼ਿਲ੍ਹਾ ਖੇਡ ਕੋਆਰਡੀਨੇਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈ ਰਹੀਆ ਹਨ ਅਤੇ ਪਹਿਲੇ ਦਿਨ ਦੇ ਨਤੀਜਿਆਂ ਤਹਿਤ 100 ਮੀਟਰ ਦੌੜ (ਲੜਕੇ) ’ਚ ਸਹਿਬਾਜ ਸਿੰਘ ਗੁਰਦਾਸਪੁਰ ਨੇ ਪਹਿਲਾ ਸਥਾਨ, ਅਨਮੋਲਪ੍ਰੀਤ ਸਿੰਘ ਲੁਧਿਆਣਾ ਨੇ ਦੂਜਾ ਸਥਾਨ, ਮੋਹਿਤ ਫਾਜ਼ਿਲਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਨਵਦੀਪ ਸਿੰਘ ਜ਼ਿਲ੍ਹਾ ਖੇਡ ਅਫਸਰ, ਟੂਰਨਾਮੈਂਟ ਕਮੇਟੀ ਦੇ ਮੈਂਬਰ ਪਿ੍ਰੰਸੀਪਲ ਇੰਦੂ ਸਿਮਕ, ਮੁੱਖ ਅਧਿਆਪਕ ਹਰਪ੍ਰੀਤ ਸਿੰਘ, ਅਮਰੀਕ ਸਿੰਘ ਡੀਪੀਈ, ਜਗਤਾਰ ਸਿੰਘ ਡੀਪੀਈ ਵੀ ਹਾਜ਼ਰ ਸਨ।