(ਗੁਰਪ੍ਰੀਤ ਪੱਕਾ) ਫਰੀਦਕੋਟ। ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ( Lal Chand Kataruchak) ਨੇ ਫਰੀਦਕੋਟ ਦਾਣਾ ਮੰਡੀ ਦਾ ਦੌਰਾ ਕੀਤਾ। ਫ਼ਰੀਦਕੋਟ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ, ਡੀ.ਸੀ ਸ੍ਰੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ ਸ.ਹਰਜੀਤ ਸਿੰਘ ਉੱਚੇਚੇ ਤੌਰ ’ਤੇ ਹਾਜ਼ਰ ਸਨ।
ਇਹ ਵੀ ਪੜ੍ਹੋ : ਆਪ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ : ਵਿਧਾਇਕ ਗੈਰੀ ਬੜਿੰਗ
ਦੌਰੇ ਦੌਰਾਨ ਜਿੱਥੇ ਉਨ੍ਹਾਂ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਮਾਰਕਿਟ ਕਮੇਟੀ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋਂ ਮੰਡੀ ਵਿੱਚ ਝੋਨੇ ਦੀ ਆਮਦ ਸਬੰਧੀ ਜਾਣਕਾਰੀ ਇੱਕਤਰ ਕੀਤੀ, ਉੱਥੇ ਨਾਲ ਹੀ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਜਾਣਿਆ। ਮੰਡੀ ਵਿੱਚ ਲੱਗੀਆਂ ਢੇਰੀਆਂ ਤੇ ਪਹੁੰਚ ਕੇ ਖੁਰਾਕ ਮੰਤਰੀ ਨੇ ਆ ਰਹੀ ਫਸਲ ਦੀ ਨਮੀ ਬਾਰੇ ਪੁੱਛਿਆ ਜਿਸ ਦੇ ਉਤਰ ਵਜੋਂ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਦੀ ਆਮਦ ਕਾਫੀ ਹੱਦ ਤੱਕ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਹੀ ਆਈ ਹੈ।
ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮੰਤਰੀ ਕਟਾਰੂਚੱਕ ( Lal Chand Kataruchak) ਨੇ ਦੱਸਿਆ ਕਿ ਉਹ ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਮੰਡੀਆਂ ਦਾ ਦੌਰਾ ਕਰ ਚੁੱਕੇ ਹਨ ਅਤੇ ਬਾਬਾ ਫਰੀਦ ਦੀ ਇਹ ਨਗਰੀ ਉਨ੍ਹਾਂ ਦਾ 20ਵਾਂ ਜ਼ਿਲ੍ਹਾ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਸਰਕਾਰ ਵਿੱਚ ਪਹਿਲਾਂ ਵਾਲੀਆਂ ਗੱਲਾਂ ਨਹੀਂ ਰਹੀਆਂ ਅਤੇ ਸਮੁੱਚੇ ਪੰਜਾਬ ਦੇ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਹੈ ਕਿ ਉਨ੍ਹਾਂ ਨੂੰ ਹੁਣ ਮੰਡੀਆਂ ਵਿੱਚ ਰਾਤਾਂ ਨਹੀਂ ਕੱਟਣੀਆਂ ਪੈਂਦੀਆਂ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 94 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਜਿਸ ਵਿਚੋਂ 92 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਰਾਜ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ 16 ਹਜ਼ਾਰ ਕਰੋੜ ਰੁਪਏ ਕੀਤੀ ਜਾ ਚੁੱਕੀ ਹੈ।