ਸਾਡੇ ਨਾਲ ਸ਼ਾਮਲ

Follow us

7.2 C
Chandigarh
Saturday, January 24, 2026
More
    Home Breaking News ਆਮ ਆਦਮੀ ਪਾਰਟੀ...

    ਆਮ ਆਦਮੀ ਪਾਰਟੀ ਦਿਨੋ ਦਿਨ ਹੋਰ ਮਜ਼ਬੂਤੀ ਵੱਲ ਵੱਧ ਰਹੀ ਹੈ: ਗੈਰੀ ਬੜਿੰਗ

    Gary Barring
    ਅਮਲੋਹ : ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਨਾਲ ਰਣਜੀਤ ਸਿੰਘ ਪਨਾਗ ਅਤੇ ਹੋਰ। ਤਸਵੀਰ : ਅਨਿਲ ਲੁਟਾਵਾ

    ਵਿਧਾਇਕ ਦੀ ਅਗਵਾਈ ’ਚ ਕੋਟਲਾ ਡਡਹੇੜੀ ਦੇ ਕਈ ਪਰਿਵਾਰਾਂ ਨੇ ਆਪ ਦਾ ਪੱਲਾ ਫੜਿਆ

    (ਅਨਿਲ ਲੁਟਾਵਾ) ਅਮਲੋਹ, ਮੰਡੀ ਗੋਬਿੰਦਗੜ੍ਹ। ਆਮ ਆਦਮੀ ਪਾਰਟੀ ਨੂੰ ਪਿੰਡ ਕੋਟਲ਼ਾ ਡਡਹੇੜੀ ਵਿੱਚ ਉਸ ਸਮੇਂ ਹੋਰ ਬੱਲ ਮਿਲਿਆ, ਜਦੋਂ ਪਿੰਡ ਕੋਟਲ਼ਾ ਡਡਹੇੜੀ ਦੇ ਗੁਰਪ੍ਰੀਤ ਸਿੰਘ ਢਿੱਲੋਂ ਗੁਰਦੀਪ ਸਿੰਘ ਦੀਪਾ ਆਪਣੇ ਦਰਜ਼ਨਾ ਪਰਿਵਾਰਾਂ ਸਮੇਤ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ (Gary Barring) ਦੀ ਅਗਵਾਈ ਵਿੱਚ ਆਪ ਵਿੱਚ ਸ਼ਾਮਲ ਹੋ ਗਏ ਜਿਹਨਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਤੇ ਵਿਧਾਇਕ ਗੈਰੀ ਬੜਿੰਗ ਵੱਲੋਂ ਸਵਾਗਤ ਕੀਤਾ ਗਿਆ ਅਤੇ ਹਰ ਸਹਿਯੋਗ ਦਾ ਭਰੋਸਾ ਵੀ ਦਿੱਤਾ।

    Gary Barring
    ਅਮਲੋਹ : ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਨਾਲ ਰਣਜੀਤ ਸਿੰਘ ਪਨਾਗ ਅਤੇ ਹੋਰ। ਤਸਵੀਰ : ਅਨਿਲ ਲੁਟਾਵਾ

    ਇਹ ਵੀ ਪੜ੍ਹੋ : ਨੱਚਣ- ਟੱਪਣ ਤੋਂ ਰੋਕਣ ’ਤੇ ਛੁੱਟੀ ਆਏ ਫੌਜੀ ਦਾ ਕਤਲ

    ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗੈਰੀ ਬੜਿੰਗ (Gary Barring) ਨੇ ਕਿਹਾ ਕਿ ਆਮ ਆਦਮੀ ਪਾਰਟੀ ਦਿਨੋ ਦਿਨ ਮਜ਼ਬੂਤੀ ਵੱਲ ਵੱਧ ਰਹੀ ਹੈ ਅਤੇ ਲੋਕਾਂ ਦਾ ਵੱਖ ਵੱਖ ਪਾਰਟੀਆਂ ਨੂੰ ਛੱਡਕੇ ਆਪ ਵਿਚ ਸ਼ਾਮਿਲ ਹੋਣਾ ਇਹ ਸਾਬਤ ਕਰਦਾ ਹੈ ਕਿ ਲੋਕ ਆਪ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ। ਇਸ ਮੌਕੇ ਗੁਰਪ੍ਰੀਤ ਸਿੰਘ ਢਿੱਲੋਂ ਤੇ ਗੁਰਦੀਪ ਸਿੰਘ ਦੀਪਾ ਨੇ ਦੱਸਿਆ ਕਿ ਉਹ ਪਾਰਟੀ ਦੇ ਕੰਮਾਂ ਤੋਂ ਖੁਸ਼ ਹੋ ਕੇ ਪਾਰਟੀ ’ਚ ਸ਼ਾਮਲ ਹੋਏ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕਰਨਗੇ। ਇਸ ਮੌਕੇ ਰਣਜੀਤ ਸਿੰਘ ਪਨਾਗ, ਕਿਸ਼ੋਰ ਚੰਦ ਖੰਨਾ, ਅਮਨਿੰਦਰ ਸਿੰਘ ਗਰੇਵਾਲ, ਨਰੇਸ਼ ਸ਼ਰਮਾ, ਹਰਪ੍ਰੀਤ ਸਿੰਘ ਢਿੱਲੋਂ, ਗੁਰਜੰਟ ਸਿੰਘ, ਦਲੇਰ ਸਿੰਘ ਢਿੱਲੋ ,ਜੋਤ ਢਿੱਲੋ ,ਇੰਦਰਜੀਤ ਸੇਖੋਂ,ਰਾਣੀ ਕੌਰ,ਸੰਦੀਪ ਸਿੰਘ, ਬਲਦੇਵ ਸਿੰਘ, ਗੁਰਦੀਪ ਸਿੰਘ, ਅਮਰ ਸਿੰਘ, ਮੋਹਣ ਸਿੰਘ, ਤਰਸੇਮ ਸਿੰਘ, ਹਰਬੰਸ ਸਿੰਘ, ਟਹਿਲ ਰਾਮ, ਜੋਗਾ ਸਿੰਘ ,ਜੀਤ ਸਿੰਘ ਪੰਚ, ਰਾਜਿੰਦਰ ਸਿੰਘ ਹਾਜ਼ਰ ਸਨ।

    LEAVE A REPLY

    Please enter your comment!
    Please enter your name here