ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ’ਚ ਵਧਦੇ ਗੰਭੀਰ ਹਵਾ ਪ੍ਰਦੂਸ਼ਣ ਵਿਚਕਾਰ ਅਗਲੇ ਦੋ ਦਿਨਾਂ ਲਈ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ ਕਾਰਨ ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ ਦੋ ਦਿਨਾਂ (ਸ਼ੁੱਕਰਵਾਰ ਅਤੇ ਸ਼ਨਿੱਚਰਵਾਰ) ਲਈ ਬੰਦ ਰਹਿਣਗੇ। ਕੇਜਰੀਵਾਲ ਨੇ ਟਵਿੱਟਰ ’ਤੇ ਪੋਸ਼ਟ ਕੀਤਾ, ‘ਪ੍ਰਦੂਸ਼ਣ ਦੇ ਵਧਦੇ ਪੱਧਰ ਦੇ ਮੱਦੇਨਜ਼ਰ, ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ 02 ਦਿਨਾਂ ਲਈ ਬੰਦ ਰਹਿਣਗੇ।’ (School Closed)
ਇਹ ਵੀ ਪੜ੍ਹੋ : ਤਿਉਹਾਰਾਂ ਦੇ ਦਿਨਾਂ ’ਚ ਆਪਣੀ ਸਿਹਤ ਦਾ ਰੱਖੋ ਖਿਆਲ
ਦਿੱਲੀ ਨਗਰ ਨਿਗਮ (ਐਮਸੀਡੀ) ਨੇ ਇੱਕ ਬਿਆਨ ਵਿੱਚ ਕਿਹਾ ਕਿ ਐਮਸੀਡੀ ਸਕੂਲ ਵੀ ਦੋ ਦਿਨਾਂ (03 ਅਤੇ 04 ਨਵੰਬਰ) ਲਈ ਬੰਦ ਰਹਿਣਗੇ ਅਤੇ ਵਿਦਿਆਰਥੀਆਂ ਲਈ ਕਲਾਸਾਂ ਆਨਲਾਈਨ ਮੋਡ ’ਚ ਚਲਾਈਆਂ ਜਾਣਗੀਆਂ। ਬਿਆਨ ਦੇ ਅਨੁਸਾਰ, ਆਦੇਸ਼ ਦੀ ਪਾਲਣਾ ’ਚ, ਇਹ ਫੈਸਲਾ ਕੀਤਾ ਗਿਆ ਹੈ ਕਿ 03 ਅਤੇ 04 ਨਵੰਬਰ ਨੂੰ ਸਾਰੇ ਐੱਮਸੀਡੀ ਅਤੇ ਐੱਮਸੀਡੀ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਕਲਾਸਾਂ ਆਨਲਾਈਨ ਮੋਡ ਰਾਹੀਂ ਕਰਵਾਈਆਂ ਜਾਣਗੀਆਂ। ਹਾਲਾਂਕਿ, ਸਕੂਲ ਅਧਿਆਪਕਾਂ ਅਤੇ ਸਟਾਫ ਲਈ ਖੁੱਲ੍ਹੇ ਰਹਿਣਗੇ। (School Closed)