ਗੈਂਗਸਟਰਾਂ ਤੇ ਅੱਤਵਾਦੀਆਂ ਦਾ ਗੱਠਜੋੜ ਤੋੜਨ ਲਈ ਏਟੀਐੱਸ ਦਾ ਗਠਨ

Terrorists

ਸੱਤਾ ਸੰਭਾਲਣ ਤੋਂ ਹੁਣ ਤੱਕ 16 ਗੈਂਗਸਟਰ ਤੇ ਚਾਰ ਅੱਤਵਾਦੀ ਗ੍ਰਿਫ਼ਤਾਰ

ਚੰਡੀਗੜ੍ਹ (ਸੱਚ ਕਹੂੰ ਨਿਊਜ਼). ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਅੱਤਵਾਦੀਆਂ ਅਤੇ ਗੈਂਗਸਟਰਾਂ ਵਿਚ ਉੱਭਰ ਰਹੇ ਗੱਠਜੋੜ ਨੂੰ ਤੋੜਨ ਲਈ ਖੁਫੀਆ ਵਿੰਗ ਦੇ ਹਿੱਸੇ ਵਜੋਂ ਅੱਤਵਾਦ ਵਿਰੋਧੀ ਸਕੂਐਡ (ਏ.ਟੀ.ਐਸ) ਸਥਾਪਿਤ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਅੱਤਵਾਦੀਆਂ ਅਤੇ ਗੈਂਗਸਟਰਾਂ ਵਿਰੁੱਧ ਪਹਿਲਾਂ ਹੀ ਤਿੱਖਾ ਹਮਲਾ ਆਰੰਭਿਆ ਹੋਇਆ ਹੈ ਅਤੇ ਹੁਣ ਪੰਜਾਬ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਿਮੀਨਲਜ਼ ਐਕਟ (ਪੀ.ਸੀ.ਓ.ਸੀ.ਏ.) ਵਰਗਾ ਪ੍ਰਭਾਵੀ ਕਾਨੂੰਨ ਬਣਾਉਣ ਬਾਰੇ ਵਿਚਾਰ ਕਰ ਰਹੀ ਹੈ ਤਾਂ ਜੋ ਜਥੇਬੰਦਕ ਅਪਰਾਧੀ ਗਿਰੋਹਾਂ ਦੁਆਰਾ ਫੈਲਾਏ ਗਏ ਆਤੰਕ ਨਾਲ ਪ੍ਰਭਾਵੀ ਤਰੀਕੇ ਨਾਲ ਨਿਪਟਿਆ ਜਾ ਸਕੇ। (Terrorists)

ਅਮਰਿੰਦਰ ਸਰਕਾਰ ਵੱਲੋਂ ਜੱਥੇਬੰਦਕ ਗਿਰੋਹਾਂ ਨਾਲ ਨਜਿੱਠਣ ਲਈ ਪਕੋਕਾ ਵਰਗਾ ਕਾਨੂੰਨ ਬਣਾਉਣ ਲਈ ਵਿਚਾਰ

ਇਸ ਤਰਾਂ ਦੇ ਬਹੁਤ ਸਾਰੇ ਗਿਰੋਹ ਸੂਬੇ ਵਿੱਚ ਪਿਛਲੇ 5-7 ਸਾਲਾਂ ਤੋਂ ਕਾਰਵਾਈਆਂ ਕਰ ਰਹੇ ਹਨ ਜਿਨ੍ਹਾਂ ਨੂੰ ਜ਼ਬਰਦਸਤ ਸਿਆਸੀ ਸਰਪ੍ਰਸਤੀ ਮਿਲੀ ਹੋਈ ਸੀ। ਇਸ ਦਾ ਪ੍ਰਗਟਾਵਾ ਅੱਜ ਇੱਥੇ ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਕੀਤਾ ਬੁਲਾਰੇ ਅਨੁਸਾਰ ਮੁੱਖ ਮੰਤਰੀ ਵੱਲੋਂ ਕੀਤੀ ਗਈ ਬੇਨਤੀ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਵੀ ਜਿਨ੍ਹਾਂ ਉੱਚ ਸੁਰੱਖਿਆ ਵਾਲੀਆਂ/ਨਾਜ਼ੁਕ ਜੇਲ੍ਹਾਂ ਵਿੱਚ ਖੂੰਖਾਰ ਅੱਤਵਾਦੀ ਅਤੇ ਗੈਂਗਸਟਰ ਰੱਖੇ ਹੋਏ ਹਨ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਤੋਂ ਦੋ ਆਈ.ਆਰ.ਬੀ.  ਕੰਪਨੀਆਂ ਨੂੰ ਤਬਦੀਲ ਕਰਨ ਦੇ ਬਦਲੇ ਵਿੱਚ ਦੋ ਸੀ.ਆਈ.ਐੱਸ.ਐੱਫ. ਕੰਪਨੀਆਂ ਮੁਹੱਈਆ ਕਰਵਾਉਣ ਲਈ ਸਹਿਮਤ ਹੋ ਗਏ ਹਨ।

ਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਪਿਛਲੇ ਹਫਤੇ ਹੋਈ ਮੀਟਿੰਗ ਦੌਰਾਨ ਕੈਪਟਨ ਨੇ ਅੱਤਵਾਦੀਆਂ ਅਤੇ ਗੈਂਗਸਟਰਾਂ ਵਿੱਚ ਵੱਧ ਰਹੇ ਗੱਠਜੋੜ ‘ਤੇ ਚਿੰਤਾ ਪ੍ਰਗਟ ਕੀਤੀ ਸੀ ਅਤੇ ਕਿਹਾ ਸੀ ਕਿ ਸੁਪਰਡੈਂਟਾ/ਵਾਰਡਨਾਂ ਸਣੇ ਜੇਲ੍ਹ ਸਟਾਫ ਨੂੰ ਅਜਿਹੇ ਤੱਤਾਂ ਵਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ