(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ਦਿੱਲੀ ’ਚ ਹਵਾ ਬੇਹੱਦ ਖਤਰਨਾਕ ਹੋ ਗਈ ਹੈ। ਲੋਕਾਂ ਨੂੰ ਸਾਹ ਲੈਣ ’ਚ ਮੁਸ਼ਕਲ ਹੋ ਰਹੀ ਹੈ। ਦਿੱਲੀ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਦਿੱਲੇ ਦੇ ਕਈ ਖੇਤਰਾਂ ’ਚ ਏਅਰ ਕੁਆਲਿਟੀ ਇੰਡੈਕਸ (AQI) 400 ਤੋਂ ਉੱਪਰ ਦਰਜ ਕੀਤਾ ਗਿਆ। 300 ਤੋਂ ਉੱਪਰ ਦੀ AQI ਰੇਂਜ ਨੂੰ ਬਹੁਤ ਖਤਰਨਾਕ ਸ਼੍ਰੇਣੀ ਮੰਨਿਆ ਜਾਂਦਾ ਹੈ। (Delhi Pollution)
ਹਵਾ ਦੀ ਬੇਹੱਦ ਖਤਰਨਾਕ ਸਥਿਤੀ ਨੂੰ ਵੇਖਦਿਆਂ ਏਅਰ ਕੁਆਲਿਟੀ ਮੈਨੇਜਮੈਂਟ (CAQM) ਕਮਿਸ਼ਨ ਨੇ ਦਿੱਲੀ-NCR ਵਿੱਚ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP) ਦੇ ਤੀਜੇ ਪੜਾਅ ਨੂੰ ਲਾਗੂ ਕੀਤਾ। ਜਿਸ ਦੇ ਚੱਲਦਿਆਂ ਗੈਰ ਜ਼ਰੂਰੀ ਨਿਰਮਾਣ ਉਸਾਰੀ-ਢਾਹੁਣ ਅਤੇ ਕੋਲੇ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸਰਕਾਰ ਨੇ BS-3 ਪੈਟਰੋਲ ਅਤੇ BS-4 ਡੀਜ਼ਲ ਵਾਲੇ ਚਾਰ ਪਹੀਆ ਵਾਹਨਾਂ ਦੀ ਵਰਤੋਂ ਕਰਨ ‘ਤੇ 20,000 ਰੁਪਏ ਦਾ ਚਲਾਨ ਕੱਟਣ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ : ਅਡਾਨੀ ਕੰਪਨੀ ਨੂੰ ਵੱਡਾ ਝਟਕਾ, ਇੰਨਾ ਫੀਸਦੀ ਡਿੱਗਿਆ ਮੁਨਾਫਾ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਅਤੇ ਸ਼ਨਿੱਚਵਾਰ ਨੂੰ ਪੰਜਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਦਿੱਲੀ ‘ਚ ਪ੍ਰਦੂਸ਼ਣ ‘ਤੇ ਅਪੋਲੋ ਹਸਪਤਾਲ ਦੇ ਡਾਕਟਰ ਨਿਖਿਲ ਮੋਦੀ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। (Delhi Pollution)
ਪਰਾਲੀ ਸਾੜਨ ਦਾ ਸਿਲਸਿਲਾ ਜਾਰੀ (Delhi Pollution)
ਦਿੱਲੀ ਦੇ ਆਸ-ਪਾਸ ਦੇ ਰਾਜਾਂ ਵਿੱਚ ਪਰਾਲੀ ਸਾੜਨ ਨੂੰ ਵੀ ਪ੍ਰਦੂਸ਼ਣ ਵਧਣ ਦਾ ਇੱਕ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਹਰਿਆਣਾ ਅਤੇ ਪੰਜਾਬ ਸਮੇਤ ਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਅਜੇ ਵੀ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ। ਇਸ ਕਾਰਨ ਦਿੱਲੀ, ਨੋਇਡਾ, ਗੁਰੂਗ੍ਰਾਮ ਅਤੇ ਆਸਪਾਸ ਦੇ ਇਲਾਕਿਆਂ ‘ਚ ਹਵਾ ‘ਚ ਧੂੰਆਂ ਵੱਧ ਰਿਹਾ ਹੈ। ਇਸ ਸਾਲ ਹੁਣ ਤੱਕ ਪਰਾਲੀ ਸਾੜਨ ਦੇ 2500 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਹਾਲਾਂਕਿ, ਪਿਛਲੇ ਦੋ ਸਾਲਾਂ ਦੇ ਮੁਕਾਬਲੇ ਖੇਤਾਂ ਨੂੰ ਅੱਗ ਲੱਗਣ ਦੀ ਗਿਣਤੀ ਘੱਟ ਹੈ।