ਕਿਹਾ, 52 ਹੋਰ ਸੈਕਸ਼ਨ ਅਫਸਰਾਂ ਅਤੇ 53 ਸਹਾਇਕ ਖਜਾਨਚੀਆਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਵਿੱਤ, ਯੋਜਨਾ, ਆਬਾਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਐਸ.ਏ.ਐਸ. ਪ੍ਰੀਖਿਆ ਪਾਸ ਕੀਤੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। (Job Appointment Letters)
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਵਿੱਢੇ ਮਿਸ਼ਨ ਤਹਿਤ ਸਿੱਧੀ ਭਰਤੀ ਰਾਹੀਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੁਆਰਾ 52 ਨਵੇਂ ਮੈਕਸ਼ਨ ਅਫਸਰਾਂ ਅਤੇ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦੁਆਰਾ ਸਹਾਇਕ ਖਜਾਨਚੀ ਦੇ 53 ਉਮੀਦਵਾਰਾਂ ਦੀ ਭਰਤੀ ਪ੍ਰੀਕਿ੍ਰਆ ਲਗਭਗ ਮੁਕੰਮਲ ਹੋ ਚੁੱਕੀ ਹੈ ਅਤੇ ਉਮੀਦਵਾਰਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਸੌਂਪ ਦਿੱਤੇ ਜਾਣਗੇ। ਨਵੇਂ ਮੈਕਸ਼ਨ ਅਫਸਰਾਂ ਵਿੱਚ ਰਾਜਪੂਰਾ ਤੋਂ ਹਿਮਾਂਸੀ ਵੀ ਸ਼ਾਮਲ ਹਨ, ਜਿਹੜੇ ਕਿ ਮੌਜੂਦਾ ਸਮੇਂ ਵਿੱਚ ਪਟਿਆਲਾ ਜ਼ਿਲਾ ਅਦਾਲਤ ਵਿੱਚ ਤਾਇਨਾਤ ਹਨ ਤਾਂ ਉਨਾਂ ਨੇ ਵਿਭਾਗੀ ਪ੍ਰੀਖਿਆ ਵਿੱਚ ਸਫ਼ਲਤਾ ਹਾਸ਼ਲ ਕਰਦੇ ਹੋਏ ਮੈਕਸ਼ਨ ਅਫਸਰਾਂ ਦੀ ਪੋਸਟ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ : ਕੈਮਿਸਟ ਤੋਂ 15 ਹਜ਼ਾਰ ਦੀ ਰਿਸ਼ਵਤ ਲੈਂਦੇ ਐਸਐਮਓ ਤੇ ਬੀਏਐਮਐਸ ਡਾਕਟਰ ਵਿਜੀਲੈਂਸ ਵੱਲੋਂ ਕਾਬੂ
ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਭਲਾਈ ਸਕੀਮਾਂ ਦੇ ਖਰਚਿਆਂ ਦੀ ਮੁਕੰਮਲ ਨਜਰਸਾਨੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀਆਂ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਫੰਡਾਂ ਦੀ ਲੀਕੇਜ ਨੂੰ ਰੋਕਣ ਵਿੱਚ ਸਹਾਈ ਹੋਣਗੀਆਂ। ਉਨਾਂ ਕਿਹਾ ਕਿ ਇਨਾਂ ਨਿਯੁਕਤੀਆਂ ਨਾਲ ਜਿੱਥੇ ਰਾਜ ਦੇ ਵਿੱਤੀ ਪ੍ਰਬੰਧਨ ਦਾ ਮਜ਼ਬੂਤੀਕਰਨ ਹੋਵੇਗਾ, ਉਥੇ ਹੀ ਖਜਾਨਿਆਂ ਦੇ ਕੰਮ ਵਿੱਚ ਤੇਜ਼ੀ ਆਉਣ ਨਾਲ ਰਾਜ ਦੇ ਮੁਲਾਜਮਾਂ ਅਤੇ ਪੈਨਸ਼ਨਰਾਂ ਨੂੰ ਹੋਰ ਬੇਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ। Job Appointment Letters
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਸੈਕਸ਼ਨ ਅਫਸਰਾਂ ਨੂੰ ਵਧਾਈ ਦਿੱਤੀ ਅਤੇ ਉਨਾਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸੇ ਦੌਰਾਨ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਨੇ ਉਨਾਂ ਨੂੰ ਉਭਰਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਆਪਣੇ ਹੁਨਰ ਅਤੇ ਯੋਗਤਾ ਨੂੰ ਅੱਪਡੇਟ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨਾਂ ਨਾਲ ਵਧੀਕ ਡਾਇਰੈਕਟਰ (ਖਜਾਨਾ ਤੇ ਲੇਖਾ) ਸਿਮਰਜੀਤ ਕੌਰ ਅਤੇ ਜਾਇੰਟ ਸਕੱਤਰ (ਯੋਜਨਾ) ਰਾਕੇਸ਼ ਕੁਮਾਰ ਵੀ ਹਾਜ਼ਰ ਸਨ।