ਸਾਧ-ਸੰਗਤ ’ਚ ਭਾਰੀ ਉਤਸ਼ਾਹ | MSG Bhandara
- ਤਿਆਰੀਆਂ ’ਚ ਜੁਟੇ ਹਜ਼ਾਰਾਂ ਸੇਵਾਦਾਰ
ਬਰਨਾਵਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦਾ ਭੰਡਾਰਾ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੀ ਸਾਧ-ਸੰਗਤ 5 ਨਵੰਬਰ ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ, ਜ਼ਿਲ੍ਹਾ ਬਾਗਪਤ (ਉੱਤਰ ਪ੍ਰਦੇਸ਼) ’ਚ ਮਨਾ ਰਹੀ ਹੈ। ਪਵਿੱਤਰ ਭੰਡਾਰੇ ਸਬੰਧੀ ਸੇਵਾਦਾਰਾਂ ਨੇ ਵੱਡੇ ਪੱਧਰ ’ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭੰਡਾਰੇ ਸਬੰਧੀ ਸੂਬੇ ਦੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਪਵਿੱਤਰ ਭੰਡਾਰੇ ’ਤੇ ਭਾਰੀ ਤਦਾਦ ’ਚ ਸਾਧ-ਸੰਗਤ ਦੇ ਪਹੁੰਚਣ ਦੇ ਮੱਦੇਨਜ਼ਰ ਪੰਡਾਲ, ਟ੍ਰੈਫਿਕ, ਪੀਣ ਵਾਲੇ ਪਾਣੀ, ਲੰਗਰ ਸਮੇਤ ਵੱਖ-ਵੱਖ ਸੰਮਤੀਆਂ ਦੇ ਹਜ਼ਾਰਾਂ ਸੇਵਾਦਾਰਾਂ ਨੇ ਪਹੁੰਚ ਕੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ। ਜ਼ਿਕਰਯੋਗ ਹੈ ਕਿ ਪੂੁਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਬਿਕਰਮੀ ਸੰਮਤ 1948 (ਸੰਨ 1891) ਨੂੰ ਕੱਤਕ ਦੀ ਪੂਰਨਮਾਸ਼ੀ ਵਾਲੇ ਦਿਨ ਪਿੰਡ ਕੋਟੜਾ ਤਹਿਸੀਲ ਗੰਧੇਅ ਰਿਆਸਤ ਕੋਲਾਇਤ ਬਲੋਚਿਸਤਾਨ (ਜੋ ਹੁਣ ਪਾਕਿਸਤਾਨ ’ਚ ਹੈ) ਵਿੱਚ ਪੂਜਨੀਕ ਪਿਤਾ ਸ੍ਰੀ ਪਿੱਲਾ ਮੱਲ ਜੀ ਅਤੇ ਪੂਜਨੀਕ ਮਾਤਾ ਤੁਲਸਾਂ ਬਾਈ ਜੀ ਦੇ ਘਰ ਅਵਤਾਰ ਧਾਰਨ ਕੀਤਾ ਸੀ।