ਸਾਡੇ ਨਾਲ ਸ਼ਾਮਲ

Follow us

18.3 C
Chandigarh
Wednesday, February 25, 2026
More
    Home Breaking News ਪਵਿੱਤਰ ਐੱਮਐੱਸ...

    ਪਵਿੱਤਰ ਐੱਮਐੱਸਜੀ ਭੰਡਾਰੇ ਦੀ ਖੁਸ਼ੀ ’ਚ ਬਲਾਕ ਪੱਧਰੀ ਨਾਮ ਚਰਚਾ ਹੋਈ

    MSG Bhandara
    ਬਠਿੰਡਾ : ਬਲਾਕ ਪੱਧਰੀ ਨਾਮ ਚਰਚਾ ਦੌਰਾਨ ਗੁਰੂ ਜੱਸ ਸਰਵਣ ਕਰਦੀ ਹੋਈ ਸਾਧ ਸੰਗਤ ਅਤੇ ਸੰਬੋਧਨ ਕਰਦਾ ਬੁਲਾਰਾ ਤਸਵੀਰ : ਸੁਖਨਾਮ

    (ਸੁਖਨਾਮ) ਬਠਿੰਡਾ। ਪਵਿੱਤਰ ਐੱਮ.ਐੱਸ.ਜੀ. ਭੰਡਾਰੇ MSG Bhandara (ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ) ਦੀ ਖੁਸ਼ੀ ਵਿਚ ਮਹਾਂਨਗਰ ਬਠਿੰਡਾ ਦੀ ਸਪੈਸ਼ਲ ਬਲਾਕ ਪੱੱਧਰੀ ਨਾਮ ਚਰਚਾ ਮਲੋਟ ਰੋਡ ਸਥਿਤ ਐੱਮ.ਐੱਸ.ਜੀ. ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਵਿਖੇ ਬੜੀ ਧੂਮ-ਧਾਮ ਨਾਲ ਕੀਤੀ ਗਈ ਇਸ ਮੌਕੇ ਪਹੁੰਚੀ ਵੱਡੀ ਗਿਣਤੀ ਸਾਧ ਸੰਗਤ ਨੇ ਕਵੀਰਾਜ ਵੀਰਾਂ ਵੱਲੋਂ ਪਵਿੱਤਰ ਅਵਤਾਰ ਮਹੀਨੇ ਸਬੰਧੀ ਕੀਤੀ ਸ਼ਬਦ ਬਾਣੀ ਨੂੰ ਸ਼ਰਧਾਪੂਰਵਕ ਸਰਵਣ ਕੀਤਾ ਅਤੇ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥ ’ਚੋਂ ਸੰਤਾਂ ਮਹਾਤਮਾਂ ਦੇ ਅਨਮੋਲ ਬਚਨ ਪੜ੍ਹ ਕੇ ਸੁਣਾਏ ਗਏ। ਇਸ ਮੌਕੇ ਨਾਮ ਚਰਚਾ ਘਰ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਹੋਇਆ ਸੀ।

    ਮਾਨਵਤਾ ਭਲਾਈ ਕਾਰਜਾਂ ਨੂੰ ਦਿੱਤੀ ਜਾਵੇਗੀ ਹੋਰ ਰਫ਼ਤਾਰ (MSG Bhandara)

    ਇਸ ਮੌਕੇ 85 ਮੈਂਬਰ ਪੰਜਾਬ ਰਣਜੀਤ ਸਿੰਘ ਇੰਸਾਂ ਅਤੇ ਗੁਰਦੇਵ ਸਿੰਘ ਇੰਸਾਂ ਨੇ ਸਮੂਹ ਸਾਧ-ਸੰਗਤ ਨੂੰ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ‘ਧੰਨ ਧੰਨ ਸਤਿਗੁਰੂ ਤੇਰਾ ਹੀ ਆਸਰਾ’ ਪਵਿੱਤਰ ਨਾਅਰਾ ਲਗਾ ਕਿ ਵਧਾਈ ਦਿੰਦਿਆਂ ਸਾਧ-ਸੰਗਤ ਨੂੰ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 159 ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਤੋਂ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

    MSG Bhandara
    ਬਠਿੰਡਾ : ਬਲਾਕ ਪੱਧਰੀ ਨਾਮ ਚਰਚਾ ਦੌਰਾਨ ਗੁਰੂ ਜੱਸ ਸਰਵਣ ਕਰਦੀ ਹੋਈ ਸਾਧ ਸੰਗਤ


    ਇਸ ਮੌਕੇ ਨਾਮ ਚਰਚਾ ਦੀ ਕਾਰਵਾਈ 85 ਮੈਂਬਰ ਪੰਜਾਬ ਗੁਰਦੇਵ ਸਿੰਘ ਇੰਸਾਂ ਅਤੇ ਬਲਾਕ ਪ੍ਰੇਮੀ ਸੇਵਕ ਗੁਰਤੇਜ ਸਿੰਘ ਇੰਸਾਂ ਨੇ ਚਲਾਈ ਉਨ੍ਹਾਂ ਵੱਡੀ ਗਿਣਤੀ ’ਚ ਪਹੁੰਚੀ ਸਾਧ-ਸੰਗਤ ਦਾ ਤਹਿਦਿਲੋਂ ਧੰਨਵਾਦ ਕੀਤਾ। ਇਸ ਮੌਕੇ 85 ਮੈਂਬਰ ਪੰਜਾਬ ਰਜਿੰਦਰ ਰਾਜੂ ਇੰਸਾਂ, 85 ਮੈਂਬਰ ਪੰਜਾਬ ਭੈਣ ਅਮਰਜੀਤ ਇੰਸਾਂ, ਜਸਵੰਤ ਇੰਸਾਂ, ਸਟੇਟ ਮੈਂਬਰ ਐੱਮ.ਐੱਸ.ਜੀ. ਆਈ.ਟੀ. ਵਿੰਗ ਇਸ਼ਾਂਤ ਸੁਨਾਰੀਆ ਇੰਸਾਂ, ਵੱਖ-ਵੱਖ ਏਰੀਆ ਦੀਆਂ ਪ੍ਰੇਮੀ ਸੰਮਤੀਆਂ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ ਅਤੇ ਵੱਡੀ ਗਿਣਤੀ ਸਾਧ ਸੰਗਤ ਹਾਜ਼ਰ ਸੀ।

    LEAVE A REPLY

    Please enter your comment!
    Please enter your name here