ਚੰਡੀਗੜ੍ਹ। ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨਾਲ ਜੁੜੀ ਵੱਡੀ ਖ਼ਬਰ ਨਿੱਕਲ ਕੇ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ’ਚ ਹੋਏ ਇੰਟਰਵਿਊ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਲਾਰੈਂਸ ਬਿਸ਼ਨੋਈ ਦੇ ਮਾਮਲੇ ’ਚ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਕਮੇਟੀ ਨੇ ਹੁਣ ਤੱਕ ਕੀ ਕੀਤਾ, ਇਸ ਬਾਰੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਅੱਜ ਦੁਪਹਿਰ 2 ਵਜੇ ਤੱਕ ਜਾਣਕਾਰੀ ਮੰਗੀ ਹੈ।
ਦੱਸਣਯੋਗ ਹੈ ਕਿ 14 ਮਾਰਚ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਇੱਕ ਚੈਨਲ ਨੂੰ ਇੰਟਰਵਿਊ ਦਿੱਤਾ ਗਿਆ ਸੀ। ਇਸ ਇੰਟਰਵਿਊ ’ਚ ਮਚੀ ਤਰਥੱਲੀ ਅਜੇ ਸ਼ਾਂਤ ਨਹੀਂ ਹੋਈ ਸੀ ਕਿ ਉਸੇ ਚੈਨਲ ਨਾਲ ਇੱਕ ਹੋਰ ਇੰਟਰਵਿਊ ਸਾਹਮਣੇ ਆ ਗਿਆ। ਹਾਲਾਂਕਿ ਪਹਿਲੀ ਇੰਟਰਵਿਊ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਸੀ ਕਿ ਇਹ ਘਟਨਾ ਪੰਜਾਬ ਦੀ ਕਿਸੇ ਜੇਲ੍ਹ ਦੀ ਨਹੀਂ ਹੈ। ਹਾਈਕੋਰਟ ਨੇ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ’ਤੇ ਸਵਾਲ ਚੁੱਕੇ ਸਨ।