ਨਸ਼ੇ ਰੂਪੀ ਇਸ ਚੰਦਰੀ ਬਿਮਾਰੀ ਨੇ ਪੰਜਾਬ ਦੀ ਜਵਾਨੀ ਖਾ ਲਈ ਹੈ। ਘਰ-ਘਰ ਸੱਥਰ ਵਿਛ ਚੁੱਕੇ ਹਨ। ਪਤਾ ਨਹੀਂ ਇਹ ਚਿੱਟਾ ਪੰਜਾਬ ਵਿੱਚ ਕਿੱਥੋਂ ਆ ਗਿਆ ਹੈ, ਪੰਜਾਬ ਦੀ ਨੌਜਵਾਨੀ ਖਤਮ ਕਰ ਰਿਹਾ ਹੈ। ਪੰਜਾਬ ਦਾ ਅਰਥ ਹੈ ਪੰਜ ਦਰਿਆਵਾਂ ਦੀ ਧਰਤੀ। ਗੁਰੂਆਂ, ਪੀਰਾਂ ਪੈਗੰਬਰਾਂ ਦੀ ਧਰਤੀ ਨੂੰ ਪਤਾ ਨਹੀਂ ਕਿਸ ਚੰਦਰੇ ਨੇ ਕਲੰਕਿਤ ਕਰ ਦਿੱਤਾ ਹੈ। ਅੱਜ ਪੰਜਾਬ ਵਿੱਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ। ਕੋਈ ਸਮਾਂ ਹੁੰਦਾ ਸੀ ਜਦੋਂ ਪੰਜਾਬ ਦੀ ਨੌਜਵਾਨੀ ਖੇਤਾਂ ਵਿੱਚ ਆਪ ਹੀ ਕੰਮ ਕਰਦੀ ਸੀ। ਹੱਥੀਂ ਕੰਮ ਨੂੰ ਤਰਜ਼ੀਹ ਦਿੱਤੀ ਜਾਂਦੀ ਸੀ। ਘਰ ਦੇ ਬਣੇ ਦੁੱਧ, ਦਹੀਂ, ਪਨੀਰ, ਖੋਆ, ਲੱਸੀ ਹੀ ਸਿਹਤ ਲਈ ਗੁਣਕਾਰੀ ਹੁੰਦਾ ਸੀ। (Drug)
ਨੌਜਵਾਨਾਂ ਦੇ ਚਿਹਰੇ ਤੋਂ ਨੂਰ ਟਪਕਦਾ ਸੀ। ਛੇ-ਛੇ ਫੁੱਟ ਲੰਮੇ ਤੇ ਚਿੱਟੇ ਚਾਦਰੇ ਬੰਨ੍ਹਣ ਵਾਲੇ ਨੌਜਵਾਨ ਖਿੱਚ ਦਾ ਕੇਂਦਰ ਬਣਦੇ ਸਨ। ਸਮਾਂ ਬਦਲਿਆ। ਪਤਾ ਨਹੀਂ ਇਹ ਚੰਦਰਾ ਨਸ਼ਾ ਚਿੱਟਾ ਪੰਜਾਬ ਵਿੱਚ ਕਿੱਥੋਂ ਆ ਵੜਿਆ। ਗੁਆਂਢੀ ਸਰਹੱਦਾਂ ਤੋਂ ਆਇਆ ਇਹ ਚਿੱਟਾ ਪੰਜਾਬ ਵਿੱਚ ਹੁਣ ਪੈਰ ਪਸਾਰ ਗਿਆ ਹੈ। ਪਤਾ ਨਹੀਂ ਕਿੰਨੇ ਹੀ ਘਰਾਂ ਦੇ ਚਿਰਾਗ ਬੁੱਝ ਚੁੱਕੇ ਹਨ। ਆਏ ਦਿਨ ਨਸ਼ੇ ਕਾਰਨ ਮੌਤਾਂ ਹੋ ਰਹੀਆਂ ਹਨ। ਹਰ ਰੋਜ਼ ਖਬਰਾਂ ਪੜ੍ਹਦੇ ਹਾਂ ਕਿ ਸਰਹੱਦੀ ਖੇਤਰਾਂ ਤੋਂ ਪਤਾ ਨਹੀਂ ਕਿੰਨੇ ਕਿੱਲੋ ਹੈਰੋਇਨ ਬਰਾਮਦ ਹੁੰਦੀ ਹੈ। ਸਰਹੱਦੀ ਸੂਬਿਆਂ ਨਾਲ ਲੱਗਦੇ ਪੰਜਾਬ ਦੇ ਜ਼ਿਲਿਆਂ ’ਚੋਂ ਹਰ ਰੋਜ ਪਤਾ ਨਹੀਂ ਕਿੰਨੇ ਹੀ ਨਸ਼ੀਲੀ ਗੋਲੀਆਂ ਦੇ ਡੱਬੇ ਫੜੇ ਜਾਂਦੇ ਹਨ। ਹਰ ਰੋਜ ਕਿਸੇ ਨਾ ਕਿਸੇ ਜ਼ਿਲ੍ਹੇ ਦਾ ਜਿੰਮੇਵਾਰ ਪੁਲਿਸ ਅਧਿਕਾਰੀ ਕਾਨਫਰੰਸ ਕਰਕੇ ਅਜਿਹੇ ਨਸ਼ੇੜੀਆਂ ਨੂੰ ਫੜਨ ਦਾ ਜ਼ਿਕਰ ਕਰਦਾ ਹੈ। (Drug)
ਇਹ ਵੀ ਪੜ੍ਹੋ : ਅਹੁਦੇ ਦੀ ਮਰਿਆਦਾ ਰਹੇ ਬਰਕਰਾਰ
ਸਰਕਾਰ ਦੀ ਇਹ ਸ਼ਲਾਘਾਯੋਗ ਪਹਿਲ ਹੈ। ਔਰਤਾਂ ਵੀ ਹੁਣ ਤਾਂ ਚਿੱਟੇ ਦੀਆਂ ਆਦੀ ਹੋ ਚੁੱਕੀਆਂ ਹਨ। ਹਾਲ ਹੀ ਵਿੱਚ ਪੰਜਾਬ ਪੁਲਿਸ ਦੇ ਵੱਡੇ ਅਧਿਕਾਰੀਆਂ ਨੇ ਇੱਕ ਹਫਤੇ ਵਿੱਚ ਢਾਈ ਸੌ ਤੋਂ ਵੱਧ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦਾ ਜ਼ਿਕਰ ਕੀਤਾ ਹੈ। ਹੁਣ ਤੱਕ ਪੰਜਾਬ ਪੁਲਿਸ ਨੇ 11,000 ਤੋਂ ਵੱਧ ਨਸ਼ਾ ਤਸਕਰ ਫੜੇ ਹਨ। ਤਕਰੀਬਨ ਪਿਛਲੇ 14 ਮਹੀਨਿਆਂ ’ਚ ਨਸ਼ਾ ਤਸਕਰਾਂ ਤੋਂ 10 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜੋ ਕਿ ਸਰਕਾਰ ਦੀ ਸ਼ਲਾਘਾਯੋਗ ਪਹਿਲ ਹੈ। ਹਾਲ ਹੀ ਵਿੱਚ ਸਿਹਤ ਮੰਤਰੀ ਨੇ ਵਿਧਾਨ ਸਭਾ ਵਿਚ ਨਸ਼ਿਆਂ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕਰੀਬ 10 ਲੱਖ ਤੋਂ ਵੱਧ ਨੌਜਵਾਨ ਨਸ਼ਿਆਂ ਨਾਲ ਪ੍ਰਭਾਵਿਤ ਹਨ। ਤੇ ਲੱਖਾਂ ਹੀ ਨੌਜਵਾਨ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਤੋਂ ਇਲਾਜ ਕਰਵਾ ਰਹੇ ਹਨ। (Drug)
ਕੁਝ ਪ੍ਰਾਈਵੇਟ ਸੈਂਟਰਾਂ ਤੋਂ ਇਲਾਜ ਕਰਵਾ ਰਹੇ ਹਨ। ਪ੍ਰਾਈਵੇਟ ਸੈਂਟਰ ਨਸ਼ਿਆਂ ਨਾਲ ਪ੍ਰਭਾਵਿਤ ਨੌਜਵਾਨਾਂ ਦੀ ਚੰਗੀ ਤਰ੍ਹਾਂ ਲੁੱਟ ਕਰਦੇ ਹਨ। 35 ਤੋਂ 40 ਹਜਾਰ ਰੁਪਏ ਮਹੀਨਾ ਪਰਿਵਾਰਾਂ ਤੋਂ ਵਸੂਲਦੇ ਹਨ। ਸਿਹਤ ਮੰਤਰਾਲੇ ਨੂੰ ਅਜਿਹੇ ਪ੍ਰਾਈਵੇਟ ਸੈਂਟਰਾਂ ਨਾਲ ਸਖਤੀ ਨਾਲ ਪੇਸ਼ ਆਉਣਾ ਚਾਹੀਦਾ ਹੈ। ਅਜਿਹੇ ਪ੍ਰਾਈਵੇਟ ਸੈਂਟਰਾਂ ਦੇ ਲਾਇਸੈਂਸ ਰੱਦ ਕਰ ਦੇਣੇ ਚਾਹੀਦੇ ਹਨ। ਹਾਲ ਹੀ ਵਿੱਚ ਇੱਕ ਵੀਡੀਓ ਵਾਇਰਲ ਹੋ ਰਹੀ ਸੀ ਜਿਸ ਵਿੱਚ ਇੱਕ ਈ ਰਿਕਸ਼ੇ ਵਾਲਾ ਨਸ਼ੇ ਵਿੱਚ ਧੁੱਤ ਮੂਧੇ ਮੂੰਹ ਰਿਕਸ਼ੇ ਵਿੱਚ ਪਿਆ ਸੀ। ਨਸ਼ਿਆਂ ਨੇ ਪੰਜਾਬ ਦੀ ਜਵਾਨੀ ਖਤਮ ਕਰ ਦਿੱਤੀ ਹੈ। ਜ਼ਿਆਦਾਤਰ ਨੌਜਵਾਨ ਜਿਨ੍ਹਾਂ ਦੀ ਉਮਰ 18 ਤੋਂ 25 ਸਾਲ ’ਚ ਹੈ, ਸਭ ਤੋਂ ਵੱਧ ਉਹ ਨਸ਼ੇ ਕਾਰਨ ਮਰ ਰਹੇ ਹਨ। ਹਾਲ ਹੀ ਵਿੱਚ ਅੰਮ੍ਰਿਤਸਰ ਦੇ ਕੱਟੜਾ ਬੱਗੀਆਂ ਇਲਾਕੇ ਵਿੱਚ ਦੋ ਸਕੇ ਭਰਾਵਾਂ ਦੀ ਨਸ਼ੇ ਕਾਰਨ ਮੌਤ ਹੋਈ ਹੈ। (Drug)
ਇਹ ਵੀ ਪੜ੍ਹੋ : ਰਾਜਪਾਲ ਅਤੇ ਮਾਨ ਵਿਵਾਦ ’ਤੇ ਸੁਪਰੀਮ ਕੋਰਟ ’ਚ ਕੀ-ਕੀ ਹੋਇਆ, ਜਾਣੋ
ਇੱਕ ਭਰਾ ਜੇਲ੍ਹ ਵਿੱਚ ਬੰਦ ਸੀ, ਜਿਸ ਦੀ ਇਲਾਜ ਦੌਰਾਨ ਹਸਪਤਾਲ ਵਿੱਚ ਮੌਤ ਹੋ ਚੁੱਕੀ ਹੈ ਤੇ ਦੂਜੇ ਭਰਾ ਦੀ ਨਸ਼ੇ ਦੇ ਕਾਰਨ। ਆਏ ਦਿਨ ਦੋ ਜਾਂ ਤਿੰਨ ਨੌਜਵਾਨਾਂ ਦੀ ਨਸ਼ੇ ਕਾਰਨ ਮੌਤਾਂ ਹੋ ਰਹੀਆਂ ਹਨ। ਹੁਣ ਤਾਂ ਕੁੜੀਆਂ ਵੀ ਚਿੱਟੇ ਦੀਆਂ ਸ਼ੌਕੀਨ ਹੋ ਚੁੱਕੀਆਂ ਹਨ। ਖਬਰ ਪੜ੍ਹਨ ਨੂੰ ਮਿਲੀ ਕਿ ਕਪੂਰਥਲਾ ਵਿਖੇ ਇਕ ਕੁੜੀ ਲੋਕਾਂ ਤੋਂ ਪੈਸੇ ਮੰਗ ਕੇ ਚਿੱਟਾ ਪੀਂਦੀ ਹੈ। ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ। ਹੈਰਾਨੀ ਦੀ ਗੱਲ ਹੈ ਕਿ ਇਸ ਵਿਆਹੁਤਾ ਦਾ ਪਤੀ ਨਸ਼ੇ ਦੀ ਤਸਕਰੀ ਕਾਰਨ ਜੇਲ੍ਹ ਵਿੱਚ ਹੈ। ਹਾਲ ਹੀ ਵਿੱਚ ਚੋਹਲਾ ਸਾਹਿਬ ਵਿਖੇ ਇੱਕ ਕਿਸਾਨ ਪਰਿਵਾਰ ਦੇ ਦੋਵਾਂ ਪੁੱਤਰਾਂ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਗਈ।
ਵੱਡੇ ਪੁੱਤਰ ਦੀਆਂ ਅੰਤਿਮ ਰਸਮਾਂ ਵੀ ਅਜੇ ਪੂਰੀਆਂ ਨਹੀਂ ਹੋਈਆਂ ਸਨ, ਕਿ ਛੋਟੇ ਪੁੱਤਰ ਦੀ ਵੀ ਪਹਿਲਾਂ ਹੀ ਮੌਤ ਹੋ ਗਈ। ਹਾਲ ਹੀ ਵਿਚ ਪੰਜਾਬ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ’ਤੇ ਗੁਜਰਾਤ ਤੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ। ਸਰਹੱਦ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਲਗਾਤਾਰ ਜਾਰੀ ਹੈ। ਹਾਲ ਹੀ ਵਿੱਚ ਫਿਰੋਜ਼ਪੁਰ ਵਿਖੇ ਬੀਐਸਐਫ ਵੱਲੋਂ ਨਸ਼ਿਆਂ ਦੇ ਪੈਕਟ ਬਰਾਮਦ ਕੀਤੇ ਗਏ। ਅਫਗਨਿਸਤਾਨ ਮੁਲਕ ਵਿੱਚ ਅਫੀਮ ਦੀ ਖੇਤੀ ਕੀਤੀ ਜਾਂਦੀ ਹੈ।ਹੁਣ ਸਮੁੰਦਰੀ ਰਸਤਿਆਂ ਰਾਹੀਂ ਵੀ ਨਸ਼ਿਆਂ ਦੀ ਤਸਕਰੀ ਹੋ ਰਹੀ ਹੈ। ਨਸ਼ਾ ਕਰਨ ਵਾਲਿਆਂ ਦੇ ਘਰ ਵੀ ਤਬਾਹ ਹੋ ਰਹੇ ਹਨ । ਪਿਛਲੇ ਹਫਤੇ ਲੁਧਿਆਣਾ ਵਿੱਚ ਇੱਕ ਨਾਬਾਲਗ ਦੀ ਨਸ਼ੇ ਵਾਲੀ ਸਰਿੰਜ ਨਾਲ ਮੌਤ ਹੋਣ ਦੀ ਖਬਰ ਪੜ੍ਹੀ। (Drug)
ਇਹ ਵੀ ਪੜ੍ਹੋ : ਸਿਹਤ ਵਿਭਾਗ ਨੇ ਮਠਿਆਈਆਂ ਦੀਆਂ ਦੁਕਾਨਾਂ ’ਤੇ ਕੀਤੀ ਛਾਪੇਮਾਰੀ, ਭਰੇ ਸੈਂਪਲ
ਮਾਂ-ਪਿਉ ਮਰ-ਮਰ ਕੇ ਜਿਉਂਦੇ ਹਨ। ਨਸ਼ੇ ਦੀ ਪੂਰਤੀ ਲਈ ਕਈ ਨਸ਼ੇੜੀ ਘਰ ਦਾ ਵੀ ਸਾਮਾਨ ਵੇਚਦੇ ਹਨ। ਇਹੀ ਕਾਰਨ ਹੈ ਕਿ ਪੰਜਾਬ ਤੋਂ ਲਗਾਤਾਰ ਪ੍ਰਵਾਸ ਵਧ ਰਿਹਾ ਹੈ। ਇਹ ਵੀ ਇੱਕ ਬਹੁਤ ਵੱਡਾ ਕਾਰਨ ਹੈ ਕਿ ਮਾਪੇ ਆਪਣੇ ਬੱਚਿਆਂ ਨੂੰ ਵਿਦੇਸ ਭੇਜ ਰਹੇ ਹਨ। ਮਾਂ ਬਾਪ ਨੂੰ ਡਰ ਹੈ ਕਿ ਜੇ ਉਨ੍ਹਾਂ ਦਾ ਨੌਜਵਾਨ ਇੱਥੇ ਰਹਿ ਗਿਆ ਪਤਾ ਨਹੀਂ ਉਹ ਚਿੱਟੇ ਦਾ ਆਦੀ ਹੀ ਨਾ ਹੋ ਜਾਏ। ਵਿਚਾਰਨ ਵਾਲੀ ਗੱਲ ਹੈ ਕਿ ਚੋਰ-ਮੋਰੀਆਂ ਰਾਹੀਂ ਵੱਡੇ-ਵੱਡੇ ਤਸਕਰ ਭਾਰਤ ਵਿਚ ਹੈਰੋਇਨ ਪਹੁੰਚਾਉਣ ’ਚ ਕਾਮਯਾਬ ਹੋ ਗਏ ਹਨ। ਇਸ ਦਾ ਤਾਂ ਸਿੱਧਾ ਮਤਲਬ ਹੀ ਹੈ ਕਿ ਦੇਸ਼ ਵਿੱਚ ਵੱਡੀ ਮਾਤਰਾ ਵਿੱਚ ਲੋਕ ਨਸ਼ੇ ਦੇ ਆਦੀ ਹੋ ਚੁੱਕੇ ਹਨ। (Drug)
ਹਰ ਰੋਜ ਪੰਜਾਬ ਵਿੱਚ ਚਿੱਟੇ ਦੀ ਭੇਟ ਕਈ ਨੌਜਵਾਨ ਚੜ੍ਹ ਰਹੇ ਹਨ। ਦੋ ਕੁ ਮਹੀਨੇ ਪਹਿਲਾਂ ਵੀ ਗੁਜਰਾਤ ਦੀ ਮੁੰਦਰਾ ਤੇ ਕਾਂਡਲਾ ਬੰਦਰਗਾਹਾਂ ਚਰਚਾ ’ਚ ਸਨ। ਚੇਤੇ ਕਰਵਾ ਦੇਈਏ ਕਿ 2017 ਵਿੱਚ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਵੱਡੇ ਸਿਆਸਤਦਾਨਾਂ ਨੇ ਸਹੁੰ ਚੁੱਕੀ ਸੀ। ਪਿਛਲੇ ਹੀ ਮਹੀਨੇ ਪੰਜਾਬ ਵਿੱਚ ਆਪ ਸਰਕਾਰ ਵੱਲੋਂ ਨਸ਼ਿਆਂ ’ਤੇ ਨਕੇਲ ਕੱਸਣ ਲਈ ਸੂਬੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਕੁੱਝ ਕੁ ਨਸਾ ਤਸਕਰਾਂ ਨੂੰ ਫੜਿਆ ਵੀ ਗਿਆ ਤੇ ਸੁਣਨ ਵਿੱਚ ਵੀ ਆਇਆ ਕਿ ਕੁੱਝ ਨਸ਼ੇ ਦੇ ਸੌਦਾਗਰ ਘਰ ਨੂੰ ਤਾਲਾ ਲਗਾ ਕੇ ਫਰਾਰ ਹੋ ਗਏ। ਅੱਜ-ਕੱਲ੍ਹ ਨਸ਼ੀਲੇ ਪਦਾਰਥਾਂ ਦੀ ਖਰੀਦ-ਵੇਚ ਲਈ ਸੋਸ਼ਲ ਨੈੱਟਵਰਕਿੰਗ ਸਾਈਟ ਦਾ ਧੜੱਲੇ ਨਾਲ ਪ੍ਰਯੋਗ ਹੋ ਰਿਹਾ ਹੈ।
ਇਹ ਵੀ ਪੜ੍ਹੋ : ਪੀ.ਆਰ.ਟੀ.ਸੀ ਨੇ ਦਿੱਤਾ ਦੀਵਾਲਾ ਦਾ ਤੋਹਫਾ, ਵੋਲਵੋ ਬੱਸਾਂ ਕੀਤੀਆਂ ਲੋਕ ਅਰਪਣ
ਸੋਚਣ ਵਾਲੀ ਗੱਲ ਹੈ ਕਿ ਜੇ ਪੁਲਿਸ ਪ੍ਰਸ਼ਾਸਨ ਨਸ਼ਿਆਂ ਦੇ ਖਿਲਾਫ ਸਖਤ ਕਦਮ ਚੁੱਕਣਗੇ, ਤਾਂ ਆਪਣੇ-ਆਪ ਹੀ ਨਸ਼ਿਆਂ ਦੀਆਂ ਜੜ੍ਹਾਂ ਪੁੱਟੀਆਂ ਜਾਣਗੀਆਂ। ਮਾਲਵੇ ਦੇ ਕਈ ਪਿੰਡਾਂ ਵਿੱਚ ਪੰਚਾਇਤਾਂ ਆਪ ਹੀ ਪਿੰਡਾਂ ਵਿੱਚ ਪਹਿਰਾ ਲਾ ਰਹੀਆਂ ਹਨ। ਸਖਤੀ ਕੀਤੀ ਹੋਈ ਹੈ। ਪੰਚਾਇਤਾਂ ਨੇ ਕਹਿ ਦਿੱਤਾ ਹੈ ਕਿ ਪਿੰਡ ਵਿੱਚ ਜੇ ਕੋਈ ਅਣਜਾਣ ਵਿਅਕਤੀ ਫੜਿਆ ਗਿਆ ਤਾਂ ਉਸ ਦੀ ਖੈਰ ਨਹੀਂ। ਸਰਹੱਦੀ ਮੁਲਕਾਂ ਦੇ ਆਲ੍ਹਾ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਬਣਾ ਕੇ ਨਸ਼ਿਆਂ ਦੀ ਸਮਗਲਿੰਗ ਨੂੰ ਰੋਕਿਆ ਜਾ ਸਕਦਾ ਹੈ।
ਸਾਡੀ ਸਾਰਿਆਂ ਦੀ ਇਹ ਨੈਤਿਕ ਜ਼ਿੰਮੇਵਾਰੀ ਵੀ ਬਣਦੀ ਹੈ। ਦੇਸ਼ ਦਾ ਭਵਿੱਖ ਬਚਾਉਣ ਲਈ ਸਰਕਾਰਾਂ, ਆਮ ਜਨਤਾ, ਸਿਆਸਤਦਾਨਾਂ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ। ਕਈ ਪੰਚਾਇਤਾਂ ਨੇ ਵੀ ਹੰਬਲਾ ਮਾਰਿਆ ਹੈ। ਇਹ ਇਕੱਲੀ ਪੁਲਿਸ ਪ੍ਰਸ਼ਾਸਨ ਦੀ ਜਿੰਮੇਵਾਰੀ ਨਹੀਂ ਬਣਦੀ ਹੈ। ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਤਾਂ ਜੋ ਇਸ ਨਾਮੁਰਾਦ ਬਿਮਾਰੀ ਨੂੰ ਜੜ੍ਹ ਤੋਂ ਪੁੱਟਿਆ ਜਾ ਸਕੇ।