ਮਲੋਟ (ਮਨੋਜ)| ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਸਾਨੂੰ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣ ਲਈ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ।
ਮੰਤਰੀ ਨੇ ਸਮੂਹ ਲੋਕਾਂ ਖ਼ਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ। ਇਹ ਦਿਵਸ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ। ਉਨਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਪੰਜਾਬ ਅਤੇ ਖਾਸ ਤੌਰ ਤੇ ਹਲਕਾ ਮਲੋਟ ਦੇ ਲੋਕਾਂ ਲਈ ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ। (Dr. Baljit Kaur)
ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਸਰਕਾਰ ਨੇ ਦਿੱਤਾ ਦੀਵਾਲੀ ਤੋਹਫ਼ਾ