ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਦਿਵਾਲੀ ਤੇ ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਨਿਵਾਸੀਆਂ ਸਮੇਤ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਲੋਕ ਸੰਪਰਕ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਉਹ ਪਰਮਾਤਮਾ ਕੋਲ ਅਰਦਾਸ ਕਰਦੇ ਹਨ ਕਿ ਰੋਸ਼ਨੀਆਂ ਦਾ ਤਿਉਹਾਰ ਦਿਵਾਲੀ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ ਖੇੜੇ ਤੇ ਖੁਸ਼ਹਾਲੀ ਲੈ ਕੇ ਆਵੇ। (Diwali)
ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ, ਦੀਵਾਲੀ ਮੌਕੇ ਕਿਵੇਂ ਰਹੇਗਾ ਮੌਸਮ
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪਟਾਕੇ ਵੀ ਗਰੀਨ ਹੀ ਚਲਾਉਣ ਤਾਂ ਕਿ ਸਾਡਾ ਵਾਤਾਵਰਣ ਪ੍ਰਦੂਸ਼ਣ ਤੋਂ ਬਚ ਸਕੇ। ਉਨ੍ਹਾਂ ਕਿਹਾ ਕਿ ਪਵਿੱਤਰ ਤਿਉਹਾਰ ਦਿਵਾਲੀ ਤੇ ਬੰਦੀ ਛੋੜ ਦਿਵਸ ਦੀ ਸਦੀਆਂ ਤੋਂ ਸਾਡੇ ਦੇਸ਼ ਵਿੱਚ ਮਹਾਨਤਾ ਤੇ ਮਹੱਤਤਾ ਹੈ ਅਤੇ ਇਸ ਤੋਂ ਅਗਲੇ ਦਿਨ ਮਨਾਏ ਜਾਣ ਵਾਲੇ ਪਵਿੱਤਰ ਵਿਸ਼ਵਕਰਮਾ ਦਿਵਸ ਮੌਕੇ ਕਿਰਤੀ ਭਾਈਚਾਰੇ ਵੱਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਪੂਜਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇ। Diwali