ਸਾਡੇ ਨਾਲ ਸ਼ਾਮਲ

Follow us

13.6 C
Chandigarh
Monday, February 9, 2026
More
    Home Breaking News ਮਾਪਿਆਂ ਦੇ ਇਕਲ...

    ਮਾਪਿਆਂ ਦੇ ਇਕਲੌਤੇ ਪੁੱਤ ਦੀ ਦੀਵਾਲੀ ਵਾਲੇ ਦਿਨ ਅਮਰੀਕਾ ‘ਚ ਮੌਤ

    America News
    ਮਾਪਿਆਂ ਦੇ ਇਕਲੌਤੇ ਪੁੱਤ ਦੀ ਦੀਵਾਲੀ ਵਾਲੇ ਦਿਨ ਅਮਰੀਕਾ ‘ਚ ਮੌਤ

    ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਨੇੜਲੇ ਪਿੰਡ ਢੀਮਾਂ ਵਾਲੀ ਦੇ ਜੰਮਪਲ ਕੈਨੇਡਾ ਦੇ ਰਜਾਇਨਾ ਸ਼ਹਿਰ ‘ਚ ਰਹਿੰਦੇ ਇਕ ਨੌਜਵਾਨ ਦੀ ਦੀਵਾਲੀ ਵਾਲੇ ਦਿਨ ਅਮਰੀਕਾ ਦੇ ਟੈਕਸਾਸ ਵਿਖੇ ਵਾਪਰੇ ਹਾਦਸੇ ਦੌਰਾਨ ਬਹੁਤ ਹੀ ਦੁਖਦਾਇਕ ਮੌਤ ਹੋ ਜਾਣ ਦਾ ਪਤਾ ਲਗਾ ਹੈ। ਮ੍ਰਿਤਕ ਪਰਮਪ੍ਰੀਤ ਸਿੰਘ ਦਿਉਲ (26) ਦੇ ਤਾਇਆ ਚਮਕੌਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਟੈਕਸਾਸ ਵਿਖੇ ਟਰਾਲੇ ਦੇ ਵਾਪਰੇ ਭਿਆਨਕ ਹਾਦਸੇ ਦੌਰਾਨ ਪਰਮਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਦਿਉਲ ਦੀ ਮੌਤ ਹੋ ਗਈ ਅਤੇ ਉਸ ਦਾ ਇਕ ਦੋਸਤ ਸੁਖਮਨ ਸਿੰਘ ਸਿੱਧੂ ਵਾਸੀ ਮੂਸੇਵਾਲਾ (ਮਾਨਸਾ) ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। America News

    ਇਹ ਵੀ ਪੜ੍ਹੋ : ਹੁਣ ਕੁੱਤੇ ਦੇ ਵੱਢਣ ’ਤੇ ਮਿਲੇਗਾ ਮੁਆਵਜ਼ਾ, ਜਾਣੋ

    ਉਨ੍ਹਾਂ ਦਸਿਆ ਕਿ ਮ੍ਰਿਤਕ ਪਰਮਪ੍ਰੀਤ ਸਿੰਘ ਤਕਰੀਬਨ 6 ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਅਜੇ ਅਣਵਿਆਹਿਆ ਸੀ। ਕੈਨੇਡਾ ਵਿਖੇ ਵਾਪਰੇ ਭਿਆਨਕ ਹਾਦਸੇ ਦੌਰਾਨ ਹੋਈ ਇਸ ਦਰਦਨਾਕ ਮੌਤ ਦੇ ਕਾਰਨ ਪ੍ਰਵਾਰ ਦੇ ਨਾਲ-ਨਾਲ ਸਮੁੱਚੇ ਇਲਾਕੇ ਵਿਚ ਭਾਰੀ ਸੋਗ ਪਾਇਆ ਜਾ ਰਿਹਾ ਹੈ।

    LEAVE A REPLY

    Please enter your comment!
    Please enter your name here