ਸਾਡੇ ਨਾਲ ਸ਼ਾਮਲ

Follow us

26.9 C
Chandigarh
Friday, February 27, 2026
More
    Home Breaking News ਪੰਜਾਬੀ ਪ੍ਰਬੋਧ...

    ਪੰਜਾਬੀ ਪ੍ਰਬੋਧ ਪ੍ਰੀਖਿਆ 10 ਦਸੰਬਰ ਨੂੰ

    HTET Exam
    ਪੰਜਾਬੀ ਪ੍ਰਬੋਧ ਪ੍ਰੀਖਿਆ 10 ਦਸੰਬਰ ਨੂੰ

    Exam: ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 6 ਦਸੰਬਰ

    (ਸੱਚ ਕਹੂੰ ਨਿਊਜ) ਪਟਿਆਲਾ। ਵਧੀਕ ਡਾਇਰੈਕਟਰ ਭਾਸ਼ਾ ਵਿਭਾਗ ਵੀਰਪਾਲ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਇਹ ਵੀ ਹੈ ਕਿ ਉਮੀਦਵਾਰਾਂ ਲਈ ਮੈਟਿ੍ਰਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। ਜਿਨ੍ਹਾਂ ਉਮੀਦਵਾਰਾਂ ਪਾਸ ਮੈਟਿ੍ਰਕ ਪੱਧਰ ਦੀ ਪੰਜਾਬੀ ਦੀ ਯੋਗਤਾ ਨਹੀਂ ਹੈ, ਇਸ ਵਿਭਾਗ ਵੱਲੋਂ ਅਜਿਹੇ ਉਮੀਦਵਾਰਾਂ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ ਮਿਤੀ 10 ਦਸੰਬਰ 2023 (ਦਿਨ ਐਤਵਾਰ) ਨੂੰ ਲਈ ਜਾਵੇਗੀ। Exam

    ਇਹ ਵੀ ਪੜ੍ਹੋ : ਵਿਰਾਟ, ਅਈਅਰ, ਦੇ ਸੈਂਕੜੇ, ਭਾਰਤ ਨੇ ਨਿਊਜੀਲੈਂਡ ਨੂੰ ਦਿੱਤਾ ਪਹਾੜ ਵਰਗਾ ਟੀਚਾ

    ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 06 ਦਸੰਬਰ 2023 ਹੋਵੇਗੀ। ਪਹਿਲਾਂ ਦੀ ਤਰ੍ਹਾਂ ਇਹ ਪ੍ਰੀਖਿਆ ਵਿਭਾਗ ਦੇ ਮੁੱਖ ਦਫਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਹੋਵੇਗੀ। ਇਸ ਪ੍ਰੀਖਿਆ ਦੀ ਫੀਸ 2000 ਰੁਪਏ ਹੋਵੇਗੀ ਜੋ ਕਿ ਨਕਦ ਵਸੂਲ ਕੀਤੀ ਜਾਵੇਗੀ। ਫਾਰਮ ਜਮ੍ਹਾਂ ਕਰਵਾਉਣ ਵਾਲੇ ਉਮੀਦਵਾਰ ਆਪਣੇ ਨਾਲ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੁਏਸ਼ਨ ਦੇ ਅਸਲ ਸਰਟੀਫਿਕੇਟ, ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਇਕ 30 ਗੁਣਾ 25 ਸੈ.ਮੀ. ਸਾਈਜ਼ ਦਾ ਸਵੈ ਪਤੇ ਵਾਲਾ ਲਿਫਾਫਾ ਜਿਸ ਉਤੇ 30/- ਰੁਪਏ ਦੀਆਂ ਡਾਕ ਟਿਕਟਾਂ ਲੱਗੀਆਂ ਹੋਣ ਅਤੇ ਪੰਜ ਫੋਟੋਆਂ ਇੱਕੋ ਸਨੈਪ ਦੀਆਂ ਪਾਸਪੋਰਟ ਸਾਈਜ਼ (ਜਿਨ੍ਹਾਂ ਵਿੱਚੋਂ ਦੋ ਫੋਟੋਆਂ ਗਜ਼ਟਿਡ ਅਫਸਰ ਵੱਲੋਂ ਤਸਦੀਕੀਆਂ ਹੋਣ) ਜਿਨ੍ਹਾਂ ਦੀ ਬੈਕ ਗਰਾਊਂਡ ਅਤੇ ਕੱਪੜੇ ਹਲਕੇ ਰੰਗ ਦੇ ਹੋਣ, ਨਾਲ ਲਿਆਉਣ। ਪੰਜਾਬੀ ਪ੍ਰਬੋਧ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰ. 0175-2214469 ਤੇ ਸੰਪਰਕ ਕੀਤਾ ਜਾ ਸਕਦਾ ਹੈ।

    LEAVE A REPLY

    Please enter your comment!
    Please enter your name here