ਕਿਸਾਨ-ਮਜ਼ਦੂਰ ਜਥੇਬੰਦੀ ਵੱਲੋਂ ਉੱਤਰ ਭਾਰਤ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 20 ਨਵੰਬਰ ਦੇ ਮੋਰਚਿਆਂ ਸਬੰਧੀ ਤਿਆਰੀ ਮੀਟਿੰਗਾਂ ਦੇ ਦੌਰ ਸ਼ੁਰੂ (Farmers)
(ਰਾਜਨ ਮਾਨ) ਅੰਮ੍ਰਿਤਸਰ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂ ਸਰਵਣ ਸਿੰਘ ਪੰਧੇਰ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਹੀ ਹੇਠ ਜਿਲ੍ਹਾ ਅੰਮ੍ਰਿਤਸਰ ਵਿਚ, ਉੱਤਰ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਤਾਲਮੇਲਵੇਂ ਪ੍ਰੋਗਰਾਮ ਤਹਿਤ 20 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਵਿਚ ਡੀਸੀ ਅਤੇ ਐਸ ਡੀ ਐਮ ਦਫਤਰ ਵਿੱਚ ਲੱਗਣ ਵਾਲੇ ਮੋਰਚਿਆਂ ਸਬੰਧੀ ਤਿਆਰੀ ਦੇ ਚੱਲਦੇ ਜੋਨ ਪੱਧਰੀ ਮੀਟਿੰਗਾਂ ਸ਼ੁਰੂ ਹੋ ਚੁੱਕੀਆਂ ਹਨ । (Farmers )
ਇਹ ਵੀ ਪੜ੍ਹੋ : ਮੀਤ ਹੇਅਰ ਨੇ ਸੌਂਪੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ
ਉਨ੍ਹਾਂ ਕਿਹਾ ਕਿ ਸਰਕਾਰ ਪਰਾਲੀ ਦੀ ਸਮੱਸਿਆ ਦੇ ਪੱਕੇ ਹੱਲ, ਪਾਏ ਗਏ ਜੁਰਮਾਨੇ, ਪਰਚੇ ਤੇ ਰੈਡ ਇੰਟਰੀਆਂ ਰੱਦ ਕਰਵਾਉਣ, ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਪਾਸਪੋਰਟ ਅਤੇ ਹਥਿਆਰਾਂ ਦੇ ਲਾਈਸੰਸ ਤੇ ਹੋਰ ਸਰਕਾਰੀ ਸੁਵਿਧਾਵਾਂ ਰੱਦ ਕਰਨ ਜਿਹੇ ਤਾਨਾਸ਼ਾਹੀ ਫੁਰਮਾਨ ਵਾਪਿਸ ਕਰਵਾਉਣ,ਬਿਜਲੀ ਦੇ ਪ੍ਰੀਪੇਡ ਮੀਟਰਾਂ, ਸੰਬਧੀ ਮੁਸ਼ਕਿਲਾਂ, ਅਬਾਦਕਾਰਾਂ ਦੇ ਮਸਲੇ ਜੁਮਲਾ ਮੁਸਤਰਕਾ ਮਾਲਕਣ ਸਮੇਤ ਹਰ ਤਰ੍ਹਾਂ ਦੀਆਂ ਆਬਾਦ ਕੀਤੀਆਂ ਜ਼ਮੀਨਾਂ ਸੰਬਧੀ ਮੁਸ਼ਕਿਲਾਂ ਅਤੇ ਪੱਕੇ ਮਾਲਕੀ ਹੱਕ ਦਿਵਾਉਣ, ਪੂਰਨ ਨਸ਼ਾਬੰਦੀ, ਗੰਨਾ ਮਿੱਲਾਂ ਤੁਰਨ ਚਾਲੂ ਕਰਨ ਅਤੇ ਖਰਾਬ ਹੋਈ ਗੰਨੇ ਦੀ ਫਸਲ ਦੇ ਮੁਆਵਜੇ ਲੈਣ, ਭਾਰਤ ਮਾਲਾ ਪ੍ਰੋਜੈਕਟ ਸਬੰਧੀ ਮੁਸ਼ਕਿਲਾਂ ਨੂੰ ਹੱਲ ਕਰਵਾਉਣਾ ਇਹਨਾਂ ਮੋਰਚਿਆਂ ਦੀਆਂ ਮੁੱਖ ਮੰਗਾਂ ਹਨ । (Farmers)
ਉਹਨਾਂ ਪਿੰਡਾਂ ਨੂੰ ਵੱਡੇ ਪੱਧਰ ਤੇ ਫੰਡ ਇਕੱਤਰ ਕਰਨ ਦੀ ਅਪੀਲ ਕੀਤੀ ਤਾਂ ਕਿ ਆਉਂਦੇ ਸਮੇਂ ਵਿੱਚ ਲਮੇਰੇ ਸੰਘਰਸ਼ ਲੜਨ ਲਈ ਤਿਆਰ ਹੋਇਆ ਜਾ ਸਕੇ। ਇਸ ਮੌਕੇ ਸੂਬਾ ਆਗੂ ਜਰਮਨਜੀਤ ਸਿੰਘ ਬੰਡਾਲਾ, ਜਿਲ੍ਹਾ ਖਜਾਨਚੀ ਕੰਧਾਰ ਸਿੰਘ ਭੋਏਵਾਲ, ਕੰਵਰਦਲੀਪ ਸੈਦੋਲੇਹਲ, ਬਲਵਿੰਦਰ ਸਿੰਘ ਰੁਮਾਣਾਚੱਕ, ਅਮਰਦੀਪ ਸਿੰਘ ਗੋਪੀ, ਸੁਖਦੇਵ ਸਿੰਘ ਚਾਟੀਵਿੰਡ, ਸਵਿੰਦਰ ਸਿੰਘ ਰੂਪੋਵਾਲੀ, ਚਰਨ ਸਿੰਘ ਕਲੇਰ ਘੁੰਮਾਣ, ਅਮਨਿੰਦਰ ਸਿੰਘ ਮਾਲੋਵਾਲ, ਰਣਜੀਤ ਸਿੰਘ ਚਾਟੀਵਿੰਡ, ਸਵਰਨ ਸਿੰਘ ਉਧੋਨੰਗਲ, ਸੁਖਦੇਵ ਸਿੰਘ ਕਾਜ਼ੀਕੋਟ, ਬਲਵਿੰਦਰ ਸਿੰਘ ਕਲੇਰ, ਗੁਰਭੇਜ ਸਿੰਘ ਝੰਡੇ, ਟੇਕ ਸਿੰਘ ਝੰਡੇ, ਗੁਰਬਾਜ਼ ਸਿੰਘ ਭੁੱਲਰ, ਲਖਬੀਰ ਸਿੰਘ ਕੱਥੂ ਨੰਗਲ, ਮੇਜਰ ਸਿੰਘ ਅਬਦਾਲ ਸਮੇਤ ਸੈਂਕੜੇ ਕਿਸਾਨ ਮਜ਼ਦੂਰ ਹਾਜ਼ਰ ਹੋਏ । (Farmers Labour Struggle Committee)