ਸੁਪਰੀਮ ਕੋਰਟ ਵੱਲੋਂ ਵੀ ਪੰਜਾਬ ਸਰਕਾਰ ਦੀ ਇਸ ਪ੍ਰੈਕਟਿਸ ’ਤੇ ਚੁੱਕੇ ਗਏ ਸਨ ਸੁਆਲ
- ਵਿਧਾਨ ਸਭਾ ਸੈਸ਼ਨ ਸਬੰਧੀ ਰਾਜਪਾਲ ਨਾਲ ਤਕਰਾਰ ਖ਼ਤਮ ਕਰਨ ਦੀ ਕੋਸ਼ਿਸ਼
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਜਲਦ ਹੀ ਵਿਧਾਨ ਸਭਾ ਦੇ ਬਜਟ ਸੈਸ਼ਨ (Budget Session) ਦਾ ਸਮਾਪਨ ਕਰਨ ਦਾ ਫੈਸਲਾ ਕਰ ਲਿਆ ਗਿਆ ਹੈ। ਇਸ ਲਈ ਬਕਾਇਦਾ ਸਰਕਾਰ ਵੱਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲਿਖਤੀ ਰੂਪ ’ਚ ਭੇਜਿਆ ਜਾਵੇਗਾ ਅਤੇ ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਬਜਟ ਸੈਸ਼ਨ (Budget Session) ਨੂੰ ਖ਼ਤਮ ਕਰ ਦਿੱਤਾ ਜਾਵੇਗਾ।
ਰਾਜਪਾਲ ਅਤੇ ਸਰਕਾਰ ਵਿਚਕਾਰ ਚੱਲ ਰਹੀ ਤਕਰਾਰ ਵੀ ਖ਼ਤਮ ਹੋਣ ਦੇ ਆਸਾਰ ( (Budget Session))
ਬਜਟ ਸੈਸ਼ਨ ਦੇ ਸਮਾਪਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕੈਬਨਿਟ ਵਿੱਚ ਪਾਸ ਕਰਦੇ ਹੋਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਸਰਦ ਰੁੱਤ ਸੈਸ਼ਨ ਕਰਨ ਦੀ ਇਜਾਜ਼ਤ ਲਈ ਜਾਵੇਗੀ। ਪੰਜਾਬ ਸਰਕਾਰ ਦੇ ਇਸ ਫੈਸਲੇ ਦੇ ਨਾਲ ਰਾਜਪਾਲ ਅਤੇ ਸਰਕਾਰ ਵਿਚਕਾਰ ਚੱਲ ਰਹੀ ਤਕਰਾਰ ਵੀ ਖ਼ਤਮ ਹੋਣ ਦੇ ਆਸਾਰ ਪੈਦਾ ਹੋ ਗਏ ਹਨ, ਕਿਉਂਕਿ ਬਜਟ ਸੈਸ਼ਨ ਨੂੰ ਲੰਬਾ ਚਲਾਉਣ ਦੇ ਕਰਕੇ ਹੀ ਰਾਜਪਾਲ ਵੱਲੋਂ ਕਾਫ਼ੀ ਜ਼ਿਆਦਾ ਵਿਰੋਧ ਕੀਤਾ ਗਿਆ ਸੀ ਅਤੇ ਇਸੇ ਕਰਕੇ ਬਿੱਲਾਂ ਨੂੰ ਪਾਸ ਕਰਨ ਦੀ ਥਾਂ ’ਤੇ ਰੋਕਿਆ ਗਿਆ ਸੀ।
ਇਹ ਵੀ ਪੜ੍ਹੋ: ਸਰਕਾਰ ਕੁੰਡਾ ਖੜਕਾਕੇ ਦੇਵੇਗੀ ਯੋਗ ਨੌਜਵਾਨਾਂ ਨੂੰ ਯੋਗਤਾ ਮੁਤਾਬਕ ਨੌਕਰੀ : ਮੁੱਖ ਮੰਤਰੀ ਮਾਨ
ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ਨੂੰ ਨਵੰਬਰ ਤੱਕ ਜਾਰੀ ਰੱਖਣ ’ਤੇ ਸੁਪਰੀਮ ਕੋਰਟ ਵੱਲੋਂ ਵੀ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ ਇਸ ’ਤੇ ਕਈ ਸੁਆਲ ਚੁੱਕੇ ਸਨ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਹੁਣ ਬਜਟ ਸੈਸ਼ਨ ਨੂੰ ਖ਼ਤਮ ਕਰਨ ਦਾ ਫੈਸਲਾ ਲੈ ਲਿਆ ਗਿਆ ਹੈ। ਇਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬਜਟ ਸੈਸ਼ਨ ਦਾ ਸਮਾਪਨ ਕਰਨ ਦੀ ਫਾਈਲ ’ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਦਸਤਖ਼ਤ ਹੋਣ ਤੋਂ ਬਾਅਦ ਪੰਜਾਬ ਕੈਬਨਿਟ ਵੱਲੋਂ ਸਰਦ ਰੁੱਤ ਸੈਸ਼ਨ ਦੀ ਤਾਰੀਖ਼ ਦਾ ਐਲਾਨ ਕੀਤਾ ਜਾਵੇਗਾ ਅਤੇ ਇਹ ਸਰਦ ਰੁੱਤ ਸੈਸ਼ਨ ਨਵੰਬਰ ਦੇ ਆਖਰੀ ਹਫ਼ਤੇ ਵਿੱਚ ਆ ਸਕਦਾ ਹੈ। ਜਿਹੜਾ ਕਿ ਦਸੰਬਰ ਦੇ ਪਹਿਲੇ ਹਫ਼ਤੇ ਤੱਕ ਜਾਰੀ ਵੀ ਰਹਿ ਸਕਦਾ ਹੈ। ਸਰਦ ਰੁੱਤ ਸੈਸ਼ਨ ਲਗਭਗ 4 ਤੋਂ 5 ਦਿਨਾਂ ਤੱਕ ਚੱਲ ਸਕਦਾ ਹੈ। (Budget Session)