(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਭਾਸ਼ਾ ਵਿਭਾਗ, ਪੰਜਾਬ ਪਟਿਆਲਾ ਵਿਖੇ ਕਰਵਾਏ ਗਏ ਸਾਹਿਤਕ ਸਮਾਗਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੰਜਾਬ ਭਾਸ਼ਾ ਅਤੇ ਸਾਹਿਤਪ੍ਰਤੀ ਚੇਤਨਾ ਪੈਦਾ ਕੀਤੀ ਜਾਵੇਗੀ ਤਾਂ ਜੋ ਨਵੀਂ ਪੀੜ੍ਹੀ ਆਪਣੀ ਮੁੱਲਵਾਨ ਸੱਭਿਆਚਾਰਕ ਵਿਰਾਸਤ ਨਾਲ ਜੁੜ ਸਕੇ। (Punjabi Sahitya Sabha)
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ਆਸ਼ਟ ਨੇ ਕਿਹਾ ਕਿ ਅੰਗਰੇਜ਼ੀ ਰਿਸ਼ਤਿਆਂ ‘ਅੰਕਲਆਂਟੀ’ ਦੇ ਅਜੋਕੇ ਸਮੇਂ ਵਿੱਚ ਬੱਚੇ ਆਪਣੇ ਠੇਠ ਪੰਜਾਬੀ ਰਿਸ਼ਤੇ ਅਤੇ ਕਿੱਤਿਆਂ ਦੇ ਨਾਵਾਂ ਦੇ ਨਾਲ-ਨਾਲ ਮਨੋਰੰਜਨ ਅਤੇ ਵੱਖ-ਵੱਖ ਕੰਮ ਧੰਦਿਆਂ ਨਾਲ ਜੁੜੇ ਹੋਏ ਸੰਦਾਂ ਅਤੇ ਕਾਰਜ-ਪ੍ਰਣਾਲੀ ਨੂੰ ਭੁੱਲ ਰਹੇ ਹਨ ਅਤੇ ਉਨ੍ਹਾਂ ਦਾ ਪੰਜਾਬੀ ਸੱਭਿਆਚਾਰ ਅਤੇ ਭਾਸ਼ਾ ਬਾਰੇ ਗਿਆਨ ਸਿਮਟਾ ਦਾ ਜਾ ਰਿਹਾ ਹੈ। (Punjabi Sahitya Sabha)
ਪੰਜਾਬੀ ਸਾਹਿਤ ਸਭਾ ਪਟਿਆਲਾ ਨੇ ਇਹ ਅਹਿਦ ਕੀਤਾ ਹੈ ਕਿ ਪੰਜਵੀਂ ਤੋਂ ਲੈ ਕੇ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦੇ ਮਨਾਂ ਵਿੱਚ ਮਾਤ ਭਾਸ਼ਾ ਦਾ ਜ਼ਜਬਾ ਮਜ਼ਬੂਤ ਕਰਨ ਲਈ ਉਨ੍ਹਾਂ ਨੂੰ ਮੌਕੇ ਮਹੁੱਈਆ ਕਰਵਾਏ ਜਾਣਗੇ ਅਤੇ ਪੰਜਾਬੀ ਭਾਸ਼ਾ ਵਿੱਚ ਆਪਣੀ ਲਿਖੀ ਰਚਨਾ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਯੋਜਨਾ ਤਹਿਤ ਸਭਾ ਵੱਲੋਂ ਪਟਿਆਲਾ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਅਪਾਣੇ ਅੰਦਰ ਛੁਪੀ ਹੋਈ ਸਿਰਜਣਾਤਮਕ ਪ੍ਰਤਿਭਾ ਅਤੇ ਹੁਨਰ ਦਾ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ : ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪੰਜਾਬ ਹਰਿਆਣਾ ਹਾਈ ਕੋਰਟ ਦਾ ਵਿੱਦਿਅਕ ਦੌਰਾ ਕੀਤਾ
ਇਸ ਹਵਾਲੇ ਨਾਲ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਸਰਕਾਰੀ ਪ੍ਰਾਇਮਰੀ ਸਕੂਲ ਬੱਘੀਘਾਨਾ, ਸਰਕਾਰੀ ਹਾਈ ਸਕੂਲ, ਅਲਮਦੀਪੁਰ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਅਮਰ ਕੋਮਲ, ਗੁਰਸ਼ਰਨ ਕੌਰ ਵਾਲੀਆ, ਤੇਜਿੰਦਰ ਸਿੰਘ ਗਿੱਲ, ਭਾਸਾ-ਵਿਸ਼ੇਸ਼ੱਗ ਅਤੇ ਵਿਦਵਾਨ ਡਾ. ਗੁਰਬਚਨ ਸਿੰਘ ਰਾਹੀਂ, ਬਾਬੂ ਸਿੰਘ ਰੈਹਲ, ਪਿ੍ਰ੍ਰੰ. ਰਿਪਨਜੋਤ ਕੌਰ ਸੋਨੀ ਬੱਗਾ, ਡਾ. ਹਰਪ੍ਰੀਤ ਸਿੰਘ ਰਾਣਾ, ਅਨੀਤਾ ਪਟਿਆਲਵੀ, ਲੈਕਚਰਾਰ ਪਰਮਦੀਪ ਕੌਰ, ਜੱਗਾ ਰੰਗੂਵਾਲ, ਜੋਗਾ ਸਿੰਘ ਧਨੌਲਾ, ਨਵਦੀਪ ਸਿੰਘ ਮੁੰਡੀ, ਕਵੀ ਗੋਪਾਲ ਸ਼ਰਮਾ, ਵੀਰਇੰਦਰ ਸਿੰਘ, ਰਘਬੀਰ ਸਿੰਘ ਮਹਿਮੀ, ਖੁਸ਼ਪ੍ਰੀਤ ਕੌਰ, ਰਾਜੇਸ਼ਵਰ ਕੁਮਾਰ, ਜਸਪ੍ਰੀਤ ਸਿੰਘ ਜਗਰਾਓ, ਹਰਵਿੰਦਰ ਸਿੰਘ ਗੁਲਾਮ ਆਦਿ ਹਾਜ਼ਰ ਸਨ। ਮੰਚ ਸੰਚਾਲਨ ਦਵਿੰਦਰ ਪਟਿਆਲਵੀ ਨੇ ਸੁਚੱਜੇ ਢੰਗ ਨਾਲ ਨਿਭਾਇਆ।