ਪਰਾਲੀ ਸਾਡ਼ਨ ’ਤੇ ਹੋਏ ਪਰਚਿਆਂ ਦਾ ਵਿਰੋਧ (Stubble Burning )
- 20 ਪਰਾਲੀਆਂ ਟਰਾਲੀਆਂ ਪਰਾਲੀ ਲੈ ਕੇ ਆਏ ਕਿਸਾਨ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪਰਾਲੀ ਸਾਡ਼ਨ ’ਤੇ ਕਿਸਾਨਾਂ ਖਿਲ਼ਾਫ ਹੋਏ ਪਰਚਿਆਂ ਦੇ ਵਿਰੋਧ ’ਚ ਵੱਖ-ਵੱਖ ਕਿਸਾਨ ਯੂਨੀਅਨਾਂ ਦੀ ਅਗਵਾਈ ’ਚ ਕਿਸਾਨਾਂ ਨੇ ਰੋਸ ਮੁਜ਼ਾਹਰੇ ਕੀਤੇ। ਕਿਸਾਨਾਂ ਵੱਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਰੋਸ ਪ੍ਰਦਰਸ਼ਨ ਦੌਰਾਨ 20 ਟਰਾਲੀਆਂ ਪਰਾਲੀ ਦੀ ਭਰ ਲੈ ਕੇ ਆਏ। (Stubble Burning )
ਪੰਜਾਬ ਅਤੇ ਹਰਿਆਣਾ ਦੀਆਂ 18 ਕਿਸਾਨ ਜਥੇਬੰਦੀਆਂ ਨੇ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਵਿੱਚ ਰੋਸ ਪ੍ਰਦਰਸ਼ਨ ਕੀਤੇ। ਕਈ ਥਾਵਾਂ ’ਤੇ ਕਿਸਾਨ ਦੀਆਂ ਪੁਲਿਸ ਨਾਲ ਝ਼ਡ਼ਪਾਂ ਵੀ ਹੋਈਆਂ। ਮੋਗਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪਾਂ ਵੀ ਹੋਈਆਂ। ਕਿਸਾਨਾਂ ਨੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਦੀ ਮੰਗ ਹੈ ਕਿ ਜਿੰਨੇ ਵੀ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਪਰਚੇ ਹੋਏ ਹਨ ਉਹ ਰੱਦ ਕੀਤੇ ਜਾਣ। Stubble Burning
ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਵਿਜੀਲੈਂਸ ਅੱਗੇ ਹੋਏ ਪੇਸ਼
ਜਿਕਰਯੋਗ ਹੈ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਸਖ਼ਤੀ ਤੋਂ ਬਾਅਦ ਸੂਬਾ ਸਰਕਾਰਾਂ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਹਨ। ਜੁਰਮਾਨੇ ਅਤੇ ਐਫਆਈਆਰ ਦਰਜ ਹੋਣ ਤੋਂ ਬਾਅਦ ਕਿਸਾਨਾਂ ਨੇ ਸਰਕਾਰਾਂ ਨੂੰ ਇਹ ਫੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ।