ਚੰਡੀਗੜ੍ਹ। ਪੰਜਾਬ ਸਰਕਾਰ (Punjab Government) ਵੱਖ-ਵੱਖ ਵਰਗਾਂ ਨੂੰ ਤੋਹਫ਼ੇ ਦੇ ਕੇ ਖੁਸ਼ ਕਰ ਰਹੀ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਹੁਣ ਦਿਵਿਆਂਗਾਂ ਨੂੰ ਵੱਡੀ ਰਾਹਤ ਦੇਣ ਦਾ ਮਨ ਬਣਾ ਲਿਆ ਹੈ। ਦਿਵਿਆਂਗਜਨਾਂ ਨੂੰ ਸੜਕਾਂ ‘ਤੇ ਸਫ਼ਰ ਕਰਦਿਆਂ ਹੁਣ ਜੇਬ੍ਹ ਢਿੱਲੀ ਨਹੀਂ ਕਰਨੀ ਪਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਪੰਜਾਬ ਦੇ ਰਾਸ਼ਟਰੀ ਰਾਜਮਾਰਗਾਂ ‘ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗਜਨਾਂ ਨੂੰ ਆਪਣੇ ਵਹੀਕਲਜ਼ ਦੀ ਰਜਿਸਟਰੇਸ਼ਨ ਸਰਟੀਫਿਕੇਟ ਵਿੱਚ ਮਲਕੀਅਤ ਦਿਵਿਆਂਗਜਨ ਵਜੋਂ ਦਰਜ ਕਰਾਉਣੀ ਹੋਵੇਗੀ।
ਕਿਵੇਂ ਕਰਵਾਉਣੀ ਹੈ ਰਜਿਸਟਰੇਸ਼ਨ? | Punjab Government
ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ। ਦਿਵਿਆਂਗਜਨਾਂ ਨੂੰ ਮੁਸ਼ਕਿਲ ਪੇਸ਼ ਆਉਣ ਤੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ ਕਰਨ ਸੰਪਰਕ । ਕੋਈ ਵੀ ਦਿਵਿਆਂਗਜਨ ਆਪਣੇ ਨਵੇਂ ਜਾਂ ਪੁਰਾਣੇ ਵਹੀਕਲ ਦੀ ਮਲਕੀਅਤ ਦਿਵਿਆਂਗਜਨ ਵਜੋਂ ਟਰਾਂਸਪੋਰਟ ਵਿਭਾਗ ਵਿੱਚ ਬਿਨੇ ਪੱਤਰ ਦੇ ਕੇ ਰਜਿਸਟਰਡ ਕਰਵਾ ਸਕਦਾ ਹੈ।
Also Read : ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ
ਇਸ ਦਾ ਲਾਭ ਲੈਣ ਲਈ ਸਬੰਧਤ ਬਿਨੇਕਾਰਾਂ ਨੂੰ ਛੋਟ ਵਾਲਾ ਸਪੈਸ਼ਲ ਫਾਸਟ ਟੈਗ ਲੈਣਾ ਪਵੇਗਾ, ਜਿਸ ਸਬੰਧੀ ਉਹਨਾਂ ਨੂੰ https://exemptedfastag.nhai.org/exemptedfastag/ ਵੈਬਸਾਈਟ ਤੇ ਆਪਣੇ ਆਪ ਨੂੰ ਰਜਿਸਟਰਡ ਕਰਨਾ ਪਵੇਗਾ ਅਤੇ ਰਜਿਸਟਰੇਸ਼ਨ ਉਪਰੰਤ ਆਨਲਾਈਨ ਫਾਰਮ ਭਰਨ ਉਪਰੰਤ ਸਮਰੱਥ ਅਥਾਰਟੀ ਵੱਲੋਂ ਛੋਟ ਵਾਲਾ ਫਾਸਟ ਟੈਗ ਜਾਰੀ ਕੀਤਾ ਜਾਵੇਗਾ, ਜੋ ਕਿ ਦਿਵਿਆਂਗਜਨ ਨੂੰ ਆਪਣੇ ਵਹੀਕਲ ਤੇ ਲਗਾਉਣਾ ਪਵੇਗਾ। ਇਸ ਸਬੰਧੀ ਜਾਰੀ ਨਿਯਮ ਸਬੰਧੀ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in ‘ਤੇ ਉਪਲਬਧ ਹੈ।