ਪੁਲਿਸ ਤੇ ਨਿਹੰਗਾਂ ’ਚ ਗੋਲੀਬਾਰੀ, ਇੱਕ ਪੁਲਿਸ ਮੁਲਾਜ਼ਮ ਦੀ ਮੌਤ

Sultanpur Lodhi News

ਕਪੂਰਥਲਾ। ਕਪੂਰਥਲਾ ਦੇ ਸੁਲਤਾਨਪੁਰ ਲੋਧੀ ਤੋਂ ਵੱਡੀ ਖ਼ਬਰ ਹੈ। ਇੱਥੇ ਸਥਿੱਤ ਇੱਕ ਸ੍ਰੀ ਗੁਰਦੁਆਰਾ ਸਾਹਿਬ ’ਚ ਪੁਲਿਸ ਨਿਹੰਗਾਂ ਦੇ ਵਿਚਕਾਰ ਗੋਲੀਬਾਰੀ ਹੋਈ ਹੈ। ਨਿਹੰਗਾਂ ਦੇ ਇੱਕ ਜੱਥੇ ਬਾਬਾ ਬੁੱਢਾ ਦਲ ਮਾਨ ਸਿੰਘ ਗਰੁੱਪ ਦੇ ਗੁਰਦੁਆਰਾ ਸਾਹਿਬ ਨੂੰ ਖਾਲੀ ਕਰਵਾਉਣ ਲਈ ਨਿਹੰਗਾਂ ਅਤੇ ਪੁਲਿਬਸ ਵਿਚਾਲੇ ਮੁੱਠਭੇੜ ਹੋ ਗਈ, ਜਿਸ ਕਾਰਨ ਦੋਵਾਂ ਪਾਸਿਆਂ ਤੋਂ ਗੋਲੀਆਂ ਚੱਲੀਆਂ। ਇਸ ਮੁਕਾਬਲੇ ’ਚ ਇੱਕ ਪੁਲਿਸ ਕਾਂਸਟੇਬਲ ਦੀ ਮੌਤ ਹੋਣ ਦਾ ਸਮਾਚਾਰ ਹੈ ਅਤੇ ਪੰਜ ਹੋਰ ਪੁਲਿਸ ਮੁਲਾਜ਼ਮ ਜਖ਼ਮੀ ਵੀ ਹੋਏ ਹਨ। ਮਾਰੇ ਗਏ ਪੁਲਿਸ ਮੁਲਾਜ਼ਮ ਦੀ ਪਛਾਣ ਜਸਪਾਲ ਸਿੰਘ ਵਾਸੀ ਮਨਿਆਲਾ ਥਾਣਾ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ।

Also Read : ਨਸ਼ਾ ਤਸਕਰ ਦੀ ਫਿਰੋਜ਼ਪੁਰ ਪੁਲਿਸ ਨੇ 1.22 ਕਰੋੜ ਦੀ ਜਾਇਦਾਦ ਕੀਤੀ ਫਰੀਜ

ਅੱਜ ਤੜਕਸਾਰ ਤੋਂ ਹੀ ਦੋਵਾਂ ਪਾਸਿਆਂ ਤੋਂ ਲਗਾਤਾਰ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਕਪੂਰਥਲਾ ਦੇ ਐੱਸਐੱਸਪੀ ਮੌਕੇ ’ਤੇ ਆਪ ਟੀਮ ਦੀ ਅਗਵਾਈ ਕਰ ਰਹੇ ਹਨ ਜਦੋਂਕਿ ਜਲੰਧਰ ਤੋਂ ਆਈਜੀ ਵੀ ਮੌਕੇ ਲਈ ਰਵਾਨਾ ਹੋ ਚੁੱਕੇ ਹਨ। ਦੱਸਿਆ ਜਾ ਰਿਹਾਾ ਹੈ ਕਿ 30 ਦੇ ਕਰੀਬ ਨਿਹੰਗ ਗੁਰਦੁਆਰਾ ਸਾਹਿਬ ਦੇ ਅੰਦਰ ਮੌਜ਼ੂਦ ਹਨ। ਅਸਲ ਵਿੱਚ ਕੁਝ ਦਿਨ ਪਹਿਲਾਂ ਨਿਹੰਗਾਂ ਦੇ ਇੱਕ ਧੜੇ ਨੇ ਗੁਰੂਦੁਆਰਾ ਸਾਹਿਬ ’ਤੇ ਕਬਜ਼ਾ ਕਰ ਲਿਆ ਸੀ ਅਤੇ ਪੁਲਿਸ ਇਸ ਕਬਜ਼ੇ ਨੂੰ ਛੁਡਵਾਉਣ ਵਾਸਤੇ ਗਈ ਸੀ। ਪੁਲਿਸ ਨੇ ਸਾਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਉੱਥੇ ਹੀ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।