ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ
- 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ।
ਕਪੂਰਥਲਾ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਸੁਲਤਾਨਪੁਰ ਲੋਧੀ ਦੀ ਘਟਨਾ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਹੋਮਗਾਰਡ ਜਸਪਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਮਾਨ ਨੇ ਐਕਸ ‘ਤੇ ਇਕ ਪੋਸਟ ‘ਚ ਕਿਹਾ, ‘ਸੁਲਤਾਨਪੁਰ ਲੋਧੀ ‘ਚ ਵਾਪਰੀ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਦੀ ਮੌਤ ਹੋ ਗਈ, ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦਿਲੀ ਹਮਦਰਦੀ, ਪੁਲਿਸ ਮੁਲਾਜ਼ਮ ਨੇ ਆਪਣੀ ਡਿਊਟੀ ਨਿਭਾਈ, ਸਰਕਾਰ ਵੱਲੋਂ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਣਗੇ। ਬਾਕੀ 1 ਕਰੋੜ ਰੁਪਏ ਐਚਡੀਐਫਸੀ ਬੈਂਕ ਵੱਲੋਂ ਬੀਮੇ ਤਹਿਤ ਦਿੱਤੇ ਜਾਣਗੇ।
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਟਵੀਟ ਵੀ ਕੀਤਾ। ਉਨਾਂ ਲਿਖਿਆ ਕਿ ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਿਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਚੇਅਰਮੈਨ ਸੇਖਵਾਂ ਨੇ ਹਲਕਾ ਕਾਦੀਆਂ ਵਾਸੀਆਂ ਨੂੰ ਦਿੱਤਾ ਵੱਡਾ ਤੋਹਫਾ
ਸਰਕਾਰ ਭਵਿੱਖ ਵਿੱਚ ਪਰਿਵਾਰ ਦੀ ਹਰ ਸੰਭਵ ਮੱਦਦ ਕਰਨ ਲਈ ਵਚਨਬੱਧ ਹੈ, ਜਸਪਾਲ ਸਿੰਘ ਦੀ ਬਹਾਦਰੀ ਨੂੰ ਦਿਲੋਂ ਸਲਾਮ। ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਟਵਿੱਟਰ ‘ਤੇ ਲਿਖਿਆ, ‘ਜ਼ਿਲ੍ਹਾ ਕਪੂਰਥਲਾ ਦੇ ਸਾਡੇ ਬਹਾਦਰ ਪੁਲਿਸ ਜਵਾਨ ਜਸਪਾਲ ਸਿੰਘ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ ਹੈ। ਪੰਜਾਬ ਪੁਲਿਸ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਮੁੱਖ ਮੰਤਰੀ ਨੇ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਸ਼ਹੀਦ ਨੂੰ ਪੂਰਾ ਪੁਲਿਸ ਸਨਮਾਨ ਦਿੱਤਾ ਜਾਵੇਗਾ। ਉਸਦੀ ਆਤਮਾ ਨੂੰ ਸ਼ਾਂਤੀ ਮਿਲੇ। ਸਾਡੀਆਂ ਦੁਆਵਾਂ ਉਸ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਹਨ