ਸਰਸਾ ’ਚ ਹੋਇਆ ਵੱਡਾ ਹਾਦਸਾ, ਪੰਜਾਬ ਦੇ ਚਾਰ ਸ਼ਰਧਾਲੂਆਂ ਦੀ ਮੌ+ਤ

Sirsa News

ਨਾਥੂਸਰੀ ਚੌਪਟਾ (ਭਗਤ ਸਿੰਘ)। ਹਰਿਆਣਾ ਦੇ ਜ਼ਿਲ੍ਹਾ ਸਰਸਾ ਦੇ ਪਿੰਡ ਰੂਪਾਵਾਸ ਨੇੜੇ ਨੌਹਰ-ਚੌਪਟਾ ਰੋਡ (Sirsa News) ’ਤੇ ਵੀਰਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਹੋਣ ਦਾ ਸਮਾਚਾਰ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਰਧਾਲੂਆਂ ਨਾਲ ਭਰੀ ਟਰੈਕਟਰ ਟਰਾਲੀ ਪਲਟ ਗਈ ਜਿਸ ਵਿੱਚ ਪੰਜਾਬ ਤੋਂ ਗੁੱਗਾਮੈੜੀ ਜਾ ਰਹੇ 4 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਜਖ਼ਮੀ ਹੋ ਗਏ।

ਜਖ਼ਮੀਆਂ ਨੂੰ ਸਰਸਾ ਦੇ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜਖਮੀਆਂ ਨੂੰ ਪਹਿਲਾਂ ਐਂਬੂਲੈਂਸ ਦੀ ਮੱਦਦ ਨਾਲ ਨਾਥੂਸਰੀ ਚੌਪਟਾ ਦੇ ਕਮਿਊਨਿਟੀ ਹੈਲਥ ਸੈਂਟਰ ਭੇਜਿਆ ਗਿਆ। ਜਖਮੀਆਂ ਦੀ ਹਾਲਤ ਗੰਭੀਰ ਹੰੁਦੀ ਦੇਖ ਉਨ੍ਹਾ ਨੂੰ ਤੁਰੰਤ ਸਰਸਾ ਦੇ ਸਿਵਲ ਹਸਪਤਾਲ ’ਚ ਰੈਫ਼ਰ ਕਰ ਦਿੱਤਾ ਗਿਆ। ਟਰੈਕਟਰ ਟਰਾਲੀ ਵਿੱਚ 40 ਜਣੇ ਸਵਾਰ ਸਨ। (Sirsa News)

ਹਾਦਸੇ ਦਾ ਕਾਰਨ ਟਰੈਕਟਰ ਟਰਾਲੀ ਦੀ ਹੁੱਕ ਦੀ ਪਿੰਨ ਨਿੱਕਲਣਾ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਚੌਪਟਾ ਥਾਣਾ ਪੁਲਿਸ ਮੌਕੇ ’ਤੇ ਪਹੁੰਚ ਗਈ। ਇਸ ਤੋਂ ਬਾਅਦ ਸਰਸਾ ਤੋਂ ਐਂਬੂਲੈਂਸ ਰਾਹੀਂ ਸਰਸਾ ਦੇ ਸਿਵਲ ਹਸਪਤਾਲ ਪਹੰੁਚਾਇਆ। ਸਾਰੇ ਸ਼ਰਧਾਲੂ ਪੰਜਾਬ ਦੇ ਪਾਤੜਾਂ ਮੰਡੀ ਤੋਂ ਰਾਜਸਥਾਨ ਦੇ ਗੁੱਗਾਮੈੜੀ ਧਾਮ ਜਾ ਰਹੇ ਸਨ। ਹਾਦਸਾ ਐਨਾ ਭਿਆਨਕ ਸੀ ਕਿ ਜਖ਼ਮਆਂ ਦੀਆਂ ਚੀਕਾਂ ਸੁਣ ਕੇ ਰੂਪਾਵਾਸ ਪਿੰਡ ਦੇ ਲੋਕ ਘਰਾਂ ਤੋਂ ਬਾਹਰ ਆ ਗਏ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। (Sirsa News)

Also Read : ਸਫ਼ਾਈ ਕਰਮਚਾਰੀਆਂ ਨੂੰ ਸਰਕਾਰ ਨੇ ਦਿੱਤੀ ਖੁਸ਼ਖਬਰੀ, ਪ੍ਰੋਤਸ਼ਾਹਨ ਰਾਸ਼ੀ ਦਾ ਐਲਾਨ

ਦੱਸਿਆ ਜਾ ਰਿਹਾ ਹੈ ਕਿ ਕਈ ਜਖਮੀਆਂ ਦੀ ਹਾਲਤ ਕਾਫ਼ੀ ਗੰਭੀਰ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਪੋਸਟਮਾਰਟਮ ਰੂਮ ’ਚ ਰਖਵਾਇਆ ਗਿਆ ਹੈ। ਲਾਸ਼ਾਂ ਦਾ ਅੱਜ ਪੋਸਟਮਾਰਟਮ ਕੀਤਾ ਜਾਵੇਗਾ। (Sirsa News)