ਧੁੰਦ ਦਾ ਕਹਿਰ : ਸੜਕ ਹਾਦਸੇ ’ਚ ਅੱਧੀ ਦਰਜਨ ਤੋਂ ਵੱਧ ਲੋਕ ਜ਼ਖ਼ਮੀ

Accident
ਧੁੰਦ ਦਾ ਕਹਿਰ : ਸੜਕ ਹਾਦਸੇ ’ਚ ਅੱਧੀ ਦਰਜਨ ਤੋਂ ਵੱਧ ਲੋਕ ਜ਼ਖ਼ਮੀ

ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ‘ਚ ਜੈਤੋ ਰੋਡ ‘ਤੇ ਧੁੰਦ ਕਾਰਨ 6 ਵਾਹਨ ਆਪਸ ‘ਚ ਟਕਰਾ ਗਏ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋ ਗਏ ਅਤੇ ਵਾਹਨਾਂ ਦਾ ਵੀ ਕਾਫੀ ਨੁਕਸਾਨ ਹੋਇਆ। ਜ਼ਖਮੀਆਂ ਵਿੱਚੋਂ ਇੱਕ ਦੀ ਹਾਲਤ ਨਾਜੁਕ ਬਣੀ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। (Accident)

ਜਾਣਕਾਰੀ ਮੁਤਾਬਕ ਕੋਟਕਪੂਰਾ ਦੇ ਜੈਤੋ ਰੋਡ ‘ਤੇ ਪਹਿਲਾਂ ਦੋ ਵਾਹਨ ਆਪਸ ‘ਚ ਟਕਰਾ ਗਏ, ਜਿਸ ਤੋਂ ਬਾਅਦ ਦੋ ਬੱਸਾਂ ਸਮੇਤ ਕੁਝ ਵਾਹਨ ਵੀ ਆ ਕੇ ਇਨ੍ਹਾਂ ਵਾਹਨਾਂ ਨਾਲ ਟਕਰਾ ਗਏ। ਇਸ ਹਾਦਸੇ ਕਾਰਨ ਵਾਹਨਾਂ ਵਿੱਚ ਸਵਾਰ ਕਈ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਜਦੋਂਕਿ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੋਂ ਇੱਕ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ। (Accident)

ਇਹ ਵੀ ਪੜ੍ਹੋ : ਝਗੜੇ ’ਚ ਬਚਾਅ ਕਰਨ ਆਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਬੱਸ ਚਾਲਕ ਬੇਅੰਤ ਸਿੰਘ ਨੇ ਦੱਸਿਆ ਕਿ ਟਾਟਾ ਐੱਸ ਦੀ ਗੱਡੀ ਹਾਦਸੇ ਦਾ ਸਿਕਾਰ ਹੋ ਗਈ ਸੀ। ਇਸ ਤੋਂ ਇਲਾਵਾ ਦੋ ਟਰੈਕਟਰ ਟਰਾਲੀਆਂ ਸੜਕ ‘ਤੇ ਰਿਫਲੈਕਟਰ ਤੋਂ ਬਿਨਾਂ ਖੜ੍ਹੀਆਂ ਸਨ, ਜਿਸ ਕਾਰਨ ਉਨ੍ਹਾਂ ਦਾ ਧਿਆਨ ਨਹੀਂ ਗਿਆ। ਟਰੈਕਟਰ ਚਾਲਕ ਨੇ ਦੱਸਿਆ ਕਿ ਉਹ ਖੜ੍ਹਾ ਸੀ ਇਸੇ ਦੌਰਾਨ ਬੱਸ ਚਾਲਕ ਨੇ ਪਿੱਛੇ ਤੋਂ ਆ ਕੇ ਉਸ ਨੂੰ ਟੱਕਰ ਮਾਰ ਦਿੱਤੀ। ਕਿਸਾਨ ਨੱਥਾ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਬੱਸ ਦੀ ਤੇਜ਼ ਰਫਤਾਰ ਕਾਰਨ ਵਾਪਰਿਆ ਹੈ। ਜਾਂਚ ਅਧਿਕਾਰੀ ਐਸਆਈ ਸੁਖਦਰਸਨ ਸ਼ਰਮਾ ਨੇ ਦੱਸਿਆ ਕਿ ਧੁੰਦ ਕਾਰਨ ਵਾਪਰੇ ਇਸ ਹਾਦਸੇ ਵਿੱਚ ਦੋ ਬੱਸਾਂ, ਇੱਕ ਟਾਟਾ ਏਸ ਗੱਡੀ, ਦੋ ਟਰੈਕਟਰ ਟਰਾਲੀਆਂ ਅਤੇ ਦੋ ਕੈਂਟਰ ਆਪਸ ਵਿੱਚ ਟਕਰਾ ਗਏ, ਜਿਸ ਵਿੱਚ ਕੁੱਝ ਲੋਕ ਜ਼ਖਮੀ ਹੋਏ ਹਨ ਜਿੰਨ੍ਹਾਂ ‘ਚੋਂ ਇੱਕ ਵਿਅਕਤੀ ਦੀ ਹਾਲਤ ਗੰਭੀਰ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here