ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਕਰੋੜਾਂ ਸ਼ਰਧਾਲੂਆਂ ਨੂੰ ਜਿਹੜੇ ਪਵਿੱਤਰ ਭੰਡਾਰੇ ਦਾ ਬੇਸਬਰੀ ਨਾਲ ਇੰਤਜ਼ਾਰ ਰਹਿੰਦਾ ਹੈ ਉਹ ਦਿਨ ਆ ਗਿਆ ਹੈ, ਭਾਵ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸ਼ਾਹ ਮਸਤਾਨਾ ਜੀ ਮਹਾਰਾਜ਼ਾ ਦਾ 132ਵਾਂ ਪਵਿੱਤਰ ਅਵਤਾਰ ਦਿਹਾੜਾ। ਡੇਰਾ ਸੱਚਾ ਸੌਦਾ ਦਾ ਹਰ ਹਿੱਸਾ ਜਗਮਗਾਉਂਦੇ ਹੋਏ ਸ਼ਾਨਦਾਰ ਨਜ਼ਾਰਾ ਪੇਸ਼ ਕਰ ਰਿਹਾ ਹੈ। ਪਵਿੱਤਰ ਅਵਤਾਰ ਦਿਹਾੜੇ ਦੇ ਇਸ ਸ਼ੁਭ ਭੰਡਾਰੇ ’ਚ ਸ਼ਾਮਲ ਹੋਣ ਲਈ ਡੇਰਾ ਸੱਚਾ ਸੌਦਾ ’ਚ ਦੇਸ਼-ਵਿਦੇਸ਼ ਤੋਂ ਸ਼ਰਧਾਲੂਆਂ ਦਾ ਆਉਣਾ ਲਗਾਤਾਰ ਜਾਰੀ ਹੈ। (Dera Sacha Sauda)
ਇਹ ਵੀ ਪੜ੍ਹੋ : ਜਾਣੋਂ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਨਾਅਰਾ ਕਦੋਂ ਹੋਇਆ ਸੀ ਮਨਜ਼ੂਰ
ਪਵਿੱਤਰ ਭੰਡਾਰੇ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਪਵਿੱਤਰ ਅਵਤਾਰ ਦਿਹਾੜੇ ਨੂੰ ਲੈ ਕੇ ਆਸ਼ਰਮਾਂ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਹੈ। ਰੰਗ ਬਿਰੰਗੇ ਝੰਡੇ, ਵੱਡੇ-ਵੱਡੇ ਸਵਾਗਤੀ ਗੇਟ, ਵਧਾਈ ਸੰਦੇਸ਼ ਦਿੰਦੇ ਰੋਰਡਿੰਗ ਅਤੇ ਬਿਜ਼ਲੀ ਨਾਲ ਚੱਲਣ ਵਾਲੀਆਂ ਲੜਿਆਂ ਨਾਲ ਸ਼ਾਹ ਸਤਿਨਾਮ, ਸ਼ਾਹ ਮਸਤਾਨ ਜੀ ਧਾਮ ਅਤੇ ਮਾਨਵਤਾ ਭਲਾਈ ਕੇਂਦਰ ਡੇਰਾ ਸੱਚਾ ਸੌਦਾ, ਸਰਸਾ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਹੈ। ਆਓ ਵੇਖਦੇ ਹਾਂ ਲਾਈਵ ਨਜ਼ਾਰਾ……