ਚੰਡੀਗੜ੍ਹ। ਪੰਜਾਬ ਸਮੇਤ ਚੰਡੀਗੜ੍ਹ ’ਚ ਅੱਜ ਦਿਨ ਚੜ੍ਹਦਿਆਂ ਤੋਂ ਲੈ ਕੇ ਭਾਰੀ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਪੰਜਾਬ ਦੇ ਕਈ ਇਲਾਕੇ ਜਲਥਲ ਹੋ ਗੲਏ, ਮੋਹਾਲੀ ਤੇ ਚੰਡੀਗੜ੍ਹ ਦੀਆਂ ਸੜਕਾਂ ’ਤੇ ਵੀ ਪਾਣੀ ਭਰ ਗਿਆ। ਦੱਸਿਆ ਜਾ ਰਿਹਾ ਹੈ ਕਿ ਕਈ ਥਾਵਾਂ ’ਤੇ ਗੜੇ ਵੀ ਪਏ ਹਨ। ਮੌਸਮ ਵਿਭਾਗ ਅਨੁਸਾਰ ਮੌਸਮ ’ਚ ਬਦਲਾਅ ਪੱਛਮੀ ਗੜਬੜੀ ਕਾਰਨ ਹੋ ਰਿਹਾ ਹੈ। ਇਸ ਤੋਂ ਪਹਿਲਾਂ ਵੀ ਮੌਸ ਵਿਭਾਗ ਨੇ ਪੰਜਾਬ ’ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਸੀ। (Punjab Weather Today)
ਹੁਣ ਮੌਸਮ ਵਿਭਾਗ ਵੱਲੋਂ ਇੱਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਿਕ ਪਠਾਨਕੋਟ, ਗੁਰਦਾਸਪੁਰ, ਅੰਮਿ੍ਰ੍ਰਤਸਰ, ਸੰਗਰੂਰ, ਪਟਿਆਲਾ, ਮੋਹਾਲੀ, ਲੁਧਿਆਣਾ, ਫਗਵਾੜਾ, ਕਪੂਰਥਲਾ, ਜਲੰਧਰ ਅਤੇ ਰੋਪੜ ’ਚ ਰੁਕ-ਰੁਕ ਕੇ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ।
ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ’ਚ ਅਲਰਟ ਰਹਿਣ ਲਈ ਕਿਹਾ ਹੈ। ਵਿਭਾਗ ਦੇ ਮੁਤਾਬਿਕ ਇਨ੍ਹਾਂ ਜ਼ਿਲ੍ਹਿਆਂ ’ਚ 30 ਤੋਂ 40 ਕਿਲੋਮੀਟ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਬਿਜਲੀ ਵੀ ਲਗਾਤਾਰ ਚਮਕ ਸਕਦੀ ਹੈ। ਇਸ ਮੀਂਹ ਕਾਰਨ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦਾ ਤਾਪਮਾਨ ਡਿੱਗੇਗਾ ਤੇ ਕੜਾਕੇ ਦੀ ਠੰਢ ਪੈਣੀ ਸ਼ੁਰੂ ਹੋ ਸਕਦੀ ਹੈ। ਇਸ ਦੇ ਨਾਲ ਹੀ ਸੂਬੇ ’ਚ ਧੁੰਦ ਦਾ ਦੂਜਾ ਪੜਾਅ ਸ਼ੁਰੂ ਹੋ ਜਾਵੇਗਾ।