ਬਲਵੰਤ ਰਾਜੋਆਣਾ ਨੇ ਜੇਲ੍ਹ ਅੰਦਰ ਭੁੱਖ ਹੜਤਾਲ ਕੀਤੀ ਸ਼ੁਰੂ

Balwant Singh Rajoana

ਜੇਲ੍ਹ ਪ੍ਰਸ਼ਾਸਨ ਤੋਂ ਸਵੇਰ ਦੀ ਰੋਟੀ ਨਹੀਂ ਖਾਧੀ, ਰਾਜੋਆਣਾ ਦੀ ਭੈਣ ਜੇਲ੍ਹ ਚ ਮਿਲਣ ਲਈ ਪੁੱਜੀ

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਫਾਂਸੀ ਦੀ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ (Balwant Rajoana) ਨੇ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਸ ਨੇ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤੀ ਹੋਈ ਸਵੇਰ ਦੀ ਰੋਟੀ ਨਹੀਂ ਖਾਧੀ। ਰਾਜੋਆਣਾ ਦੀ ਮੰਗ ਹੈ ਕ ਕਿ 12 ਸਾਲ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਰਾਸ਼ਟਰਪਤੀ ਕੋਲ ਦਾਇਰ ਕੀਤੀ ਰਹਿਮ ਦੀ ਅਪੀਲ ਵਾਪਸ ਕਰਵਾਈ ਜਾਵੇ। ਇਹ ਪਟੀਸ਼ਨ ਵਾਪਸ ਲੈਣ ਤੋਂ ਇਨਕਾਰ ਕਰਦਿਆਂ ਸ਼੍ਰੋਮਣੀ ਕਮੇਟੀ ਨੇ 20 ਦਸੰਬਰ ਨੂੰ ਦਿੱਲੀ ਵਿੱਚ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਦਰਸ਼ਨ ਕਰਨ ਦਾ ਐਲਾਨ ਵੀ ਕੀਤਾ ਹੈ।

ਦੂਜੇ ਬੰਨੇ ਇੱਕ ਦਿਨ ਪਹਿਲਾਂ ਹੀ ਸਾਬਕਾ ਮੰਤਰੀ ਬਿਕਰਮ ਮਜੀਠੀਆ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਭੁੱਖ ਹੜਤਾਲ ਟਾਲਣ ਲਈ ਰਾਜੋਆਣਾ ਨਾਲ ਮੁਲਾਕਾਤ ਵਾਸਤੇ ਆਏ ਸਨ ਪਰ ਜੇਲ੍ਹ ਪ੍ਰਸ਼ਾਸਨ ਵੱਲੋਂ ਮੁਲਾਕਾਤ ਦੀ ਆਗਿਆ ਨਾ ਦਿੱਤੀ। ਰਾਜੋਆਣਾ ਦੀ ਭੈਣ ਕਮਲਦੀਪ ਕੌਰ ਅੱਜ ਇੱਥੇ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਪੁੱਜੀ। ਰਾਜੋਆਣਾ ਦੀ ਭੁੱਖ ਹੜਤਾਲ ਕਾਰਨ ਪ੍ਰਸ਼ਾਸਨ ਅਤੇ ਸਰਕਾਰ ਲਈ ਬਿਪਤਾ ਖੜੀ ਹੋ ਸਕਦੀ ਹੈ।

Also Read : ਬਜ਼ੁਰਗਾਂ ਦੀ ਬੱਲੇ! ਬੱਲੇ!, ਮੁੱਖ ਮੰਤਰੀ ਨੇ ਦਿੱਤੀ ਮਨਜ਼ੂਰੀ, ਇਸ ਮਹੀਨੇ ਮਿਲੇਗੀ ਵਧੀ ਹੋਈ ਪੈਨਸ਼ਨ

LEAVE A REPLY

Please enter your comment!
Please enter your name here