ਲਖਬੀਰ ਰੋਡੇ ਦਾ ਸਾਥੀ ਗ੍ਰਿਫਤਾਰ
- ਪਰਮਜੀਤ ਯੂ.ਕੇ ਤੋਂ ਸੰਸਥਾ ’ਚ ਨਵੇਂ ਅੱਤਵਾਦੀਆਂ ਦੀ ਭਰਤੀ, ਮੱਦਦ ਤੇ ਫੰਡਿੰਗ ਕਰਨ ਵਾਲੇ ਮਾਡਿਊਲ ਦਾ ਕਰ ਰਿਹਾ ਸੀ ਸੰਚਾਲਨ : ਡੀਜੀਪੀ
(ਰਾਜਨ ਮਾਨ) ਅੰਮਿ੍ਰਤਸਰ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮਿ੍ਰਤਸਰ ਨੇ ਪਾਕਿਸਤਾਨ ਸਥਿਤ ਅੱਤਵਾਦੀ ਲਖਬੀਰ ਰੋਡੇ ਦੇ ਕਰੀਬੀ ਸਾਥੀ ਪਰਮਜੀਮ ਸਿੰਘ ਉਰਫ਼ ਪੰਜਾਬ ਸਿੰਘ ਉਰਫ਼ ਢਾਡੀ (Terrorist Dhadi) ਨੂੰ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਗਿ੍ਰਫਤਾਰ ਕਰਕੇ, ਅੱਤਵਾਦੀਆਂ ਦੀ ਭਰਤੀ ਕਰਨ, ਫੰਡਿੰਗ ਅਤੇ ਸਹਾਇਤਾ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਇਹ ਵੀ ਪੜ੍ਹੋ : ਤੇਜ਼ ਹਥਿਆਰਾਂ ਨਾਲ ਨੌਜਵਾਨ ਦਾ ਕਤਲ
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਪਰਮਜੀਤ ਸਿੰਘ, ਇੱਕ ਬਿ੍ਰਟਿਸ਼ ਨਾਗਰਿਕ ਅਤੇ ਆਈ.ਐਸ.ਵਾਈ.ਐਫ ਦਾ ਇੱਕ ਸੰਸਥਾਪਕ ਮੈਂਬਰ ਹੈ, ਜੋ 90 ਦੇ ਮੁੱਢਲੇ ਦਹਾਕੇ ਵਿੱਚ ਪੰਜਾਬ ’ਚ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਬਾਅਦ ’ਚ 2003 ਵਿੱਚ ਉਸਨੂੰ ਗਿ੍ਰਫਤਾਰ ਕਰ ਲਿਆ ਗਿਆ ਸੀ ਉਹ ਅੱਤਵਾਦੀ ਗਤੀਵਿਧੀਆਂ ਨਾਲ ਸਬੰਧਤ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਆਪਣੀ ਸਜ਼ਾ ਪੂਰੀ ਹੋਣ ਤੋਂ ਬਾਅਦ, ਦੋਸ਼ੀ ਯੂ.ਕੇ ਵਾਪਸ ਪਰਤਿਆ ਪਰ ਯੂ.ਕੇ ਅਤੇ ਹੋਰ ਯੂਰਪੀਅਨ ਦੇਸ਼ਾਂ ਵਿੱਚ ਸੰਗਠਨ ਲਈ ਇੱਕ ਪ੍ਰੇਰਕ, ਭਰਤੀ ਕਰਨ ਵਾਲੇ ਅਤੇ ਫੰਡ ਇਕੱਠਾ ਕਰਨ ਵਾਲੇ ਮੈਂਬਰ ਵਜੋਂ ਕੰਮ ਕਰਦਿਆਂ ਉਸਨੇ ਆਈਐਸਵਾਈਐਫ ਵਿੱਚ ਆਪਣੀਆਂ ਗਤੀਵਿਧੀਆਂ ਜਾਰੀ ਰੱਖੀਆਂ। (Terrorist Dhadi)