ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਚੌਥੇ ਦਿਨ ਖਤਮ

Balwant Singh Rajoana

ਰਾਜੋਆਣਾ ਨੂੰ ਜੇਲ ‘ਚ ਮਿਲਿਆ ਤਿੰਨ ਮੈਂਬਰੀ ਵਫਦ | Balwant Singh Rajoana

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕੇਂਦਰੀ ਜੇਲ ਪਟਿਆਲਾ ‘ਚ ਬੰਦ ਬੇਅੰਤ ਸਿੰਘ ਕਤਲ ਕਾਂਡ ਵਿੱਚ ਫਾਂਸੀ ਦੀ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਵੱਲੋਂ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਗਈ।‌ ਤਿੰਨ ਮੈਂਬਰੀ ਬਫਦ ਵੱਲੋਂ ਜੇਲ ਅੰਦਰ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹਨਾਂ ਦੇ ਭਰੋਸਾ ਦਿੱਤੇ ਜਾਣ ਕਾਰਨ ਰਾਜੋਆਣਾ ਨੇ ਆਪਣੀ ਭੁੱਖ ਹੜਤਾਲ ਉਨਾਂ ਹੱਥੋਂ ਜੂਸ ਦਾ ਗਿਲਾਸ ਪੀ ਕੇ ਖਤਮ ਕੀਤੀ ਗਈ। ‌

Also Read : Earthquake : ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, ਖੁੱਲ੍ਹੇ ਇਲਾਕੇ ਵੱਲ ਭੱਜਦੇ ਨਜ਼ਰ ਆਏ ਲੋਕ

ਜੇਲ ਅੰਦਰ ਮੁਲਾਕਾਤ ਕਰਨ ਲਈ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ, ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੁੱਜੇ ਸਨ।‌ ਰਾਜੋਆਣਾ ਵੱਲੋਂ ਭੁੱਖ ਹੜਤਾਲ ਖਤਮ ਕਰਨ ਬਾਰੇ ਤਿੰਨ ਮੈਂਬਰੀ ਵਫ਼ਦ ਨੇ ਮੁਲਾਕਾਤ ਤੋਂ ਬਾਅਦ ਜੇਲ੍ਹ ਦੇ ਗੇਟ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ। ਇਸ ਮੁਲਾਕਾਤ ਦੌਰਾਨ ਤਿੰਨ ਮੈਂਬਰੀ ਇਸ ਵਫਦ ਨੇ ਰਾਜੋਆਣਾ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਸਬੰਧੀ ਦਾਇਰ ਰਹਿਮ ਦੀ ਅਪੀਲ ਦੇ ਜਲਦੀ ਨਿਬੇੜੇ ਲਈ ਸੰਘਰਸ਼ ਕੀਤਾ ਜਾਵੇਗਾ।