ਕੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਲੜਨਗੇ ਲੋਕ ਸਭਾ ਚੋਣਾਂ? ਦੇਖੋ ਅਪਡੇਟ

Balkaur Singh Sidhu

ਪੰਜਾਬ ਦੀਆਂ 13 ਸੀਟਾਂ ’ਤੇ ਚੋਣ ਲੜੇਗੀ ਕਾਂਗਰਸ ਪਾਰਟੀ, ਨਹੀਂ ਮਿਲਿਆ ਹਾਈ ਕਮਾਨ ਤੋਂ ਗੱਠਜੋੜ ਦਾ ਇਸ਼ਾਰਾ | Balkaur Singh Sidhu

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਕਾਂਗਰਸ ਪਾਰਟੀ ਇਕੱਲੇ ਹੀ 13 ਸੀਟਾਂ ’ਤੇ ਹੀ ਲੋਕ ਸਭਾ ਚੋਣਾਂ ਲੜੇਗੀ ਅਤੇ ਇਸ ਸਬੰਧੀ ਆਮ ਆਦਮੀ ਪਾਰਟੀ ਜਾਂ ਫਿਰ ਕਿਸੇ ਹੋਰ ਪਾਰਟੀ ਨਾਲ ਗਠਜੋੜ ਨਹੀਂ ਕੀਤਾ ਜਾਵੇਗਾ। ਕਾਂਗਰਸ ਹਾਈ ਕਮਾਨ ਵੱਲੋਂ ਵੀ ਹੁਣ ਤੱਕ ਕਿਸੇ ਵੀ ਤਰ੍ਹਾਂ ਦਾ ਗਠਜੋੜ ਪੰਜਾਬ ਵਿੱਚ ਲਾਗੂ ਕਰਨ ਸਬੰਧੀ ਇਸ਼ਾਰਾ ਨਹੀਂ ਮਿਲਿਆ ਹੈ, ਜਿਸ ਕਾਰਨ ਹੀ ਕਾਂਗਰਸ ਪਾਰਟੀ ਵੱਲੋਂ ਇਕੱਲੇ ਹੀ ਚੋਣਾਂ ਲੜਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਗਾਮੀ ਚੋਣਾਂ ਲਈ ਪਾਰਟੀ ਦੀ ਤਿਆਰੀ ਬਾਰੇ ਜਾਣਕਾਰੀ ਦੇਣ ਲਈ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੀਤਾ ਹੈ। (Balkaur Singh Sidhu)

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਦਾਅਵਾ, ਚੋਣਾਂ ਦੀ ਤਿਆਰੀ ਕਰਨ ਲੱਗੇ ਹਾਂ ਸ਼ੁਰੂ

ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਲੋਕ ਸਭਾ ਚੋਣਾਂ ਦੀ ਤਿਆਰੀ ਕਰਨ ਲਈ ਲਗਾਤਾਰ ਮੀਟਿੰਗਾਂ ਕਰ ਰਹੇ ਹਾਂ ਅਤੇ ਪੰਜਾਬ ਭਰ ਦੇ ਆਗੂਆਂ ਨੂੰ ਇਕੱਲੇ ਹੀ ਚੋਣ ਤਿਆਰੀ ਕਰਨ ਦੇ ਆਦੇਸ਼ ਵੀ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਆਖਰੀ ਫੈਸਲਾ ਕਾਂਗਰਸ ਹਾਈ ਕਮਾਨ ਵੱਲੋਂ ਹੀ ਦਿੱਲੀ ਤੋਂ ਲਿਆ ਜਾਣਾ ਹੈ ਪਰ ਹੁਣ ਤੱਕ ਕੋਈ ਇਸ਼ਾਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਸਮੇਂ ਕੋਈ ਸੰਦੇਸ਼ ਆਵੇਗਾ ਤਾਂ ਉਸ ਸਮੇਂ ਦੀ ਸਥਿਤੀ ਅਨੁਸਾਰ ਕੰਮ ਕੀਤਾ ਜਾਵੇਗਾ ਪਰ ਅੱਜ ਪੰਜਾਬ ਵਿੱਚ ਕਾਂਗਰਸ ਪਾਰਟੀ ਬਿਨਾਂ ਕਿਸੇ ਗਠਜੋੜ ਦੇ ਹੀ ਚੋਣਾਂ ਵੱਲ ਨੂੰ ਜਾ ਰਹੀ ਹੈ ਅਤੇ ਉਸੇ ਅਨੁਸਾਰ ਹੀ ਤਿਆਰੀਆਂ ਵੀ ਕੀਤੀ ਜਾ ਰਹੀਆਂ ਹਨ।

Balkaur Singh Sidhu ਨੇ ਨਹੀਂ ਮੰਗੀ ਟਿਕਟ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਹੁਣ ਤੱਕ ਲੋਕ ਸਭਾ ਚੋਣਾਂ ਨੂੰ ਲੜਨ ਲਈ ਨਾ ਹੀ ਟਿਕਟ ਦੀ ਮੰਗ ਕੀਤੀ ਹੈ ਅਤੇ ਨਾ ਹੀ ਸਰਗਰਮ ਸਿਆਸਤ ਵਿੱਚ ਆਉਣ ਦੀ ਇੱਛਾ ਜ਼ਾਹਿਰ ਕੀਤੀ ਗਈ ਹੈ। ਇਸ ਲਈ ਜਦੋਂ ਉਨ੍ਹਾਂ ਵੱਲੋਂ ਕੋਈ ਸੁਨੇਹਾ ਆਵੇਗਾ, ਉਸ ਤੋਂ ਬਾਅਦ ਹੀ ਇਸ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ ਪਰ ਫਿਲਹਾਲ ਮੌਜ਼ੂਦਾ ਸਮੇਂ ਵਿੱਚ ਇਹੋ ਜਿਹਾ ਕੁਝ ਵੀ ਨਹੀਂ ਹੈ।

Also Read : Punjab ’ਚ ਇੱਕ ਹੋਰ ਘਪਲੇ ਦਾ ਸ਼ੱਕ, ਮੁੱਖ ਮੰਤਰੀ ਵੱਲੋਂ ਜਾਂਚ ਦੇ ਆਦੇਸ਼